29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਪਿੰਡ ਲਟੌਰ ਵਿਖੇ ਰਾਸ਼ਨ ਕਾਰਡ ਧਾਰਕਾਂ ਨੂੰ ਫੂਡ ਕਿੱਟਾਂ ਵੰਡੀਆਂ

ਅਜੀਤ ਡੈਸਕ 10-06-2026
ਜਖਵਾਲੀ, 9 ਜੂਨ (ਨਿਰਭੈ ਸਿੰਘ)-ਗ੍ਰਾਮ ਪੰਚਾਇਤ ਲਟੌਰ ਵਿਖੇ ਰਾਸ਼ਨ ਕਾਰਡ ਧਾਰਕਾਂ ਨੂੰ ਫੂਡ ਕਿੱਟਾਂ ਵੰਡੀਆਂ ਗਈਆਂ | ਇਸ ਮੌਕੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਲਖਬੀਰ ਸਿੰਘ ਰਾਏ ਦੇ ਪੀ.ਏ. ਸਤੀਸ਼ ਕੁਮਾਰ ਲਟੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਭਰ 'ਚ ਰਾਸ਼ਨ ਕਾਰਡ ਧਾਰਕਾਂ ਨੂੰ ਫੂਡ ਕਿੱਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਇਸੇ ਲੜੀ ਤਹਿਤ ਪਿੰਡ ਲਟੌਰ ਵਿਖੇ ਰਾਸ਼ਨ ਕਾਰਡ ਧਾਰਕਾਂ ਨੂੰ ਫੂਡ ਕਿੱਟਾਂ ਵੰਡੀਆਂ ਗਈਆਂ ਅਤੇ ਨਵੇਂ ਬਣੇ ਰਾਸ਼ਨ ਕਾਰਡ ਵੀ ਦਿੱਤੇ ਗਏ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ | ਆਮ ਲੋਕਾਂ ਨੂੰ ਚੰਗੀ ਸਿੱਖਿਆ ਨੀਤੀ ਦੇ ਨਾਲ ਜੋੜਿਆ ਜਾ ਰਿਹਾ ਹੈ | ਸਿਹਤ ਕ੍ਰਾਂਤੀ ਦੇ ਤਹਿਤ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ, ਨਹਿਰੀ ਪਾਣੀ ਨੂੰ ਖੇਤਾਂ ਤੱਕ ਪਹੁੰਚਾਇਆ ਗਿਆ ਹੈ | ਇਸ ਤੋਂ ਇਲਾਵਾ ਹੋਰ ਬਹੁਤ ਸਾਰੀਆਂ ਸੁਵਿਧਾਵਾਂ ਆਮ ਲੋਕਾਂ ਤੱਕ ਪਹੁੰਚਾਈਆਂ ਜਾ ਰਹੀਆਂ ਹਨ | ਜਿਸ ਦੇ ਨਤੀਜੇ ਵਜੋਂ ਹਾਲ ਹੀ ਵਿਚ ਹੋਈਆਂ ਨਗਰ ਕੌਂਸਲ ਚੋਣਾਂ 'ਚ ਵਧੇਰੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਵੋਟ ਪਾ ਕੇ ਸਰਕਾਰ ਦੇ ਕੰਮਾਂ ਤੋਂ ਸੰਤੁਸ਼ਟਤਾ ਪ੍ਰਗਟਾਈ ਹੈ | ਇਸ ਮੌਕੇ ਸਰਪੰਚ ਰੋਹਿਤ ਸਿੰਗਲਾ, ਸਾਬਕਾ ਸਰਪੰਚ ਹਰਨੇਕ ਸਿੰਘ, ਰਣਜੀਤ ਸਿੰਘ, ਬਹਾਦਰ ਅਲੀ, ਬਲਾਕ ਸੰਮਤੀ ਮੈਂਬਰ ਗੁਰਜੀਤ ਸਿੰਘ ਬਿੱਟਾ, ਗੁਰਮੀਤ ਸਿੰਘ, ਗਿਆਨੀ ਸੁਖਦੇਵ ਸਿੰਘ, ਗਿਆਨ ਸਿੰਘ, ਡੀਪੂ ਹੋਲਡਰ ਗੁਰਦਾਸ ਸਿੰਘ, ਭਿੰਦਰ ਸਿੰਘ, ਗੁਰਸੇਵਕ ਸਿੰਘ, ਕਿਰਪਾਲ ਸਿੰਘ, ਮੱਖਣ ਸਿੰਘ, ਪੀ.ਏ ਸਤੀਸ਼ ਕੁਮਾਰ ਲਟੌਰ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਸੁਰੱਖਿਆ ਅਭਿਆਨ ਦੇ 10 ਸਾਲ ਪੂਰੇ ਹੋਣ 'ਤੇ ਜ਼ਿਲ੍ਹਾ ਹਸਪਤਾਲ 'ਚ ਲਗਾਇਆ ਵਿਸ਼ੇਸ਼ ਕੈਂਪ <br/> ਅਗਲੀ ਖ਼ਬਰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਿ੍ਤਵ ਅਭਿਆਨ ਦੇ ਸਫਲਤਾਪੂਰਵਕ 10 ਸਾਲ ਪੂਰੇ-ਡਾ. ਗੁਰਜਿੰਦਰ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।