01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਮੁੱਖ ਮੰਤਰੀ ਦੇ ਓ.ਐਸ.ਡੀ. ਘੁੰਮਣ ਨਾਲ ਚੇਅਰਮੈਨ ਸ਼ਿੰਗਾਰਾ ਸਿੰਘ ਸਲਾਣਾ ਨੇ ਕੀਤੀ ਮੁਲਾਕਾਤ

ਅਜੀਤ ਡੈਸਕ 12-06-2026
ਅਮਲੋਹ, 11 ਜੂਨ (ਕੇਵਲ ਸਿੰਘ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਰਾਜਬੀਰ ਸਿੰਘ ਘੁੰਮਣ (ਘਰਾਚੋਂ) ਨਾਲ ਜ਼ਿਲ੍ਹਾ ਪ੍ਰੀਸ਼ਦ ਫ਼ਤਹਿਗੜ੍ਹ ਸਾਹਿਬ ਦੇ ਨਵਨਿਯੁਕਤ ਚੇਅਰਮੈਨ ਸ਼ਿੰਗਾਰਾ ਸਿੰਘ ਸਲਾਣਾ ਵਲੋਂ ਵਿਸ਼ੇਸ਼ ਮੁਲਾਕਾਤ ਕੀਤੀ ਗਈ | ਇਸ ਮੌਕੇ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ | ਮੁਲਾਕਾਤ ਦੌਰਾਨ ਜ਼ਿਲ੍ਹੇ ਦੇ ਵਿਕਾਸ ਕਾਰਜਾਂ, ਲੋਕ ਭਲਾਈ ਯੋਜਨਾਵਾਂ ਅਤੇ ਪੰਚਾਇਤੀ ਰਾਜ ਸੰਸਥਾਵਾਂ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਘੁੰਮਣ ਨੇ ਚੇਅਰਮੈਨ ਸਲਾਣਾ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ਲਈ ਵਧਾਈ ਦਿੰਦਿਆਂ ਕਿਹਾ ਕਿ ਉਹ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉੱਤਰਦਿਆਂ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਆਪਣੀਆਂ ਸੇਵਾਵਾਂ ਨਿਭਾਉਣ | ਉਨ੍ਹਾਂ ਨੇ ਹਰ ਸੰਭਵ ਸਹਿਯੋਗ ਦਾ ਭਰੋਸਾ ਵੀ ਦਿੱਤਾ | ਚੇਅਰਮੈਨ ਸਲਾਣਾ ਨੇ ਵੀ ਲੋਕ ਹਿੱਤਾਂ ਨੂੰ ਪਹਿਲ ਦੇਣ ਅਤੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਦਾ ਵਿਸ਼ਵਾਸ ਦਿਵਾਇਆ | ਇਸ ਮੌਕੇ ਸਰਪੰਚ ਪਰਦੀਪ ਸਿੰਘ ਕੰਜਾਰੀ, ਕੋਆਰਡੀਨੇਟਰ ਅਮਨਦੀਪ ਸਿੰਘ ਲੱਲੋਂ, ਮਨੀਸ਼ ਕੁਮਾਰ ਫ਼ਤਹਿਗੜ੍ਹ ਨਿਊਆਂ, ਬੀਰਇੰਦਰ ਸਿੰਘ ਪਨਾਗ ਅਤੇ ਹਰਜੀਤ ਸਿੰਘ ਗਰੇਵਾਲ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਸੀਨੀਅਰ ਕਾਂਗਰਸੀ ਆਗੂ ਭੀਮ ਚੰਦ ਸ਼ੁਕਲਾ ਇੰਟਕ ਪੰਜਾਬ ਦੇ ਮੀਤ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਰੋਟਰੀ ਕਲੱਬ ਦੇ ਪ੍ਰਧਾਨਾਂ ਤੇ ਸਕੱਤਰਾਂ ਦਾ ਸਿਖਲਾਈ ਸੈਸ਼ਨ ਸਫਲਤਾਪੂਰਵਕ ਸੰਪੰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।