29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਪ੍ਰਧਾਨ ਮੰਤਰੀ ਸੁਰੱਖਿਆ ਅਭਿਆਨ ਦੇ 10 ਸਾਲ ਪੂਰੇ ਹੋਣ 'ਤੇ ਜ਼ਿਲ੍ਹਾ ਹਸਪਤਾਲ 'ਚ ਲਗਾਇਆ ਵਿਸ਼ੇਸ਼ ਕੈਂਪ <br/>

ਅਜੀਤ ਡੈਸਕ 10-06-2026
ਫ਼ਤਹਿਗੜ੍ਹ ਸਾਹਿਬ, 9 ਜੂਨ (ਮਨਪ੍ਰੀਤ ਸਿੰਘ)-ਸਿਵਲ ਸਰਜਨ ਫ਼ਤਹਿਗੜ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਪ੍ਰੀਤ ਸਿੰਘ ਬੇਦੀ ਦੀ ਅਗਵਾਈ ਹੇਠ ਜ਼ਿਲਾ ਹਸਪਤਾਲ ਵਿਚ ਲਗਾਏ ਪੀ.ਐਮ.ਐਸ.ਐਮ.ਏ. ਕੈਂਪ ਨੂੰ ਸੰਬੋਧਨ ਕਰਦਿਆਂ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ ਅਤੇ ਜ਼ਿਲਾ ਡੈਂਟਲ ਸਿਹਤ ਅਫ਼ਸਰ ਡਾ. ਪਾਰੁਲ ਗੁਪਤਾ ਨੇ ਦੱਸਿਆ ਕਿ ਸਰਕਾਰ ਵਲੋਂ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀਆਂ ਨੂੰ ਗਰਭ ਦੌਰਾਨ ਨਿਰਧਾਰਿਤ ਸਾਰੇ ਐਂਟੀਨੇਟਲ ਚੈੱਕਅਪ, ਅਲਟਰਾਸਾਊਾਡ, ਖ਼ੂਨ ਦੀ ਜਾਂਚ, ਬਲੱਡ ਪ੍ਰੈਸ਼ਰ, ਸ਼ੂਗਰ, ਪਿਸ਼ਾਬ ਦੀ ਜਾਂਚ, ਟੀਕਾਕਰਨ, ਆਇਰਨ ਫੋਲਿਕ ਐਸਿਡ ਦੀਆਂ ਗੋਲੀਆਂ, ਕੈਲਸ਼ੀਅਮ ਦੀਆਂ ਗੋਲੀਆਂ, ਮੁਫ਼ਤ ਜਣੇਪਾ, ਜਣੇਪੇ ਦੌਰਾਨ ਖਾਣ-ਪੀਣ ਅਤੇ ਰਹਿਣ-ਸਹਿਣ ਆਦਿ ਸਹੂਲਤਾਂ ਮੁਫ਼ਤ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਬੇਦੀ ਨੇ ਕਿਹਾ ਕਿ ਇਨਾਂ ਕੈਂਪਾਂ ਨਾਲ ਗਰਭਵਤੀ ਔਰਤਾਂ ਦੀ ਸਮੇਂ ਸਿਰ ਜਾਂਚ, ਉੱਚ ਜੋਖ਼ਮ ਵਾਲੀਆਂ ਗਰਭਵਤੀ ਔਰਤਾਂ ਦੀ ਪਛਾਣ, ਮਾਂ ਤੇ ਬੱਚੇ ਦੀ ਮੌਤ ਦਰ ਵਿਚ ਕਮੀ, ਜਟਿਲਤਾਵਾਂ ਦੀ ਰੋਕਥਾਮ, ਸੁਰੱਖਿਅਤ ਗਰਭ ਅਵਸਥਾ, ਮਾਹਿਰ ਡਾਕਟਰਾਂ ਵਲੋਂ ਮੁਫ਼ਤ ਸਲਾਹ ਤੇ ਮਾਰਗਦਰਸ਼ਨ ਆਦਿ ਸਬੰਧੀ ਵੱਡਾ ਫ਼ਾਇਦਾ ਹੋਇਆ ਹੈ | ਇਸ ਮੌਕੇ 'ਤੇ ਜ਼ਿਲਾ ਪ੍ਰੋਗਰਾਮ ਮੈਨੇਜਰ ਡਾ. ਕਸੀਤਿਜ ਸੀਮਾ, ਜ਼ਿਲਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ, ਅਮਨਪ੍ਰੀਤ ਸਿੰਘ, ਐਲ.ਐਚ.ਵੀ. ਜਸਵਿੰਦਰ ਕੌਰ, ਜਰਨੈਲ ਕੌਰ, ਅਮਨਦੀਪ ਕੌਰ, ਕੌਂਸਲਰ ਬਲਜੀਤ ਸਿੰਘ, ਆਸ਼ਾ ਵਰਕਰਾਂ ਅਤੇ ਗਰਭਵਤੀ ਔਰਤਾਂ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸਾਬਕਾ ਸੰਸਦੀ ਸਕੱਤਰ ਮੰਨਾ ਤੇ ਚੇਅਰਮੈਨ ਗਿੱਲ ਨੇ ਤਰੁਣ ਚੁੱਘ ਦਾ ਕੀਤਾ ਸਨਮਾਨ <br/> ਅਗਲੀ ਖ਼ਬਰ ਪਿੰਡ ਲਟੌਰ ਵਿਖੇ ਰਾਸ਼ਨ ਕਾਰਡ ਧਾਰਕਾਂ ਨੂੰ ਫੂਡ ਕਿੱਟਾਂ ਵੰਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।