01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਪਟਿਆਲਾ ਵਿਖੇ ਬੇਰੁਜ਼ਗਾਰ ਸਹਾਇਕ ਲਾਈਨਮੈਨਾਂ 'ਤੇ ਹੋਇਆ ਪੁਲਸੀਆ ਜਬਰ ਲੋਕਤੰਤਰ ਦਾ ਘਾਣ-ਜੀ. ਟੀ. ਯੂ. ਪੰਜਾਬ

ਅਜੀਤ ਡੈਸਕ 10-06-2026
ਖਮਾਣੋਂ, 9 ਜੂਨ (ਜੋਗਿੰਦਰ ਪਾਲ)-ਪੰਜਾਬ ਸਰਕਾਰ ਦੇ ਇਸ਼ਾਰੇ 'ਤੇ ਬੀਤੇ ਦਿਨ ਪਟਿਆਲਾ ਵਿਖੇ 2600 ਬੇਰੁਜ਼ਗਾਰ ਸਹਾਇਕ ਲਾਈਨਮੈਨ ਦੇ ਸ਼ਾਂਤਮਈ ਧਰਨੇ ਨੂੰ ਪੁਲਸੀਆ ਜਬਰ ਅਤੇ ਲਾਠੀਆਂ ਦੇ ਜ਼ੋਰ ਨਾਲ ਦਬਾਉਣ ਦੀ ਪੁਲਿਸ ਪ੍ਰਸ਼ਾਸਨ ਵਲੋਂ ਕੀਤੀ ਕੋਝੀ ਅਤੇ ਸ਼ਰਮਨਾਕ ਕੋਸ਼ਿਸ਼ ਨੇ ਭਗਵੰਤ ਮਾਨ ਸਰਕਾਰ ਦਾ ਅਸਲੀ ਚਿਹਰਾ ਜਨਤਾ ਸਾਹਮਣੇ ਲਿਆ ਦਿੱਤਾ ਹੈ | ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜ਼ਿਲ੍ਹਾ ਜਨਰਲ ਸਕੱਤਰ ਰਾਜੇਸ਼ ਕੁਮਾਰ ਅਮਲੋਹ ਅਤੇ ਸੀਨੀਅਰ ਮੀਤ ਪ੍ਰਧਾਨ ਜਗਤਾਰ ਸਿੰਘ ਫੈਜੁਲਾਪੁਰ ਨੇ ਕਿਹਾ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਮੌਜੂਦਾ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਵਲੋਂ ਲੋਕ ਸੱਥਾਂ 'ਚ ਪੰਜਾਬ ਦੇ ਨੌਜਵਾਨਾਂ ਤੇ ਮੁਲਾਜ਼ਮ ਵਰਗ ਨਾਲ ਜੋ ਵਾਅਦੇ ਕੀਤੇ ਸਨ, ਉਹ ਹੁਣ ਸੱਤਾ ਵਿਚ ਆਉਣ ਤੇ ਸਭ ਕੁਝ ਭੁੱਲ ਗਏ ਹਨ | ਅੱਜ ਹਾਲਾਤ ਇਹ ਹੈ ਕਿ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿਚ ਹਜ਼ਾਰਾਂ ਪੋਸਟਾਂ ਖ਼ਾਲੀ ਹੋਣ ਦੇ ਬਾਵਜੂਦ ਵੀ ਨੌਜਵਾਨ ਸੜਕਾਂ 'ਤੇ ਧਰਨਾ ਪ੍ਰਦਰਸ਼ਨ ਕਰਨ ਲਈ ਮਜਬੂਰ ਹੋ ਰਹੇ ਹਨ | ਉਨ੍ਹਾਂ ਨੂੰ ਹੱਕ ਮੰਗਣ ਬਦਲੇ ਲਾਠੀਆਂ-ਸੋਟੀਆਂ ਮਿਲ ਰਹੀਆਂ ਹਨ | ਪੰਜਾਬ ਦੇ ਨੌਜਵਾਨ ਅਤੇ ਮੁਲਾਜ਼ਮ ਵਰਗ ਨੂੰ ਇਸ ਸਰਕਾਰ ਤੋਂ ਅਜਿਹੀ ਉਮੀਦ ਨਹੀਂ ਸੀ | ਉਨ੍ਹਾਂ ਕਿਹਾ ਕਿ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜਿੱਥੇ ਪਟਿਆਲਾ ਵਿਖੇ ਬੇਰੁਜ਼ਗਾਰ ਸਹਾਇਕ ਲਾਈਨਮੈਨ 'ਤੇ ਪੁਲਿਸ ਵਲੋਂ ਕੀਤੇ ਘੋਰ ਤਸ਼ੱਦਦ ਦੀ ਨਿੰਦਾ ਕਰਦੀ ਹੈ ਉੱਥੇ ਮੰਗ ਕਰਦੀ ਹੈ ਕਿ ਸਰਕਾਰ ਜਲਦ ਇਨ੍ਹਾਂ ਨੌਜਵਾਨਾਂ ਦੀ ਗੱਲ ਸੁਣੇ ਅਤੇ ਇਨ੍ਹਾਂ ਨੂੰ ਸਥਾਈ ਤੌਰ ਤੇ ਪੱਕਾ ਕਰਕੇ ਇਨ੍ਹਾਂ ਦਾ ਬਣਦਾ ਹੱਕ ਦੇਵੇ | ਪੰਜਾਬ ਸਰਕਾਰ ਇਨ੍ਹਾਂ 'ਤੇ ਤਸ਼ੱਦਦ ਕਰਨਾ ਬੰਦ ਕਰੇ | ਮੌਜੂਦਾ ਸਰਕਾਰ ਕੋਲ ਸੱਤਾ ਦਾ ਜਿਹੜਾ ਸਮਾਂ ਬਚਿਆ ਹੈ, ਪੰਜਾਬ ਦੇ ਵੱਖ-ਵੱਖ ਵਿਭਾਗਾਂ 'ਚ ਲੰਮੇ ਸਮੇਂ ਤੋਂ ਕੰਮ ਕਰਦੇ ਕੱਚੇ ਕਾਮਿਆਂ ਨੂੰ ਪੱਕਾ ਕਰਨਾ ਚਾਹੀਦਾ ਹੈ | ਇਸ ਮੌਕੇ ਅਮਰਜੀਤ ਸਿੰਘ, ਰਣਜੀਤ ਸਿੰਘ ਬਰਵਾਲੀ, ਰਾਜਿੰਦਰ ਸਿੰਘ ਰਾਜਨ, ਬਲਵੀਰ ਸਿੰਘ ਮੁੱਲਾਂਪੁਰ, ਸਤਿੰਦਰ ਸਿੰਘ, ਆਸ਼ੂਤੋਸ਼ ਧੀਮਾਨ, ਕਮਲਜੀਤ ਸਿੰਘ, ਗੁਰਮੀਤ ਸਿੰਘ ਬਰੀਮਾ, ਚਰਨਜੀਤ ਸਿੰਘ, ਮਨਜੀਤ ਸਿੰਘ, ਪ੍ਰੇਮਜੀਤ ਸਿੰਘ ਆਦਿ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਕਮਲਜੀਤ ਕੌਰ ਹਲਕਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਇਸਤਰੀ ਵਿੰਗ) ਬਸੀ ਪਠਾਣਾਂ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਪ੍ਰੀ ਐੱਸ.ਆਈ.ਆਰ. ਦੌਰਾਨ ਵੋਟਰਾਂ ਦੀ ਮੈਪਿੰਗ ਲਈ ਪ੍ਰਸ਼ਾਸਨ ਨੇ ਲਗਾਏ ਪੋਿਲੰਗ ਬੂਥਾਂ 'ਤੇ ਵਿਸ਼ੇਸ਼ ਕੈਂਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।