31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਰਾਜੀਵ ਅਹੂਜਾ ਸ਼੍ਰੋਮਣੀ ਅਕਾਲੀ ਦਲ ਵਪਾਰ ਵਿੰਗ ਦੇ ਹਲਕਾ ਬਸੀ ਪਠਾਣਾਂ ਦੇ ਪ੍ਰਧਾਨ ਨਿਯੁਕਤ

ਅਜੀਤ ਡੈਸਕ 10-06-2026
ਖਮਾਣੋਂ, 9 ਜੂਨ (ਜੋਗਿੰਦਰ ਪਾਲ)-ਰਾਜੀਵ ਅਹੂਜਾ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੀਤ ਪ੍ਰਧਾਨ ਨਗਰ ਪੰਚਾਇਤ ਖਮਾਣੋਂ ਨੂੰ ਹਲਕਾ ਪ੍ਰਧਾਨ ਵਪਾਰੀ ਵਿੰਗ ਬਸੀ ਪਠਾਣਾਂ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਸਬੰਧੀ ਉਨ੍ਹਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਐਨ.ਕੇ. ਸ਼ਰਮਾ ਪ੍ਰਧਾਨ ਵਪਾਰੀ ਵਿੰਗ, ਦਰਬਾਰਾ ਸਿੰਘ ਗੁਰੂ ਹਲਕਾ ਇੰਚਾਰਜ ਅਤੇ ਸਮੁੱਚੀ ਹਾਈ ਕਮਾਂਡ ਦਾ ਧੰਨਵਾਦ ਕੀਤਾ ਹੈ | ਰਾਜੀਵ ਅਹੂਜਾ ਨੇ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਹਲਕਾ ਬਸੀ ਪਠਾਣਾਂ ਵਿਚ ਹੋਰ ਮਜ਼ਬੂਤ ਕਰਨ ਲਈ ਆਪਣੇ ਬਣਦੇ ਯਤਨ ਕਰਨਗੇ | ਇਸ ਨਿਯੁਕਤੀ 'ਤੇ ਰਾਜੀਵ ਅਹੂਜਾ ਨੂੰ ਸ਼੍ਰੋਮਣੀ ਅਕਾਲੀ ਦਲ ਸਰਕਲ ਖਮਾਣੋਂ ਦੇ ਅਹੁਦੇਦਾਰਾਂ ਅਤੇ ਵਪਾਰ ਮੰਡਲ ਖਮਾਣੋਂ ਵਲੋਂ ਵੀ ਵਧਾਈ ਦਿੱਤੀ ਗਈ |

ਪਿਛਲੀ ਖ਼ਬਰ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਾਮਗੜ੍ਹ ਨੇ ਸਾਬਕਾ ਮੁੱਖ ਮੰਤਰੀ ਚੰਨੀ ਦੇ ਭਰਾ 'ਤੇ ਲਗਾਏ ਪਾਰਟੀ ਦਾ ਅਨੁਸ਼ਾਸਨ ਭੰਗ ਕਰਨ... ਅਗਲੀ ਖ਼ਬਰ ਸਰਕਾਰ ਨੇ ਨਗਰ ਪੰਚਾਇਤ ਚੋਣਾਂ ਜਿੱਤੀਆਂ ਨਹੀਂ, ਸਗੋਂ ਕੈਪਚਰ ਕੀਤੀਆਂ-ਸ਼ਮਸ਼ੇਰ ਸਿੰਘ ਦੂਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।