ਸੰਘੋਲ, 9 ਜੂਨ (ਗੁਰਨਾਮ ਸਿੰਘ ਚੀਨਾ)-ਗੁਰਦੁਆਰਾ ਰਾਮਗੜੀਆ ਸਾਹਿਬ ਪਿੰਡ ਖੰਟ ਵਿਖੇ ਬੱਚਿਆਂ ਦੇ ਗੁਰਮਤਿ ਮੁਕਾਬਲੇ ਕਰਵਾਏ ਗਏ | ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਗੁਰਦੀਪ ਸਿੰਘ, ਕਰਨਜੋਤ ਸਿੰਘ ਤੇ ਦਵਿੰਦਰਜੀਤ ਸਿੰਘ ਨੇ ਦੱਸਿਆ ਕਿ ਸਮੇਂ-ਸਮੇਂ 'ਤੇ ਉਹ ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕਰਦੇ ਆ ਰਹੇ ਹਨ | ਪਿਛਲੇ ਕਈ ਸਾਲਾਂ ਤੋਂ ਉਹ ਨਿਸ਼ਕਾਮ ਸੇਵਾ ਕਰਦਿਆਂ ਬੱਚਿਆਂ ਦੀਆਂ ਗੁਰਮਤਿ ਕਲਾਸਾਂ ਲਗਾਉਂਦੇ ਆ ਰਹੇ ਹਨ | ਕਲਾਸਾਂ ਦੌਰਾਨ ਬੱਚਿਆਂ ਨੂੰ ਗੁਰੂ ਸਾਹਿਬਾਨਾਂ ਦੇ ਜੀਵਨ ਤੋਂ ਇਲਾਵਾ ਗੁਰਬਾਣੀ ਦਾ ਸ਼ੱੁਧ ਉਚਾਰਨ ਤੇ ਅਰਥ ਭਾਵ, ਗੁਰੂ ਇਤਿਹਾਸ ਨਾਲ ਸਬੰਧਿਤ ਸਾਖੀਆਂ ਅਤੇ ਧਰਮ ਲਈ ਸ਼ਹੀਦ ਹੋਏ ਸਿੰਘਾਂ, ਸਿੰਘਣੀਆਂ ਤੇ ਭੁਝੰਗੀਆਂ ਦੇ ਜੀਵਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਂਦੀ ਹੈ | ਇਸ ਸਬੰਧੀ ਬੱਚਿਆਂ ਦੇ ਗੁਰਮਤਿ ਮੁਕਾਬਲੇ ਕਰਵਾਏ ਗਏ | ਜਿਸ ਦੌਰਾਨ ਛੋਟੀਆਂ ਬੱਚੀਆਂ 'ਚੋਂ ਅਵਨੀਤ ਕੌਰ ਨੇ ਪਹਿਲਾ, ਮਨਕੀਰਤ ਕੌਰ ਨੇ ਦੂਜਾ ਤੇ ਗੁਰਮਨਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰਾਂ ਛੋਟੇ ਬੱਚਿਆਂ 'ਚੋਂ ਅਵੀਰਾਜ ਸਿੰਘ ਨੇ ਪਹਿਲਾ, ਰੋਸ਼ਨਪ੍ਰੀਤ ਸਿੰਘ ਨੇ ਦੂਜਾ ਤੇ ਅੰਮਿ੍ਤਪਾਲ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਪ੍ਰਬੰਧਕਾਂ ਦੁਆਰਾ ਜੇਤੂ ਬੱਚਿਆਂ ਨੂੰ ਸਨਮਾਨਿਤ ਕਰਨ ਤੋਂ ਇਲਾਵਾ ਗੁਰਮਤਿ ਮੁਕਾਬਲਿਆਂ 'ਚ ਹਿੱਸਾ ਲੈਣ ਵਾਲੇ ਸਾਰੇ ਬੱਚਿਆਂ ਦਾ ਸਨਮਾਨ ਕੀਤਾ ਗਿਆ |