02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਵਿਧਾਇਕ ਲਖਵੀਰ ਰਾਏ ਨੇ ਕੋਟਲਾ ਬਜਵਾੜਾ 'ਚ ਧਰਮਸ਼ਾਲਾ ਅਤੇ ਸੀਵਰੇਜ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ

ਅਜੀਤ ਡੈਸਕ 12-06-2026
ਫ਼ਤਹਿਗੜ੍ਹ ਸਾਹਿਬ, 11 ਜੂਨ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ 4 ਸਾਲਾਂ ਵਿਚ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੀ ਪਿਰਤ ਪਾ ਦਿੱਤੀ ਹੈ, ਜਿਸ ਦੇ ਤਹਿਤ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਪਿੰਡ ਕੋਟਲਾ ਬਜਵਾੜਾ ਵਿਖੇ ਨਵੀਂ ਬਣਨ ਵਾਲੀ ਧਰਮਸ਼ਾਲਾ ਅਤੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ, ਜਿਸ ਦੇ ਤਹਿਤ ਪਿੰਡਾਂ ਨੂੰ ਰੰਗਲਾ ਬਣਾਉਣ ਦੇ ਲਈ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਕੋਟਲਾ ਬਜਵਾੜਾ ਹਲਕੇ ਦਾ ਉਹ ਪਿੰਡ ਹੈ, ਜਿਸ ਨੂੰ ਲਗਪਗ ਕਰੋੜ ਰੁਪਏ ਦੇ ਕਰੀਬ ਗ੍ਰਾਂਟਾਂ ਮਿਲ ਚੁੱਕੀਆਂ ਹਨ, ਜਿਸ 'ਚ ਨੌਜਵਾਨ ਪੀੜ੍ਹੀ ਦੇ ਖੇਡਣ ਲਈ ਖੇਡ ਮੈਦਾਨ ਬਣਾਇਆ ਜਾ ਰਿਹਾ ਹੈ, ਇਸ ਤੋਂ ਇਲਾਵਾ ਗੰਦੇ ਪਾਣੀ ਦੀ ਨਿਕਾਸੀ ਦੇ ਲਈ ਸੀਵਰੇਜ ਸਿਸਟਮ ਚਾਲੂ ਕੀਤਾ ਜਾ ਰਿਹਾ ਹੈ | ਇਸ ਤੋਂ ਇਲਾਵਾ ਪਿੰਡ ਵਿਚ ਇਕ ਬਾਲੀਵਾਲ ਦਾ ਗਰਾਊਾਡ ਵੀ ਬਣ ਰਿਹਾ ਹੈ ਤੇ ਪਿੰਡ ਨੂੰ ਇਕ ਟੈਂਕਰ ਮੁਹੱਈਆ ਕਰਵਾਇਆ ਗਿਆ ਹੈ, ਜੋ ਪਾਣੀ ਦੇਣ ਦੇ ਨਾਲ-ਨਾਲ ਫਾਇਰ ਬਿ੍ਗੇਡ ਪੰਪ ਵਜੋਂ ਵੀ ਕੰਮ ਕਰੇਗਾ | ਉਨ੍ਹਾਂ ਕਿਹਾ ਕਿ ਪਿੰਡ ਦੇ ਜੋ ਹੋਰ ਛੋਟੇ-ਮੋਟੇ ਕਾਰਜ ਹਨ, ਉਨ੍ਹਾਂ ਨੂੰ ਵੀ ਜਲਦ ਪੂਰਾ ਕੀਤਾ ਜਾਵੇਗਾ | ਇਸ ਮੌਕੇ ਗ੍ਰਾਮ ਪੰਚਾਇਤ ਕੋਟਲਾ ਬਜਵਾੜਾ ਵਲੋਂ ਆਏ ਮਹਿਮਾਨਾਂ ਨੂੰ ਸਿਰੋਪਾਉ ਦੇ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ 'ਤੇ 'ਆਪ' ਆਗੂ ਕੁਲਵਿੰਦਰ ਸਿੰਘ ਡੇਰਾ, ਮਨਦੀਪ ਸਿੰਘ ਪੋਲਾ, ਬਿਕਰਮਜੀਤ ਸਿੰਘ, ਬਲਵੀਰ ਸਿੰਘ ਚੀਮਾ, ਸਰਪੰਚ ਅਮਰਜੀਤ ਸਿੰਘ, ਮਾਨਵ ਟਿਵਾਣਾ ਅਤੇ ਸਤੀਸ਼ ਲਟੌਰ ਸਮੇਤ ਪੰਚਾਇਤ ਮੈਂਬਰ ਤੇ ਇਲਾਕਾ ਨਿਵਾਸੀ ਵੀ ਹਾਜ਼ਰ ਸਨ |
ਪਿਛਲੀ ਖ਼ਬਰ 84 ਪੇਂਡੂ ਸੀ.ਐਚ.ਸੀ ਸੈਂਟਰ 'ਚ ਕਿਤੇ ਵੀ ਨਹੀਂ ਹਨ ਪੂਰੇ ਸਪੈਸ਼ਲਿਸਟ-ਡਾ. ਚੌਹਾਨ ਅਗਲੀ ਖ਼ਬਰ ਪੰਜਾਬ ਸਰਕਾਰ ਦੀ ਹਰ ਸਹੂਲਤ ਨੂੰ ਘਰ-ਘਰ ਪਹੁੰਚਾਉਣਾ ਸਾਡੀ ਜ਼ਿੰਮੇਵਾਰੀ-ਚੇਅਰਮੈਨ ਰਸ਼ਪਿੰਦਰ ਰਾਜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।