03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਕੌਮੀ ਰਾਜ ਮਾਰਗ 'ਤੇ ਵਾਪਰੇ ਸੜਕ ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ, 1 ਗੰਭੀਰ ਜ਼ਖ਼ਮੀ

ਅਜੀਤ ਡੈਸਕ 12-06-2026
ਜਖਵਾਲੀ, 11 ਜੂਨ (ਨਿਰਭੈ ਸਿੰਘ)-ਸ਼ੇਰ ਸ਼ਾਹ ਸੂਰੀ ਮਾਰਗ 'ਤੇ ਪੈਂਦੇ ਪਿੰਡ ਜੀਵਨਪੁਰਾ ਨਜ਼ਦੀਕ ਰਾਤ ਸਮੇਂ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਕੈਥਲ ਦੇ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਮੰਦਭਾਗੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੂਲੇਪੁਰ ਵਿਚ ਤਾਇਨਾਤ ਸਹਾਇਕ ਥਾਣੇਦਾਰ ਰੁਪਿੰਦਰ ਸਿੰਘ ਨੇ ਦੱਸਿਆ ਕਿ ਨੌਜਵਾਨ ਕਾਰਤਿਕ ਭਾਰਦਵਾਜ ਜ਼ਿਲ੍ਹਾ ਕੈਥਲ ਅਤੇ ਰਜੱਤ ਕੁਮਾਰ ਵਾਸੀ ਪਿੰਡ ਨਾਹਨ (ਕੈਥਲ) ਦੋਨੋਂ ਨੌਜਵਾਨ ਵਿਦੇਸ਼ ਜਾਣ ਲਈ ਵੀਜ਼ਾ ਬਾਇਓਮੈਟਿ੍ਕ ਕਰਵਾਉਣ ਸੰਬੰਧੀ ਕੈਥਲ ਤੋਂ ਕਾਰ ਰਾਹੀਂ ਜਲੰਧਰ ਜਾ ਰਹੇ ਸਨ | ਰਾਤ ਕਰੀਬ ਦੋ ਵਜੇ ਜਦੋਂ ਉਹ ਪਿੰਡ ਜੀਵਨਪੁਰਾ ਨਜ਼ਦੀਕ ਪਹੁੰਚੇ ਤਾਂ ਉਨ੍ਹਾਂ ਦੀ ਕਾਰ ਦਾ ਟਾਇਰ ਪੈਂਚਰ ਹੋ ਗਿਆ | ਟੂਲ ਕਿੱਟ ਨਾ ਹੋਣ ਕਾਰਨ ਉਹ ਸੜਕ ਕਿਨਾਰੇ ਖੜ੍ਹੇ ਹੋ ਕੇ ਮਦਦ ਦੀ ਉਡੀਕ ਕਰ ਰਹੇ ਸਨ | ਇਸ ਦੌਰਾਨ ਰੁਦਰਪੁਰ ਉੱਤਰਾਖੰਡ ਦਾ ਟਰੱਕ ਡਰਾਈਵਰ ਹਰਸ਼ ਸ਼ਰਮਾ ਉਨ੍ਹਾਂ ਦੀ ਮਦਦ ਲਈ ਆਪਣਾ ਟਰੱਕ ਰੋਕ ਕੇ ਹੇਠਾਂ ਉਤਰਿਆ ਪਰ ਉਸੇ ਸਮੇਂ ਅੰਬਾਲਾ ਸਾਈਡ ਤੋਂ ਤੇਜ਼ ਰਫ਼ਤਾਰ ਨਾਲ ਆਏ ਇਕ ਹੋਰ ਟਰੱਕ ਨੇ ਤਿੰਨਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ | ਹਾਦਸਾ ਇੰਨਾ ਭਿਆਨਕ ਸੀ ਕਿ ਕਾਰਤਿਕ ਭਾਰਦਵਾਜ ਅਤੇ ਰਜਤ ਦੀ ਹਾਦਸੇ ਵਿਚ ਮੌਤ ਹੋ ਗਈ, ਜਦਕਿ ਹਰਸ਼ ਸ਼ਰਮਾ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਪਹਿਲਾਂ ਇਲਾਜ ਲਈ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਲਿਆਂਦਾ ਗਿਆ ਜਿੱਥੇ ਉਸ ਦੀ ਨਾਜ਼ੁਕ ਹਾਲਤ ਨੂੰ ਵੇਖਦੇ ਹੋਏ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ, ਜਿੱਥੇ ਉਹ ਜਿੰਦਗੀ ਅਤੇ ਮੌਤ ਵਿਚਾਲੇ ਜੰਗ ਲੜ ਰਿਹਾ ਹੈ | ਸਹਾਇਕ ਥਾਣੇਦਾਰ ਰੁਪਿੰਦਰ ਸਿੰਘ ਨੇ ਦੱਸਿਆ ਕਿ ਉਕਤ ਸੜਕ ਦੁਰਘਟਨਾ ਸਬੰਧੀ ਪੁਲਿਸ ਨੇ ਅਣਪਛਾਤੇ ਟਰੱਕ ਚਾਲਕ ਖ਼ਿਲਾਫ਼ ਧਾਰਾ 281, 106, 125 ਬੀ.ਐਨ.ਐਸ ਅਧੀਨ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਫਰਾਰ ਚਾਲਕ ਦੀ ਭਾਲ ਲਈ ਆਸ-ਪਾਸ ਦੇ ਸੀ.ਸੀ.ਟੀ.ਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ | ਇਸ ਹਾਦਸੇ ਨੇ ਦੋ ਪਰਿਵਾਰਾਂ ਦੇ ਯੂਰਪ ਵਿਚ ਬਿਹਤਰ ਭਵਿੱਖ ਦੇ ਸੁਪਨੇ ਪਲਾਂ ਵਿਚ ਹੀ ਚਕਨਾਚੂਰ ਕਰ ਦਿੱਤੇ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ | ਸਹਾਇਕ ਥਾਣੇਦਾਰ ਨੇ ਦੱਸਿਆ ਕਿ ਦੋਵੇਂ ਮਿ੍ਤਕਾਂ ਦੀਆਂ ਲਾਸ਼ਾਂ ਦਾ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ 'ਚੋਂ ਪੋਸਟ ਮਾਰਟਮ ਕਰਵਾਉਣ ਉਪਰੰਤ ਵਾਰਿਸਾਂ ਹਵਾਲੇ ਕਰ ਦਿੱਤੀਆਂ ਗਈਆਂ |
ਪਿਛਲੀ ਖ਼ਬਰ ਸਾਲੇ ਤੇ ਸੱਸ ਨਾਲ ਝਗੜੇ ਕਾਰਨ ਨਹਿਰ 'ਚ ਛਾਲ ਮਾਰ ਕੀਤੀ ਖੁਦਕੁਸ਼ੀ ਅਗਲੀ ਖ਼ਬਰ ਆਮ ਆਦਮੀ ਪਾਰਟੀ 2027 ਦੀਆਂ ਚੋਣਾਂ 'ਚ ਜਿੱਤ ਕੇ ਵੱਡਾ ਇਤਿਹਾਸ ਰਚੇਗੀ-ਚੇਅਰਮੈਨ ਰਸ਼ਪਿੰਦਰ ਰਾਜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।