01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਰੋਟਰੀ ਕਲੱਬ ਦੇ ਪ੍ਰਧਾਨਾਂ ਤੇ ਸਕੱਤਰਾਂ ਦਾ ਸਿਖਲਾਈ ਸੈਸ਼ਨ ਸਫਲਤਾਪੂਰਵਕ ਸੰਪੰਨ

ਅਜੀਤ ਡੈਸਕ 12-06-2026
ਫ਼ਤਹਿਗੜ੍ਹ ਸਾਹਿਬ, 11 ਜੂਨ (ਬਲਜਿੰਦਰ ਸਿੰਘ)-ਰੋਟਰੀ ਕਲੱਬ ਆਰ. ਆਈ 3090 ਦੇ ਚੁਣੇ ਹੋਏ ਪ੍ਰਧਾਨਾਂ ਤੇ ਸਕੱਤਰਾਂ ਲਈ ਇਕ ਪ੍ਰਭਾਵਸ਼ਾਲੀ ਸਿਖਲਾਈ ਸੈਸ਼ਨ ਪਿਛਲੇ ਦਿਨੀਂ ਜ਼ੀਰਕਪੁਰ ਵਿਖੇ ਕਰਵਾਇਆ ਗਿਆ | ਜਿਸ ਵਿਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ | ਜਾਣਕਾਰੀ ਦਿੰਦਿਆਂ ਰੋਟਰੀ ਕਲੱਬ ਸਰਹਿੰਦ ਦੇ ਸਾਲ 2026-27 ਦੇ ਪ੍ਰਧਾਨ ਸੁਰੇਸ਼ ਭਾਰਦਵਾਜ ਨੇ ਦੱਸਿਆ ਕਿ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਆਪਣੇ ਸੰਬੋਧਨ ਵਿਚ ਰੋਟਰੀ ਕਲੱਬਾਂ ਵਲੋਂ ਸਮਾਜ ਸੇਵਾ ਅਤੇ ਮਨੁੱਖਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਭਰਪੂਰ ਪ੍ਰਸ਼ੰਸਾ ਕੀਤੀ | ਉਨ੍ਹਾਂ ਦੱਸਿਆ ਕਿ ਇਸ ਦੋ ਦਿਨਾਂ ਸਿਖਲਾਈ ਕੈਂਪ ਦੀ ਸਮਾਪਤੀ ਉਪਰੰਤ ਕਲੱਬਾਂ ਦੇ ਪ੍ਰਧਾਨਾਂ ਤੇ ਸਕੱਤਰਾਂ ਨੂੰ ਡੀ.ਆਈ.ਜੀ ਰੇਂਜ ਰੂਪਨਗਰ ਡਾ. ਨਾਨਕ ਸਿੰਘ ਅਤੇ ਰੋਟਰੀ ਦੇ ਸੂਬਾਈ ਗਵਰਨਰ ਸੀ.ਏ ਅਮਿਤ ਸਿੰਗਲਾ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਰੋਟਰੀ ਕਲੱਬ ਸਰਹਿੰਦ ਦੇ ਪ੍ਰਧਾਨ ਸੁਰੇਸ਼ ਭਾਰਦਵਾਜ ਨੇ ਕਿਹਾ ਕਿ ਕਲੱਬ ਹਮੇਸ਼ਾ ਮਨੁੱਖਤਾ ਦੀ ਸੇਵਾ ਲਈ ਬਚਨਬੱਧ ਹੈ | ਉਨ੍ਹਾਂ ਕਿਹਾ ਕਿ ਕਲੱਬ ਵਲੋਂ ਸਿੱਖਿਆ, ਸਿਹਤ, ਵਾਤਾਵਰਨ ਸੁਰੱਖਿਆ ਅਤੇ ਸਮਾਜਿਕ ਭਲਾਈ ਨਾਲ ਜੁੜੇ ਕਾਰਜ ਪਹਿਲਾਂ ਵਾਂਗ ਹੀ ਨਿਰੰਤਰ ਜਾਰੀ ਰੱਖੇ ਜਾਣਗੇ | ਉਨ੍ਹਾਂ ਦਾਅਵਾ ਕੀਤਾ ਕਿ ਰੋਟਰੀ ਦਾ ਮੁੱਖ ਉਦੇਸ਼ ਸਮਾਜ ਦੇ ਲੋੜਵੰਦ ਵਰਗਾਂ ਦੀ ਮਦਦ ਕਰਨਾ ਅਤੇ ਨਿਸ਼ਕਾਮ ਸੇਵਾ ਭਾਵਨਾ ਨੂੰ ਮਜ਼ਬੂਤ ਕਰਨਾ ਹੈ | ਇਸ ਮੌਕੇ 'ਤੇ ਰੋਟਰੀ ਕਲੱਬ ਸਰਹਿੰਦ ਦੇ ਸਕੱਤਰ ਸ਼ੇਖਰ ਬਿੱਥਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਮੁੱਖ ਮੰਤਰੀ ਦੇ ਓ.ਐਸ.ਡੀ. ਘੁੰਮਣ ਨਾਲ ਚੇਅਰਮੈਨ ਸ਼ਿੰਗਾਰਾ ਸਿੰਘ ਸਲਾਣਾ ਨੇ ਕੀਤੀ ਮੁਲਾਕਾਤ ਅਗਲੀ ਖ਼ਬਰ ਕਾਂਗਰਸੀ ਆਗੂ ਈਸ਼ਰਪ੍ਰੀਤ ਸਿੱਧੂ ਨੇ ਪਿੰਡ ਨੰਡਿਆਲੀ ਵਿਖੇ ਮੀਟਿੰਗ ਨੂੰ ਕੀਤਾ ਸੰਬੋਧਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।