30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਅਕਾਲੀ ਦਲ-ਭਾਜਪਾ ਗੱਠਜੋੜ ਪੰਜਾਬ ਲਈ ਹੋਵੇਗਾ ਘਾਤਕ, ਲੋਕ ਨਹੀਂ ਕਰਨਗੇ ਸਮਰਥਨ-ਭਗਵੰਤ ਮਾਨ <br/>

ਅਜੀਤ ਡੈਸਕ 10-06-2026
ਅਮਲੋਹ, 9 ਜੂਨ (ਹਰਪ੍ਰੀਤ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗੱਠਜੋੜ ਹੋਣ ਦੀਆਂ ਚਰਚਾਵਾਂ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਦੋਵਾਂ ਪਾਰਟੀਆਂ ਦਾ ਇਕੱਠੇ ਹੋਣਾ ਪੰਜਾਬ ਵਿਚ ਸਿਆਸੀ ਸੱਤਾ ਹਾਸਲ ਕਰਨ ਦੀ ਨਿਰਾਸ਼ਾਜਨਕ ਕੋਸ਼ਿਸ਼ ਹੈ | ਅਮਲੋਹ ਹਲਕੇ ਦੇ ਪਿੰਡ ਸ਼ਮਸਪੁਰ ਵਿਖੇ ਲੋਕ ਮਿਲਣੀ ਦੌਰਾਨ ਉਨਾਂ ਗੱਲ ਕਰਦਿਆਂ ਕਿਹਾ ਕਿ ਇਹ ਗੱਠਜੋੜ ਲੋਕ ਭਲਾਈ ਜਾਂ ਕਿਸੇ ਵਿਚਾਰਧਾਰਾ ਲਈ ਨਹੀਂ, ਸਗੋਂ ਉਸ ਸਿਆਸਤ ਨੂੰ ਮੁੜ ਜ਼ਿੰਦਾ ਕਰਨ ਲਈ ਕੀਤਾ ਜਾ ਰਿਹਾ ਹੈ, ਜਿਸ ਨੇ ਪੰਜਾਬ ਨੂੰ ਨਸ਼ਿਆਂ, ਕਿਸਾਨ ਵਿਰੋਧੀ ਨੀਤੀਆਂ ਅਤੇ ਵੰਡ ਦੀ ਰਾਜਨੀਤੀ ਰਾਹੀਂ ਨੁਕਸਾਨ ਪਹੁੰਚਾਇਆ | ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ 2022 ਵਿਚ ਇਮਾਨਦਾਰ ਸ਼ਾਸਨ ਅਤੇ ਵਿਕਾਸ ਦੇ ਹੱਕ ਵਿਚ ਫ਼ੈਸਲਾ ਦੇ ਚੁੱਕੇ ਹਨ ਅਤੇ ਹੁਣ ਉਹ ਰਵਾਇਤੀ ਪਾਰਟੀਆਂ ਨੂੰ ਦੁਬਾਰਾ ਮੌਕਾ ਨਹੀਂ ਦੇਣਗੇ | ਉਨਾਂ ਦਾਅਵਾ ਕੀਤਾ ਕਿ ਅਕਾਲੀ ਦਲ ਅਤੇ ਭਾਜਪਾ ਦਾ ਸੰਭਾਵੀ ਗੱਠਜੋੜ ਦੋਵਾਂ ਪਾਰਟੀਆਂ ਲਈ ਘਾਤਕ ਸਾਬਤ ਹੋਵੇਗਾ, ਕਿਉਂਕਿ ਇਸ ਦਾ ਮਕਸਦ ਸਿਰਫ਼ ਸੱਤਾ ਹਾਸਲ ਕਰਨਾ ਹੈ | ਭਾਜਪਾ 'ਤੇ ਨਿਸ਼ਾਨਾ ਸਾਧਦਿਆਂ ਭਗਵੰਤ ਮਾਨ ਨੇ ਕਿਹਾ ਕਿ ਪਾਰਟੀ ਨੇ ਹਮੇਸ਼ਾ ਪੰਜਾਬ ਨਾਲ ਵਿਤਕਰਾ ਕੀਤਾ ਹੈ | ਉਨਾਂ ਕਿਸਾਨ ਅੰਦੋਲਨ ਦਾ ਹਵਾਲਾ ਦਿੰਦਿਆਂ ਕਿਹਾ ਕਿ ਕਿਸਾਨ ਵਿਰੋਧੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ 700 ਤੋਂ ਵੱਧ ਕਿਸਾਨਾਂ ਨੇ ਜਾਨਾਂ ਗਵਾਈਆਂ | ਉਨਾਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਦਾ ਦੋਸ਼ ਵੀ ਲਗਾਇਆ ਅਤੇ ਕਿਹਾ ਕਿ ਵਿਰੋਧੀਆਂ ਨੂੰ ਦਬਾਉਣ ਲਈ ਏਜੰਸੀਆਂ ਦੀ ਵਰਤੋਂ ਕੀਤੀ ਜਾ ਰਹੀ ਹੈ | ਅਕਾਲੀ ਦਲ 'ਤੇ ਹਮਲਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਨੇ ਗੁਰਬਾਣੀ ਦੇ ਨਾਂਅ 'ਤੇ ਵੋਟਾਂ ਤਾਂ ਮੰਗੀਆਂ, ਪਰ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਇਨਸਾਫ਼ ਦਿਵਾਉਣ ਵਿਚ ਨਾਕਾਮ ਰਹੀ | ਉਨਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਇਮਾਨਦਾਰੀ ਨਾਲ ਕੰਮ ਕਰਨ ਵਾਲੀ ਸਰਕਾਰ ਦੇ ਨਾਲ ਚਟਾਨ ਵਾਂਗ ਖੜ੍ਹੇ ਹਨ |

ਪਿਛਲੀ ਖ਼ਬਰ ਪੈਟਰੋਲ ਤੇ ਡੀਜ਼ਲ ਦੇ ਰੇਟ ਵਧਾ ਕੇ ਕੇਂਦਰ ਸਰਕਾਰ ਨੇ ਆਮ ਜਨਤਾ 'ਤੇ ਪਾਇਆ ਵਾਧੂ ਬੋਝ-ਭੁੱਟਾ ਅਗਲੀ ਖ਼ਬਰ 63ਵੇਂ ਹਰਿਨਾਮ ਸੰਕੀਰਤਨ ਸੰਮੇਲਨ ਸੰਬੰਧੀ ਸ਼ੋਭਾ ਯਾਤਰਾ ਕੱਲ੍ਹ-ਰਾਘਵ ਮਲਹੋਤਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।