29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਪੈਟਰੋਲ ਤੇ ਡੀਜ਼ਲ ਦੇ ਰੇਟ ਵਧਾ ਕੇ ਕੇਂਦਰ ਸਰਕਾਰ ਨੇ ਆਮ ਜਨਤਾ 'ਤੇ ਪਾਇਆ ਵਾਧੂ ਬੋਝ-ਭੁੱਟਾ

ਅਜੀਤ ਡੈਸਕ 10-06-2026
ਫ਼ਤਹਿਗੜ੍ਹ ਸਾਹਿਬ, 9 ਜੂਨ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਦੀ ਪ੍ਰਧਾਨਗੀ ਹੇਠ ਪਿੰਡ ਅਨਾਇਤਪੁਰਾ ਵਿਖੇ ਪਾਰਟੀ ਦੀ ਭਰਵੀਂ ਮੀਟਿੰਗ ਹੋਈ | ਇਸ ਮੀਟਿੰਗ ਵਿਚ ਰਾਜਪ੍ਰੀਤ ਸਿੰਘ ਨੇ ਸ. ਭੁੱਟਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਨਾਲ ਚੱਲਣ ਦਾ ਭਰੋਸਾ ਦਿੱਤਾ | ਜਿਸ 'ਤੇ ਹਲਕਾ ਇੰਚਾਰਜ ਭੁੱਟਾ ਨੇ ਉਨ੍ਹਾਂ ਦਾ ਸਿਰੋਪਾਉ ਪਾ ਕੇ ਸਵਾਗਤ ਕੀਤਾ | ਇਸ ਮੌਕੇ ਹਲਕਾ ਇੰਚਾਰਜ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਆਮ ਲੋਕਾਂ 'ਤੇ ਲਗਾਤਾਰ ਵਾਧੂ ਬੋਝ ਪਾਉਂਦੀ ਆ ਰਹੀ ਹੈ ਅਤੇ ਹੁਣ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕਰਕੇ ਆਮ ਜਨਤਾ ਖ਼ਾਸ ਕਰਕੇ ਕਿਸਾਨ ਵਰਗ ਤੇ ਆਰਥਿਕ ਬੋਝ ਪਾਇਆ ਗਿਆ ਹੈ | ਭੁੱਟਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਮੁਲਾਜ਼ਮ ਤੇ ਪੈਨਸ਼ਨਰ ਮੰਗਾਂ ਦਾ ਨਿਪਟਾਰਾ ਕਰਨ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਸੁਪਨੇ ਵਿਖਾਏ ਸਨ, ਪਰ ਸੱਤਾ ਵਿਚ ਆਉਣ ਬਾਅਦ 'ਆਪ' ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਭੁੱਲ ਗਈ ਹੈ ਅਤੇ ਹੁਣ ਆਪਣਾ ਹੱਕ ਮੰਗਣ ਵਾਲੇ ਬੇਰੁਜ਼ਗਾਰਾਂ ਦੀਆਂ ਮੰਗਾਂ ਤੇ ਮਸਲਿਆਂ ਦਾ ਨਿਪਟਾਰਾ ਕਰਨ ਦੀ ਬਜਾਏ ਉਨ੍ਹਾਂ 'ਤੇ ਲਾਠੀਆਂ ਵਰ੍ਹਾਈਆਂ ਜਾ ਰਹੀਆਂ ਹਨ | ਜਿਸ ਕਰਕੇ ਪੰਜਾਬ ਦਾ ਮੁਲਾਜ਼ਮ ਵਰਗ ਅਤੇ ਬੇਰੁਜ਼ਗਾਰ ਨੌਜਵਾਨ ਬੇਸਵਰੀ ਨਾਲ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੇ ਹਨ ਤਾਂ ਜੋ 'ਆਪ' ਸਰਕਾਰ ਨੂੰ ਕਰਾਰੀ ਹਾਰ ਦੇ ਕੇ ਝੂਠੇ ਵਾਅਦਿਆਂ ਦਾ ਸਬਕ ਸਿਖਾਉਂਦੇ ਹੋਏ ਬਾਹਰ ਦਾ ਰਸਤਾ ਵਿਖਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੇ ਹੱਕਾਂ ਦੀ ਗੱਲ ਕੀਤੀ ਹੈ ਅਤੇ 2027 ਵਿਚ ਸੱਤਾ ਵਿਚ ਆਉਣ ਤੋਂ ਬਾਅਦ ਪੰਜਾਬ ਦੇ ਭਖਦੇ ਮਸਲੇ ਅਤੇ ਮੁਲਾਜ਼ਮ ਮੰਗਾਂ ਦਾ ਨਿਪਟਾਰਾ ਕੀਤਾ ਜਾਵੇਗਾ | ਇਸ ਮੌਕੇ ਨਵਰੀਤ ਸਿੰਘ ਕੋਟਲਾ ਭਾਈਕਾ ਸਰਕਲ ਪ੍ਰਧਾਨ ਮੰਡੋਫਲ, ਸੱਜਣ ਸਿੰਘ, ਸਤਨਾਮ ਸਿੰਘ, ਗੁਰਮੁਖ ਸਿੰਘ, ਗੁਰਚਰਨ ਸਿੰਘ, ਗੁਰਦੇਵ ਸਿੰਘ, ਸਰੂਪ ਸਿੰਘ, ਕੁਲਦੀਪ ਕੌਰ, ਰਣਜੀਤ ਕੌਰ, ਰੁਪਿੰਦਰ ਕੌਰ, ਹਰਜਿੰਦਰ ਕੌਰ, ਬਲਜਿੰਦਰ ਸਿੰਘ, ਦਲਵੀਰ ਕੌਰ, ਜਸਬੀਰ ਕੌਰ, ਹਰਮੇਲ ਕੌਰ, ਬਲਜੀਤ ਕੌਰ, ਜਸਵਿੰਦਰ ਕੌਰ, ਰਣਜੀਤ ਕੌਰ, ਮਨਜੀਤ ਸਿੰਘ ਮਾਨ ਖਾਨਪੁਰ, ਹਰਪ੍ਰੀਤ ਸਿੰਘ ਤਲਾਣੀਆਂ, ਬਲਜਿੰਦਰ ਸਿੰਘ ਜਲਵੇੜੀ ਗਹਿਲਾਂ, ਧਰਮਿੰਦਰ ਸਿੰਘ ਮੂਲੇਪੁਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਿ੍ਤਵ ਅਭਿਆਨ ਦੇ ਸਫਲਤਾਪੂਰਵਕ 10 ਸਾਲ ਪੂਰੇ-ਡਾ. ਗੁਰਜਿੰਦਰ ਕੌਰ ਅਗਲੀ ਖ਼ਬਰ ਅਕਾਲੀ ਦਲ-ਭਾਜਪਾ ਗੱਠਜੋੜ ਪੰਜਾਬ ਲਈ ਹੋਵੇਗਾ ਘਾਤਕ, ਲੋਕ ਨਹੀਂ ਕਰਨਗੇ ਸਮਰਥਨ-ਭਗਵੰਤ ਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।