ਖਮਾਣੋਂ, 9 ਜੂਨ (ਮਨਮੋਹਣ ਸਿੰਘ ਕਲੇਰ)-ਬੀਬੀ ਕਮਲਜੀਤ ਕੌਰ ਹਲਕਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਬਸੀ ਪਠਾਣਾਂ (ਇਸਤਰੀ ਵਿੰਗ) ਦਾ ਇਕ ਵਿਸ਼ੇਸ਼ ਮੀਟਿੰਗ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਸੰਸਦ ਮੈਂਬਰ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਉਕਤ ਦੋਨੋਂ ਆਗੂਆਂ ਨੇ ਬੀਬੀ ਦੀ ਨਗਰ ਪੰਚਾਇਤ ਖਮਾਣੋਂ ਚੋਣਾਂ 'ਚ ਕੀਤੀ ਗਈ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਪਾਰਟੀ ਅਜਿਹੇ ਮਿਹਨਤੀ ਅਤੇ ਇਮਾਨਦਾਰ ਪਾਰਟੀ ਵਰਕਰਾਂ ਦਾ ਹਮੇਸ਼ਾ ਸਨਮਾਨ ਕਰਦੀ ਰਹੇਗੀ | ਇਸ ਮੌਕੇ ਆਪਣੀ ਨਿਯੁਕਤੀ 'ਤੇ ਉਨ੍ਹਾਂ ਬਾਦਲ, ਬੀਬਾ ਹਰਸਿਮਰਤ ਕੌਰ ਬਾਦਲ, ਬੀਬੀ ਹਰਗੋਬਿੰਦ ਕੌਰ ਪ੍ਰਧਾਨ ਇਸਤਰੀ ਅਕਾਲੀ ਦਲ, ਦਰਬਾਰਾ ਸਿੰਘ ਗੁਰੂ ਹਲਕਾ ਇੰਚਾਰਜ ਬਸੀ ਪਠਾਣਾਂ ਦਾ ਵਿਸ਼ੇਸ਼ ਧੰਨਵਾਦ ਕੀਤਾ |