29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਪ੍ਰਧਾਨ ਮੰਤਰੀ ਸੁਰੱਖਿਅਤ ਮਾਤਿ੍ਤਵ ਅਭਿਆਨ ਦੇ ਸਫਲਤਾਪੂਰਵਕ 10 ਸਾਲ ਪੂਰੇ-ਡਾ. ਗੁਰਜਿੰਦਰ ਕੌਰ

ਅਜੀਤ ਡੈਸਕ 10-06-2026
ਬਸੀ ਪਠਾਣਾਂ, 9 ਜੂਨ (ਪੱਤਰ ਪ੍ਰੇਰਕ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਨਵਦੀਪ ਕੌਰ ਦੀ ਅਗਵਾਈ ਹੇਠ ਡਾ. ਗੁਰਜਿੰਦਰ ਕੌਰ ਵਲੋਂ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਿ੍ਤਵ ਅਭਿਆਨ ਦੇ ਸਫਲਤਾਪੂਰਵਕ 10 ਸਾਲ ਪੂਰੇ ਹੋਣ ਮੌਕੇ 'ਤੇ ਅੱਜ ਮੁੱਢਲਾ ਸਿਹਤ ਕੇਂਦਰਾਂ ਨੰਦਪੁਰ ਕਲੌੜ ਵਿਖੇ ਗਰਭਵਤੀ ਮਹਿਲਾਵਾਂ ਅਤੇ ਮਾਤਾ-ਬੱਚਾ ਸਿਹਤ ਸੇਵਾਵਾਂ ਪ੍ਰਤੀ ਜਾਗਰੂਕਤਾ ਤੇ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਨੂੰ ਸਮਰਪਿਤ ਸਮਾਗਮ ਆਯੋਜਿਤ ਕੀਤਾ ਗਿਆ | ਇਸ ਮੌਕੇ ਗਰਭਵਤੀ ਮਹਿਲਾਵਾਂ ਦੀ ਨਿਯਮਿਤ ਜਾਂਚ, ਉੱਚ ਜੋਖ਼ਮ ਵਾਲੀਆਂ ਗਰਭ ਅਵਸਥਾਵਾਂ ਦੀ ਸਮੇਂ ਸਿਰ ਪਛਾਣ, ਸੰਸਥਾਗਤ ਜਣੇਪੇ ਅਤੇ ਮਾਂ ਅਤੇ ਬੱਚੇ ਦੀ ਸੁਰੱਖਿਆ ਲਈ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ | ਸਿਹਤ ਵਿਭਾਗ ਦੀ ਟੀਮ ਵਲੋਂ ਮਾਤਾ ਅਤੇ ਬਾਲ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਹਰ ਗਰਭਵਤੀ ਮਹਿਲਾ ਤੱਕ ਗੁਣਵੱਤਾ ਭਰੀਆਂ ਸੇਵਾਵਾਂ ਪਹੁੰਚਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਗਿਆ | ਇਸ ਮੌਕੇ ਸਮੂਹ ਸਿਹਤ ਸਟਾਫ਼ ਵਲੋਂ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਿ੍ਤਵ ਅਭਿਆਨ ਦੇ ਦਸ ਸਾਲਾਂ ਦੀਆਂ ਪ੍ਰਾਪਤੀਆਂ ਦਾ ਜਸ਼ਨ ਮਨਾਉਂਦੇ ਹੋਏ ਮਾਂ ਅਤੇ ਬੱਚੇ ਦੀ ਬਿਹਤਰ ਸਿਹਤ ਲਈ ਲਗਾਤਾਰ ਯਤਨ ਜਾਰੀ ਰੱਖਣ ਦਾ ਸੰਕਲਪ ਲਿਆ ਗਿਆ |
ਪਿਛਲੀ ਖ਼ਬਰ ਪਿੰਡ ਲਟੌਰ ਵਿਖੇ ਰਾਸ਼ਨ ਕਾਰਡ ਧਾਰਕਾਂ ਨੂੰ ਫੂਡ ਕਿੱਟਾਂ ਵੰਡੀਆਂ ਅਗਲੀ ਖ਼ਬਰ ਪੈਟਰੋਲ ਤੇ ਡੀਜ਼ਲ ਦੇ ਰੇਟ ਵਧਾ ਕੇ ਕੇਂਦਰ ਸਰਕਾਰ ਨੇ ਆਮ ਜਨਤਾ 'ਤੇ ਪਾਇਆ ਵਾਧੂ ਬੋਝ-ਭੁੱਟਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।