03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਜਥੇ. ਮਨੈਲੀ ਨੇ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਜਥੇਬੰਦੀ ਦਾ ਸਰਪ੍ਰਸਤ ਬਣਨ 'ਤੇ ਕੀਤਾ ਧੰਨਵਾਦ

ਅਜੀਤ ਡੈਸਕ 12-06-2026
ਖਮਾਣੋਂ, 11 ਜੂਨ (ਮਨਮੋਹਣ ਸਿੰਘ ਕਲੇਰ)-ਸੀਨੀਅਰ ਬਜ਼ੁਰਗ ਟਕਸਾਲੀ ਅਕਾਲੀ ਆਗੂ ਜਥੇਦਾਰ ਪ੍ਰੇਮ ਸਿੰਘ ਮਨੈਲੀ ਨੂੰ ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਜਥੇਬੰਦੀ ਦਾ ਸਰਪ੍ਰਸਤ ਬਣਾਏ ਜਾਣ 'ਤੇ ਉਨ੍ਹਾਂ ਸਮੁੱਚੇ ਸ਼ੋ੍ਰਮਣੀ ਅਕਾਲੀ ਦਾ ਧੰਨਵਾਦ ਕੀਤਾ ਹੈ | ਉਨ੍ਹਾਂ ਆਪਣੀ ਨਿਯੁਕਤੀ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਹਲਕਾ ਬਸੀ ਪਠਾਣਾਂ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ, ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ ਸਮੇਤ ਸਮੁੱਚੇ ਅਹੁਦੇਦਾਰਾਂ ਦਾ ਧੰਨਵਾਦ ਕੀਤਾ ਹੈ | ਜਥੇਦਾਰ ਪ੍ਰੇਮ ਸਿੰਘ ਮਨੈਲੀ ਦੇ ਸਮੁੱਚੇ ਰਾਜਨੀਤਿਕ ਸਫ਼ਰ 'ਤੇ ਸਰਸਰੀ ਝਾਤ ਮਾਰਨ ਤੇ ਪਤਾ ਚੱਲਦਾ ਹੈ ਕਿ ਉਨ੍ਹਾਂ ਕਈ ਵਾਰ ਪਾਰਟੀ ਲਈ ਜੇਲ੍ਹਾਂ ਕੱਟੀਆਂ ਅਤੇ ਵੱਖ-ਵੱਖ ਮੋਰਚਿਆਂ 'ਚ ਹਿੱਸਾ ਲਿਆ ਅਤੇ ਪਾਰਟੀ ਦੇ ਔਖੇ ਸਮੇਂ 'ਚ ਨਾਲ ਖੜ੍ਹੇ ਰਹੇ | ਜਿਹੜੇ ਪਿਛਲੇ ਸਮੇਂ ਤੋਂ ਪਾਰਟੀ ਨਾਲ ਵਫ਼ਾਦਾਰ ਚੱਲਦੇ ਆਏ ਹਨ | ਜਥੇ. ਪੇ੍ਰਮ ਸਿੰਘ ਮਨੈਲੀ ਕੋਆਪਰੇਟਿਵ ਬੈਂਕ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਚੇਅਰਮੈਨ ਹਨ | ਜਥੇਦਾਰ ਮਨੈਲੀ ਨੇ ਕਿਹਾ ਕਿ ਉਨ੍ਹਾਂ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪਹਿਲਾਂ ਵਾਂਗ ਪਾਰਟੀ ਨੂੰ ਸਮਰਪਿਤ ਰਹਿ ਕੇ ਨਿਭਾਉਣਗੇ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਕੰਮ ਕਰਦੇ ਰਹਿਣਗੇ |
ਪਿਛਲੀ ਖ਼ਬਰ ਪੰਜਾਬ ਨੰਬਰਦਾਰਾ ਯੂਨੀਅਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਅਹਿਮ ਮੀਟਿੰਗ ਅਗਲੀ ਖ਼ਬਰ ਇੱਟਾਂ ਦੇ ਵਧ ਰਹੇ ਰੇਟ ਕਾਰਨ ਲੋਕ ਪ੍ਰੇਸ਼ਾਨ-ਹਰਵਿੰਦਰ ਸਿੰਘ ਢੋਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।