30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

63ਵੇਂ ਹਰਿਨਾਮ ਸੰਕੀਰਤਨ ਸੰਮੇਲਨ ਸੰਬੰਧੀ ਸ਼ੋਭਾ ਯਾਤਰਾ ਕੱਲ੍ਹ-ਰਾਘਵ ਮਲਹੋਤਰਾ

<br/> 10-06-2026
xਖਮਾਣੋਂ, 9 ਜੂਨ (ਜੋਗਿੰਦਰ ਪਾਲ)-ਨਗਰ ਪੰਚਾਇਤ ਖਮਾਣੋਂ ਦੇ ਵਾਰਡ ਨੰਬਰ. 10 ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਜਿੱਤ ਕੇ ਕੌਂਸਲਰ ਚੁਣੇ ਗਏ ਬਲਜੀਤ ਕੌਰ ਸਿੱਧੂ ਵਲੋਂ ਸ਼ੁਕਰਾਨੇ ਵਜੋਂ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਵਾਏ ਗਏ | ਜਿਸ ਦੌਰਾਨ ਰਾਗੀ ਜਥੇ ਵਲੋਂ ਸੰਗਤਾਂ ਨੂੰ ਸ਼ਬਦ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ | ਸਮਾਗਮ ਵਿਚ ਪਹੁੰਚੇ ਰਾਜਨੀਤਕ ਅਤੇ ਸਮਾਜ ਸੇਵੀ ਆਗੂਆਂ ਵਲੋਂ ਦੂਸਰੀ ਵਾਰ ਕੌਂਸਲਰ ਬਣੇ ਬਲਜੀਤ ਕੌਰ ਸਿੱਧੂ ਤੇ ਉਨਾਂ ਦੇ ਪਤੀ ਬਲਬੀਰ ਸਿੰਘ ਸਿੱਧੂ ਨੂੰ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਿੱਧੂ ਪਰਿਵਾਰ ਨੇ ਸਮਾਗਮ ਵਿਚ ਪਹੰੁਚੇ ਇਲਾਕਾ ਨਿਵਾਸੀਆਂ ਅਤੇ ਵਾਰਡ ਵਾਸੀਆਂ ਦਾ ਧੰਨਵਾਦ ਕੀਤਾ | ਉਨਾਂ ਕਿਹਾ ਕਿ ਉਹ ਵਾਰਡ ਦੇ ਲੋਕਾਂ ਦੀ ਸੇਵਾ ਵਿਚ ਹਮੇਸ਼ਾ ਹਾਜ਼ਰ ਰਹਿਣਗੇ | ਸਮਾਗਮ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋਂ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ., ਡਾ. ਮਨੋਹਰ ਸਿੰਘ ਭਰਾ ਸਾਬਕਾ ਮੁੱਖੀ ਮੰਤਰੀ ਚਰਨਜੀਤ ਸਿੰਘ ਚੰਨੀ, ਜ਼ਿਲ•ਾ ਕਾਂਗਰਸ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ•, ਬਲਾਕ ਪ੍ਰਧਾਨ ਸਰਬਜੀਤ ਸਿੰਘ ਜੀਤੀ, ਸਮੂਹ ਕੌਂਸਲਰ, ਗੁਰਦੀਪ ਸਿੰਘ ਮਦਨ ਪ੍ਰਧਾਨ ਹਿਊਮਨ ਰਾਈਟਸ ਮੰਚ ਇੰਡੀਆ, ਸੇਵਾ ਮੁਕਤ ਡੀ.ਐਸ.ਪੀ ਧਰਮਪਾਲ, ਵਾਰਡ ਵਾਸੀ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਅਕਾਲੀ ਦਲ-ਭਾਜਪਾ ਗੱਠਜੋੜ ਪੰਜਾਬ ਲਈ ਹੋਵੇਗਾ ਘਾਤਕ, ਲੋਕ ਨਹੀਂ ਕਰਨਗੇ ਸਮਰਥਨ-ਭਗਵੰਤ ਮਾਨ <br/> ਅਗਲੀ ਖ਼ਬਰ ਧਰਤੀ ਹੇਠਲੇ ਪਾਣੀ ਨੂੰ ਬਚਾਉਣਾ ਪੰਜਾਬ ਸਰਕਾਰ ਦੀ ਪਹਿਲ-ਵਿਧਾਇਕ ਰਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।