01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਅਵਤਾਰ ਸਿੰਘ ਰਿਆ ਤੇ ਮਨਮੋਹਨ ਸਿੰਘ ਮਕਾਰੋਂਪੁਰ ਨੂੰ ਟਰੱਸਟੀ ਮੈਂਬਰ ਬਣਨ 'ਤੇ ਗੁਰੂ ਨੇ ਕੀਤਾ ਸਨਮਾਨਿਤ

ਅਜੀਤ ਡੈਸਕ 12-06-2026
ਖਮਾਣੋਂ, 11 ਜੂਨ (ਮਨਮੋਹਣ ਸਿੰਘ ਕਲੇਰ)-ਸ਼ੋ੍ਰਮਣੀ ਅਕਾਲੀ ਦਲ ਹਲਕਾ ਬਸੀ ਪਠਾਣਾਂ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਵਲੋਂ ਭਾਈ ਅਵਤਾਰ ਸਿੰਘ ਰਿਆ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਮਨਮੋਹਨ ਸਿੰਘ ਮਕਾਰੋਂਪੁਰ ਦੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਐਜੂਕੇਸ਼ਨ ਟਰੱਸਟ ਦੇ ਮੈਂਬਰ ਬਣਨ 'ਤੇ ਸਿਰੋਪਾਉ ਪਾ ਕੇ ਸਨਮਾਨ ਕੀਤਾ ਗਿਆ | ਇਸ ਮੌਕੇ ਗੁਰੂ ਨੇ ਕਿਹਾ ਕਿ ਭਾਈ ਰਿਆ ਅਤੇ ਮਕਾਰੋਂਪੁਰ ਦੂਰ ਅੰਦੇਸ਼ੀ, ਸਿਆਣੇ ਅਤੇ ਇਮਾਨਦਾਰ ਸ਼ਖ਼ਸੀਅਤ ਹਨ | ਜਿਨ੍ਹਾਂ ਦੀ ਸੇਵਾਵਾਂ ਅਜਿਹੇ ਸੰਸਥਾਨ ਲਈ ਵਡਮੁੱਲੀਆਂ ਹੋਣਗੀਆਂ | ਜਿਸ ਕਰਕੇ ਅਜਿਹੀਆਂ ਸ਼ਖਸ਼ੀਅਤਾਂ ਦਾ ਤਜਰਬਾ ਸੰਸਥਾ ਨੂੰ ਹੋਰ ਤਰੱਕੀ ਵੱਲ ਲਿਜਾਏਗਾ |
ਪਿਛਲੀ ਖ਼ਬਰ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਡੀ.ਐਮ.ਸੀ. ਲੁਧਿਆਣਾ ਦਾ ਕੀਤਾ ਵਿੱਦਿਅਕ ਦੌਰਾ ਅਗਲੀ ਖ਼ਬਰ ਸੀਨੀਅਰ ਕਾਂਗਰਸੀ ਆਗੂ ਭੀਮ ਚੰਦ ਸ਼ੁਕਲਾ ਇੰਟਕ ਪੰਜਾਬ ਦੇ ਮੀਤ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।