01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਵਿੱਦਿਅਕ ਤੇ ਨੈਤਿਕ ਸਿੱਖਿਆ ਦਾ ਸਿਰਮੌਰ ਅਦਾਰਾ ਹੈ ਮਾਤਾ ਗੁਜਰੀ ਕਾਲਜ-ਹਰਪਾਲ ਸਿੰਘ ਚੀਮਾ <br/>

ਅਜੀਤ ਡੈਸਕ 10-06-2026
ਫ਼ਤਹਿਗੜ੍ਹ ਸਾਹਿਬ, 9 ਜੂਨ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੀ ਅਲੂਮਨੀ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਾਲਜ ਪਹੁੰਚ ਕੇ ਦਾਖਲਾ ਸੈੱਲ ਵਿਚ ਵਿਦਿਆਰਥੀਆਂ ਦਾ ਦਾਖ਼ਲੇ ਲਈ ਉਤਸ਼ਾਹ ਵੇਖ ਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਵਿਦਿਆਰਥੀਆਂ ਲਈ ਉਪਲ~ਬਧ ਸਹੂਲਤਾਂ ਦੀ ਸ਼ਲਾਘਾ ਕੀਤੀ | ਇਸ ਦੌਰਾਨ ਉਨਾਂ ਨੇ ਕਾਲਜ ਲਾਇਬ੍ਰੇਰੀ ਅਤੇ ਇੰਟਰ-ਫੇਥ ਰੂਮ ਵਿਚ ਵੀ ਕੁੱਝ ਸਮਾਂ ਧਾਰਮਿਕ ਕਿਤਾਬਾਂ ਪੜੀਆਂ | ਚੀਮਾ ਨੇ ਇਸ ਤੋਂ ਪਹਿਲਾਂ ਡਾ. ਬਿਕਰਮਜੀਤ ਸਿੰਘ ਸੰਧੂ ਨੂੰ ਕਾਲਜ ਦੇ ਪਿ੍ੰਸੀਪਲ ਦਾ ਕਾਰਜ ਭਾਰ ਸੰਭਾਲਣ 'ਤੇ ਵਧਾਈ ਦਿੰਦਿਆਂ ਆਪਣੇ ਵਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ | ਚੀਮਾ ਨੇ ਕਿਹਾ ਕਿ ਮਾਤਾ ਗੁਜਰੀ ਕਾਲਜ ਦੀ ਅਲੂਮਨੀ ਐਸੋਸੀਏਸ਼ਨ ਵਲੋਂ ਹੋਣਹਾਰ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਿਦਿਆਰਥੀਆਂ ਨੂੰ ਸਮੇਂ-ਸਮੇਂ 'ਤੇ ਖੁੱਲ੍ਹੇ ਦਿਲ ਨਾਲ ਮਾਲੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ | ਉਨਾਂ ਇਹ ਵਿਸ਼ਵਾਸ ਦਿਵਾਇਆ ਕਿ ਭਵਿੱਖ ਵਿਚ ਵੀ ਐਸੋਸੀਏਸ਼ਨ ਦਾ ਇਹ ਉੱਦਮ ਜਾਰੀ ਰਹੇਗਾ | ਉਨਾਂ ਮਾਤਾ ਗੁਜਰੀ ਕਾਲਜ ਨੂੰ ਵਿੱਦਿਅਕ ਅਤੇ ਨੈਤਿਕ ਸਿੱਖਿਆ ਦਾ ਸਿਰਮੌਰ ਅਦਾਰਾ ਦੱਸਦਿਆਂ ਵਿਦਿਆਰਥੀਆਂ ਨੂੰ ਇੱਥੇ ਦਾਖ਼ਲਾ ਲੈ ਕੇ ਆਪਣਾ ਭਵਿੱਖ ਰੌਸ਼ਨ ਬਣਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਪਿ੍ੰਸੀਪਲ ਡਾ. ਬਿਕਰਮਜੀਤ ਸਿੰਘ ਸੰਧੂ ਨੇ ਹਰਪਾਲ ਸਿੰਘ ਚੀਮਾ ਦਾ ਕਾਲਜ ਵਿਖੇ ਨਿੱਘਾ ਸਵਾਗਤ ਕਰਦਿਆਂ ਕਾਲਜ ਦੀ ਅਲੂਮਨੀ ਐਸੋਸੀਏਸ਼ਨ ਵਲੋਂ ਹੋਣਹਾਰ ਅਤੇ ਲੋੜਵੰਦ ਵਿਦਿਆਰਥੀਆਂ ਦੀ ਸਹਾਇਤਾ ਲਈ ਨਿਭਾਈ ਜਾ ਰਹੀ ਵਡਮੁੱਲੀ ਭੂਮਿਕਾ ਦੀ ਭਰਪੂਰ ਸ਼ਲਾਘਾ ਕੀਤੀ | ਡਾ. ਸੰਧੂ ਨੇ ਦੱਸਿਆ ਕਿ ਇਸ ਸਾਲ ਵੀ ਦਾਖ਼ਲਿਆਂ ਲਈ ਮਾਤਾ ਗੁਜਰੀ ਕਾਲਜ ਵਿਦਿਆਰਥੀਆਂ ਲਈ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ, ਕਿਉਂਕਿ ਕਾਲਜ ਵਿਚ ਕਿਤਾਬੀ ਸਿੱਖਿਆ ਦੇ ਨਾਲ-ਨਾਲ ਸਹਿ-ਵਿੱਦਿਅਕ ਗਤੀਵਿਧੀਆਂ 'ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ | ਇਸ ਮੌਕੇ ਕਾਲਜ ਦੇ ਐਡਮਿਸ਼ਨ ਕੋਆਰਡੀਨੇਟਰ ਡਾ. ਹਰਜੀਤ ਸਿੰਘ, ਡਾ. ਜਗਦੀਸ਼ ਸਿੰਘ, ਪ੍ਰੋ. ਮੁਹੰਮਦ ਅਨਵਰ, ਡੀਨ ਅਲੂਮਨੀ ਐਸੋਸੀਏਸ਼ਨ ਡਾ. ਸਤਨਾਮ ਸਿੰਘ ਅਤੇ ਹੋਰ ਸਟਾਫ਼ ਮੈਂਬਰ ਵੀ ਮੌਜੂਦ ਸਨ |

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਜਥੇਬੰਦਕ ਢਾਂਚੇ ਦੀ ਮਜ਼ਬੂਤੀ ਲਈ ਨਵੀਆਂ ਨਿਯੁਕਤੀਆਂ ਦਾ ਐਲਾਨ <br/> ਅਗਲੀ ਖ਼ਬਰ ਕਮਲਜੀਤ ਕੌਰ ਹਲਕਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਇਸਤਰੀ ਵਿੰਗ) ਬਸੀ ਪਠਾਣਾਂ ਦਾ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।