30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਪੀ.ਆਈ.ਐਮ.ਟੀ. ਦੇ ਵਿਦਿਆਰਥੀ ਡਾਬਰ ਇੰਡੀਆ ਲਿਮਟਿਡ ਵਿਖੇ ਇੰਟਰਨਸ਼ਿਪ ਲਈ ਚੁਣੇ

ਅਜੀਤ ਡੈਸਕ 10-06-2026
ਮੰਡੀ ਗੋਬਿੰਦਗੜ੍ਹ, 9 ਜੂਨ (ਇਕਬਾਲਦੀਪ ਸੰਧੂ)-ਪੰਜਾਬ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਐਮ.ਬੀ.ਏ. ਦੂਜੇ ਸਮੈਸਟਰ ਦੇ ਵਿਦਿਆਰਥੀਆਂ ਨੇ ਮਹੱਤਵਪੂਰਨ ਉਪਲੱਬਧੀ ਹਾਸਲ ਕਰਦੇ ਹੋਏ ਪ੍ਰਸਿੱਧ ਕੰਪਨੀ ਡਾਬਰ ਇੰਡੀਆ ਲਿਮਟਿਡ ਤੋਂ ਇੰਟਰਨਸ਼ਿਪ ਪੱਤਰ ਪ੍ਰਾਪਤ ਕੀਤੇ ਹਨ | ਪੀ.ਆਈ.ਐਮ.ਟੀ. ਦੇ ਵਿਦਿਆਰਥੀ ਰੁਪੇਸ਼ ਮਿਸ਼ਰਾ, ਵਿਵੇਕ ਬਾਂਸਲ, ਸੁਖਵਿੰਦਰ ਸਿੰਘ ਅਤੇ ਪਿ੍ਯਮ ਪਾਂਡੇ ਨੂੰ ਡਾਬਰ ਇੰਡੀਆ ਲਿਮਟਿਡ ਵਿਖੇ ਇੰਟਰਨਸ਼ਿਪ ਲਈ ਚੁਣਿਆ ਗਿਆ ਹੈ | ਇਹ ਮੌਕਾ ਵਿਦਿਆਰਥੀਆਂ ਨੂੰ ਉਦਯੋਗ ਦੇ ਕੰਮਕਾਜ ਨੂੰ ਸਮਝਣ ਅਤੇ ਵਿਹਾਰਕ ਅਨੁਭਵ ਪ੍ਰਾਪਤ ਕਰਨ ਵਿਚ ਮਦਦ ਕਰੇਗਾ | ਇਸ ਮੌਕੇ 'ਤੇ ਪੀ.ਆਈ.ਐਮ.ਟੀ. ਦੇ ਡਾਇਰੈਕਟਰ ਡਾ. ਨਿਸ਼ੀ ਬਾਲਾ ਨੇ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇੰਟਰਨਸ਼ਿਪ ਵਿਦਿਆਰਥੀਆਂ ਲਈ ਅਕਾਦਮਿਕ ਗਿਆਨ ਨੂੰ ਵਿਹਾਰਕ ਅਨੁਭਵ ਨਾਲ ਜੋੜਨ ਦਾ ਇਕ ਮਹੱਤਵਪੂਰਨ ਮਾਧਿਅਮ ਹੈ | ਉਨ੍ਹਾਂ ਅੱਗੇ ਕਿਹਾ ਕਿ ਅਜਿਹੇ ਮੌਕੇ ਸ਼ਖ਼ਸੀਅਤ ਵਿਕਾਸ ਅਤੇ ਕਰੀਅਰ ਨਿਰਮਾਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਡਾ. ਨਿਸ਼ੀ ਬਾਲਾ ਨੇ ਉਮੀਦ ਪ੍ਰਗਟਾਈ ਕਿ ਵਿਦਿਆਰਥੀ ਆਪਣੀ ਮਿਹਨਤ ਅਤੇ ਪ੍ਰਤਿਭਾ ਨਾਲ ਪੀ.ਆਈ.ਐਮ.ਟੀ. ਦਾ ਨਾਮ ਰੌਸ਼ਨ ਕਰਨਗੇ | ਪਿਮਟ ਦੇ ਫੈਕਲਟੀ ਅਤੇ ਸਟਾਫ਼ ਮੈਂਬਰਾਂ ਨੇ ਵੀ ਵਿਦਿਆਰਥੀਆਂ ਦੀ ਪ੍ਰਾਪਤੀ 'ਤੇ ਖ਼ੁਸ਼ੀ ਪ੍ਰਗਟ ਕੀਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਵਿਦਿਆਰਥੀਆਂ ਨੇ ਆਪਣੀ ਸਫਲਤਾ ਦਾ ਸਿਹਰਾ ਪੀ.ਆਈ.ਐਮ.ਟੀ. ਦੇ ਮਾਰਗਦਰਸ਼ਨ, ਉਨ੍ਹਾਂ ਦੇ ਫੈਕਲਟੀ ਦੇ ਸਮਰਥਨ ਅਤੇ ਉਨ੍ਹਾਂ ਦੇ ਨਿਰੰਤਰ ਯਤਨਾਂ ਨੂੰ ਦਿੱਤਾ |
ਪਿਛਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੀ ਮਹੀਨਾਵਾਰ ਮੀਟਿੰਗ ਹੋਈ ਅਗਲੀ ਖ਼ਬਰ 63ਵੇਂ ਹਰਿਨਾਮ ਸੰਕੀਰਤਨ ਸੰਮੇਲਨ ਸੰਬੰਧੀ ਸ਼ੋਭਾ ਯਾਤਰਾ ਕੱਲ੍ਹ-ਰਾਘਵ ਮਲਹੋਤਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।