07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਮਨਰੇਗਾ ਮੁਲਾਜ਼ਮਾਂ ਵਲੋਂ ਹੱਕੀ ਮੰਗਾਂ ਲਈ ਧਰਨਾ

ਅਜੀਤ ਡੈਸਕ 11-06-2026
ਖਮਾਣੋਂ, 10 ਜੂਨ (ਮਨਮੋਹਣ ਸਿੰਘ ਕਲੇਰ)-ਸਥਾਨਕ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਵਿਖੇ ਕੰਮ ਕਰਦੇ ਮਨਰੇਗਾ ਮੁਲਾਜ਼ਮਾਂ ਵਲੋਂ ਆਪਣੀਆਂ ਹੱਕੀ ਮੰਗਾਂ ਦੇ ਸਬੰਧ 'ਚ ਚੱਲ ਰਹੇ ਧਰਨੇ ਦੇ ਨੌਵੇਂ ਦਿਨ ਵੀ ਆਪਣਾ ਧਰਨਾ ਜਾਰੀ ਰੱਖਦੇ ਹੋਏ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਬਲਾਕ ਪ੍ਰਧਾਨ ਕੁਲਦੀਪ ਸਿੰਘ ਜੀ.ਆਰ.ਐਸ., ਹਰਪ੍ਰੀਤ ਕੌਰ ਏ.ਪੀ., ਅਮਨਦੀਪ ਕੌਰ ਡਾਟਾ ਐਂਟਰੀ, ਜਸਵਿੰਦਰ ਸਿੰਘ ਟੀ.ਏ., ਜਗਦੀਪ ਸਿੰਘ ਤੇ ਗੁਰਬਿੰਦਰ ਸਿੰਘ ਜੀ.ਆਰ.ਐਸ. ਆਦਿ ਧਰਨਾਕਾਰੀਆਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਨ੍ਹਾਂ ਦੀ ਮੁੱਖ ਮੰਗਾਂ, ਜਿਨ੍ਹਾਂ 'ਚ ਉਨ੍ਹਾਂ ਨੂੰ ਨੌਕਰੀ 'ਤੇ ਪੱਕਾ ਕੀਤਾ ਜਾਵੇ, ਪੰਚਾਇਤ ਵਿਭਾਗ 'ਚ ਮਰਜ਼ ਕੀਤਾ ਜਾਵੇ ਅਤੇ ਲੰਮੇ ਸਮੇਂ ਤੋਂ ਲਟਕਦੀਆਂ ਹੋਰਨਾਂ ਮੰਗਾਂ ਨੂੰ ਪੂਰਾ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਜਿਨ੍ਹਾਂ ਦੇਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ, ਇਹ ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ |
ਪਿਛਲੀ ਖ਼ਬਰ ਵਿਰਸੇ ਨਾਲ ਜੁੜ ਕੇ ਸਮਾਜ ਸੇਵਾ ਦੇ ਕਾਰਜਾਂ 'ਚ ਵੱਧ-ਚੜ੍ਹ ਕੇ ਹਿੱਸਾ ਲੈਣਾ ਸਮੇਂ ਦੀ ਲੋੜ-ਗੁਰਪ੍ਰੀਤ ਸਿੰਘ ਲਾਲੀ ਅਗਲੀ ਖ਼ਬਰ ਸਵ. ਸੁਰਿੰਦਰ ਕੌਰ ਜਖਵਾਲੀ ਨੂੰ ਭਾਵ ਭਿੰਨਿਆਂ ਸ਼ਰਧਾਂਜਲੀਆਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।