06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਅਰਲੀ ਚਾਈਲਡਹੁੱਡ ਐਜੂਕੇਸ਼ਨ ਸਕੀਮ ਤਹਿਤ ਸਾਰੇ ਪਲੇਅ-ਵੇਅ ਸਕੂਲਾਂ ਲਈ ਰਜਿਸਟ੍ਰੇਸ਼ਨ ਲਾਜ਼ਮੀ

ਅਜੀਤ ਡੈਸਕ 11-06-2026
ਫ਼ਤਹਿਗੜ੍ਹ ਸਾਹਿਬ, 10 ਜੂਨ (ਰਾਜਿੰਦਰ ਸਿੰਘ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ ਵਲੋਂ ਅਰਲੀ ਚਾਈਲਡਹੁੱਡ ਐਜੂਕੇਸ਼ਨ ਕੇਅਰ ਸਕੀਮ ਤਹਿਤ ਜਾਰੀ ਹਦਾਇਤਾਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਨੁਰਤਨ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਚੱਲ ਰਹੇ ਸਾਰੇ ਪਲੇਅ-ਵੇਅ ਸਕੂਲਾਂ ਲਈ ਸਬੰਧਿਤ ਵਿਭਾਗ ਕੋਲ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਹੈ | ਉਨ੍ਹਾਂ ਕਿਹਾ ਕਿ ਬੱਚਿਆਂ ਦੇ ਸੁਰੱਖਿਅਤ ਅਤੇ ਗੁਣਵੱਤਾ ਭਰਪੂਰ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਪਲੇਅ-ਵੇਅ ਸਕੂਲਾਂ ਲਈ ਨਿਯਮ ਅਤੇ ਮਾਪਦੰਡ ਨਿਰਧਾਰਿਤ ਕੀਤੇ ਗਏ ਹਨ, ਜਿਨ੍ਹਾਂ ਦੀ ਪਾਲਨਾ ਕਰਨਾ ਹਰ ਸਕੂਲ ਪ੍ਰਬੰਧਕ ਦੀ ਜ਼ਿੰਮੇਵਾਰੀ ਹੈ | ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਦੱਸਿਆ ਕਿ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸਾਰੇ ਪਲੇਅ-ਵੇਅ ਸਕੂਲਾਂ ਵਿਚ ਬੱਚਿਆਂ ਲਈ ਸੁਰੱਖਿਅਤ ਅਤੇ ਸਿਹਤਮੰਦ ਮਾਹੌਲ, ਸਾਫ਼-ਸੁਥਰੀਆਂ ਸਹੂਲਤਾਂ, ਯੋਗ ਸਟਾਫ਼, ਉਚਿੱਤ ਖੇਡ ਸਮੱਗਰੀ ਅਤੇ ਸਿਹਤ ਸਬੰਧੀ ਲੋੜੀਂਦੇ ਪ੍ਰਬੰਧ ਉਪਲੱਬਧ ਹੋਣ | ਇਸ ਨਾਲ ਮਾਪਿਆਂ ਦਾ ਭਰੋਸਾ ਵੱਧਦਾ ਹੈ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਉਤਸ਼ਾਹ ਮਿਲਦਾ ਹੈ | ਉਨ੍ਹਾਂ ਦੱਸਿਆ ਕਿ ਜਿਨ੍ਹਾਂ ਪਲੇਅ-ਵੇਅ ਸਕੂਲਾਂ ਨੇ ਅਜੇ ਤੱਕ ਆਪਣੀ ਰਜਿਸਟ੍ਰੇਸ਼ਨ ਨਹੀਂ ਕਰਵਾਈ, ਉਹ ਜਲਦ ਤੋਂ ਜਲਦ ਲੋੜੀਂਦੇ ਦਸਤਾਵੇਜ਼ਾਂ ਸਮੇਤ ਅਰਜ਼ੀ ਜਮ੍ਹਾਂ ਕਰਵਾਉਣ | ਬਿਨਾਂ ਰਜਿਸਟ੍ਰੇਸ਼ਨ ਦੇ ਚੱਲ ਰਹੇ ਸਕੂਲਾਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਸਕੂਲ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਉਹ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪੂਰੀ ਪਾਲਨਾ ਕਰਦੇ ਹੋਏ ਆਪਣੇ ਅਦਾਰਿਆਂ ਨੂੰ ਨਿਰਧਾਰਿਤ ਮਾਪਦੰਡਾਂ ਅਨੁਸਾਰ ਚਲਾਉਣ | ਉਨ੍ਹਾਂ ਕਿਹਾ ਕਿ ਬੱਚਿਆਂ ਦਾ ਭਵਿੱਖ ਸਮਾਜ ਦੀ ਸਭ ਤੋਂ ਕੀਮਤੀ ਪੂੰਜੀ ਹੈ ਅਤੇ ਉਨ੍ਹਾਂ ਦੀ ਮੁੱਢਲੀ ਸਿੱਖਿਆ ਦੀ ਗੁਣਵੱਤਾ ਸੁਧਾਰਨ ਲਈ ਸਾਰੇ ਹਿੱਸੇਦਾਰਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ | ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦਾ ਦਾਖਲਾ ਕੇਵਲ ਰਜਿਸਟਰਡ ਪਲੇਅ-ਵੇਅ ਸਕੂਲਾਂ ਵਿਚ ਹੀ ਕਰਵਾਉਣ ਤਾਂ ਜੋ ਬੱਚਿਆਂ ਨੂੰ ਸੁਰੱਖਿਅਤ, ਮਿਆਰੀ ਅਤੇ ਗੁਣਵੱਤਾ ਭਰਪੂਰ ਸਿੱਖਿਆ
ਪਿਛਲੀ ਖ਼ਬਰ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਕੌਮਾਂਤਰੀ ਲੇਖ ਲਿਖਣ ਮੁਕਾਬਲੇ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਪੰਜਾਬ ਦੇ ਵਰਤਮਾਨ ਹਾਲਾਤ ਸੰਬੰਧੀ ਸੀਨੀਅਰ ਸਿਟੀਜ਼ਨ ਵੈੱਲਫੇਅਰ ਕੈਬਨਿਟ ਦੀ ਹੋਈ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।