ਫ਼ਤਹਿਗੜ੍ਹ ਸਾਹਿਬ, 9 ਜੂਨ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਐਜੂਕੇਸ਼ਨ ਟਰੱਸਟ ਦੇ ਮੈਂਬਰ ਜਥੇਦਾਰ ਮਨਮੋਹਨ ਸਿੰਘ ਮਕਾਰੋਂਪੁਰ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੈਨੇਡਾ ਦੀ ਧਰਤੀ 'ਤੇ ਪ੍ਰਵਾਸੀ ਭਾਈਚਾਰੇ ਵਿਚ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਉਤਸ਼ਾਹ ਦੇਖਣ ਨੂੰ ਮਿਲਿਆ ਹੈ, ਜੋ ਪਾਰਟੀ ਲਈ ਸ਼ੁੱਭ ਸੰਕੇਤ ਹੈ | ਇਸ ਦੌਰਾਨ ਉਨਾਂ ਵੱਖ-ਵੱਖ ਸਮਾਗਮਾਂ ਅਤੇ ਪ੍ਰਵਾਸੀ ਮਿਲਣੀਆਂ ਵਿਚ ਸ਼ਮੂਲੀਅਤ ਕਰਕੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਪ੍ਰਵਾਸੀ ਪੰਜਾਬੀਆਂ ਤੱਕ ਪਹੁੰਚਾਇਆ | ਪ੍ਰਵਾਸੀ ਭਾਈਚਾਰੇ ਨਾਲ ਹੋਈਆਂ ਮੀਟਿੰਗਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਵਲੋਂ ਪੰਜਾਬ ਵਿਚ ਹੜਾਂ ਦੌਰਾਨ ਨਿਭਾਈਆਂ ਸ਼ਾਨਦਾਰ ਸੇਵਾਵਾਂ ਬਾਰੇ ਵੀ ਚਰਚਾ ਕੀਤੀ ਗਈ | ਇਸ ਦੌਰਾਨ ਕੈਨੇਡਾ ਦੇ ਐਡਮਿੰਟਨ ਵਿਖੇ ਕੈਨੇਡਾ ਸਰੀ ਦੇ ਸੰਸਦ ਮੈਂਬਰ ਸੁਖ ਧਾਲੀਵਾਲ ਵਲੋਂ ਗੁਰਦੁਆਰਾ ਸਿੰਘ ਸਭਾ ਸਰੀ ਵਿਖੇ ਜਥੇਦਾਰ ਮਨਮੋਹਨ ਸਿੰਘ ਮਕਾਰੋਂਪੁਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ, ਜਦਕਿ ਗੁਰਦੁਆਰਾ ਕਲਗ਼ੀਧਰ ਐਬਸਫੋਰਡ ਵਲੋਂ ਅਮਰੀਕ ਸਿੰਘ ਜਨਰਲ ਸਕੱਤਰ ਅਤੇ ਖ਼ਾਲਸਾ ਦੀਵਾਨ ਸੁਸਾਇਟੀ ਆਫ਼ ਸਪੋਰਟ ਵਲੋਂ ਪ੍ਰਧਾਨ ਅਮਰੀਕ ਸਿੰਘ ਢਿੱਲੋਂ ਦੀ ਅਗਵਾਈ ਹੇਠ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਉੱਥੋਂ ਦੇ ਮੌਜੂਦਾ ਵਿਧਾਇਕ ਜਸਬੀਰ ਦਿਓਲ, ਗੁਰਤੇਜ ਬਰਾੜ, ਡਾ. ਮਨਜੀਤ ਸਿੰਘ ਬਿਨੜਾ, ਦਲਬੀਰ ਸਿੰਘ ਸੰਗਿਆਨ, ਗੁਰਜੀਤ ਸਿੰਘ ਸਵੀਟੀ, ਪਰਮਵੀਰ ਸਿੰਘ ਮਕਾਰੋਂਪੁਰ, ਪਰਮਦੀਪ ਸਿੰਘ ਮਕਾਰੋਂਪੁਰ ਵਲੋਂ ਜਥੇਦਾਰ ਮੁਕਾਰੋਂਪੁਰ ਨੂੰ ਵਿਸ਼ੇਸ਼ ਤੌਰ 'ਤੇ ਸੱਦਾ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬਲਰਾਜ ਸਿੰਘ ਮਾਂਗਟ, ਗੁਰਮੀਤ ਸਿੰਘ, ਸਿਮਰਜੀਤ ਸਿੰਘ, ਕੁਲਵਿੰਦਰ ਸਿੰਘ ਗਿਨੀ, ਅਕਾਲਜੋਤ ਸਿੰਘ, ਜਸਕਰਨ ਸਿੰਘ, ਜੀਵਨ ਸਿੰਘ ਗੁਰਾਇਆ, ਇੰਦਰ ਸਿੰਘ ਬੜੈਚ, ਗੁਰਮੀਤ ਸਿੰਘ ਬਹਾਦਰਗੜ, ਗਗਨਦੀਪ ਸਿੰਘ ਧਨੋਆ ਸ਼ਹੀਦਗੜ, ਜਸਵੀਰ ਸਿੰਘ ਮਾਨੂੰਪੁਰ, ਦੇਵ ਦੋਦ ਕੈਨੇਡਾ ਸਮੇਤ ਹੋਰ ਸ਼ਖ਼ਸੀਅਤਾਂ ਨੇ ਕਿਹਾ ਕਿ ਵਿਦੇਸ਼ ਦੀ ਧਰਤੀ 'ਤੇ ਪੰਜਾਬੀ ਭਾਈਚਾਰੇ ਵਲੋਂ ਮਿਲਦਾ ਸਤਿਕਾਰ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਪ੍ਰਤੀ ਭਰੋਸੇ ਦਾ ਪ੍ਰਤੀਕ ਹੈ | ਮੁਲਾਕਾਤ ਦੌਰਾਨ ਨੌਜਵਾਨ ਪੀੜੀ ਨੂੰ ਸਿੱਖਿਆ, ਸਮਾਜ ਸੇਵਾ ਅਤੇ ਪਾਰਟੀ ਨਾਲ ਜੋੜਨ ਦੇ ਮਸਲਿਆਂ 'ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ |