03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਨਵੀਆਂ ਨਿਯੁਕਤੀਆਂ ਨਾਲ ਸ਼੍ਰੋਮਣੀ ਅਕਾਲੀ ਦਲ ਜ਼ਿਲੇ੍ਹ ਭਰ 'ਚ ਹੋਵੇਗਾ ਹੋਰ ਮਜ਼ਬੂਤ-ਸੁਹਾਵੀ

ਅਜੀਤ ਡੈਸਕ 12-06-2026
ਖਮਾਣੋਂ, 11 ਜੂਨ (ਜੋਗਿੰਦਰ ਪਾਲ)-ਇਸਤਰੀ ਅਕਾਲੀ ਆਗੂ ਸੁਖਬੀਰ ਕੌਰ ਸੁਹਾਵੀ ਨੇ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਅਤੇ ਬਲਾਕ ਪੱਧਰ 'ਤੇ ਕੀਤੀਆਂ ਨਵੀਆਂ ਨਿਯੁਕਤੀਆਂ ਦੀ ਸ਼ਲਾਘਾ ਕੀਤੀ ਹੈ ਅਤੇ ਉਨ੍ਹਾਂ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਨਾਲ ਸ਼੍ਰੋਮਣੀ ਅਕਾਲੀ ਦਲ ਜ਼ਿਲੇ੍ਹ ਭਰ ਵਿਚ ਹੋਰ ਮਜ਼ਬੂਤ ਹੋਵੇਗਾ | ਪਾਰਟੀ ਵਿਚ ਵਧੀਆ ਕੰਮ ਕਰਨ ਵਾਲੇ ਆਗੂਆਂ ਨੂੰ ਅੱਗੇ ਲਿਆਉਣ ਲਈ ਉਨ੍ਹਾਂ ਦਰਬਾਰਾ ਸਿੰਘ ਗੁਰੂ ਹਲਕਾ ਇੰਚਾਰਜ ਬਸੀ ਪਠਾਣਾਂ ਅਤੇ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ ਦਾ ਧੰਨਵਾਦ ਵੀ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਗਰਾਫ਼ ਦਿਨੋਂ ਦਿਨ ਵਧ ਰਿਹਾ ਹੈ ਅਤੇ ਵੱਡੀ ਗਿਣਤੀ ਵਿਚ ਲੋਕ ਸ਼੍ਰੋਮਣੀ ਅਕਾਲੀ ਦਲ ਦੀਆਂ ਪੰਜਾਬ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜ ਰਹੇ ਹਨ | ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਸ਼ਾਨਦਾਰ ਜਿੱਤ ਦਰਜ ਕਰਕੇ ਆਪਣੀ ਸਰਕਾਰ ਬਣਾਏਗਾ |
ਪਿਛਲੀ ਖ਼ਬਰ ਆਮ ਆਦਮੀ ਪਾਰਟੀ 2027 ਦੀਆਂ ਚੋਣਾਂ 'ਚ ਜਿੱਤ ਕੇ ਵੱਡਾ ਇਤਿਹਾਸ ਰਚੇਗੀ-ਚੇਅਰਮੈਨ ਰਸ਼ਪਿੰਦਰ ਰਾਜਾ ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਟਰੇਨਿੰਗ ਅਤੇ ਪਲੇਸਮੈਂਟ ਸੈੱਲ ਵਲੋਂ ਪਲੇਸਮੈਂਟ ਡਰਾਈਵ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।