01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਸੀਨੀਅਰ ਅਕਾਲੀ ਆਗੂ ਸਾਧੂ ਸਿੰਘ ਖਲੋਰ ਖ਼ਾਲਸਾ ਕਾਲਜ ਪਟਿਆਲਾ ਦੇ ਮੈਂਬਰ ਸਕੱਤਰ ਨਿਯੁਕਤ

ਅਜੀਤ ਡੈਸਕ 12-06-2026
ਬਨੂੜ, 11 ਜੂਨ (ਭੁਪਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਮਾਰਕੀਟ ਕਮੇਟੀ ਬਨੂੜ ਦੇ ਸਾਬਕਾ ਚੇਅਰਮੈਨ ਸਾਧੂ ਸਿੰਘ ਖਲੋਰ ਨੂੰ ਖ਼ਾਲਸਾ ਕਾਲਜ ਪਟਿਆਲਾ ਦੀ ਗਵਰਨਿੰਗ ਬਾਡੀ ਦਾ ਮੈਂਬਰ ਸਕੱਤਰ ਨਿਯੁਕਤ ਕੀਤਾ ਗਿਆ ਹੈ | ਇਹ ਨਿਯੁਕਤੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਕੀਤੀ ਗਈ ਹੈ | ਇਸ ਨਿਯੁਕਤੀ ਬਦਲੇ ਸੀਨੀਅਰ ਅਕਾਲੀ ਆਗੂ ਸਾਧੂ ਸਿੰਘ ਖਲੋਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਲੋਕ ਸਭਾ ਹਲਕਾ ਪਟਿਆਲਾ ਦੇ ਇੰਚਾਰਜ ਐਨ.ਕੇ. ਸ਼ਰਮਾ ਦਾ ਧੰਨਵਾਦ ਕਰਦਿਆ ਉਨ੍ਹਾਂ ਕਿਹਾ ਕਿ ਜੋ ਉਨ੍ਹਾਂ ਨੂੰ ਇਹ ਨਵੀ ਜ਼ਿੰਮੇਵਾਰੀ ਮਿਲੀ ਹੈ | ਉਹ ਉਸ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ | ਸਾਧੂ ਸਿੰਘ ਖਲੋਰ ਦਾ ਇਲਾਕੇ ਦੀ ਰਾਜਨੀਤੀ 'ਚ ਵੱਡਾ ਨਾਂਅ ਹੈ |
ਪਿਛਲੀ ਖ਼ਬਰ ਚੀਕਾ ਰੋਡ 'ਤੇ ਫ਼ਰਮ 'ਚ ਚੋਰੀ, ਲੱਖਾਂ ਦਾ ਸਾਮਾਨ ਲੈ ਉੱਡੇ ਚੋਰ ਅਗਲੀ ਖ਼ਬਰ ਏ.ਡੀ.ਸੀ. ਸ਼ਹਿਰੀ ਵਿਕਾਸ ਕਰਨਗੇ ਜਾਂਚ-ਡਿਪਟੀ ਕਮਿਸ਼ਨਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।