01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਚੀਕਾ ਰੋਡ 'ਤੇ ਫ਼ਰਮ 'ਚ ਚੋਰੀ, ਲੱਖਾਂ ਦਾ ਸਾਮਾਨ ਲੈ ਉੱਡੇ ਚੋਰ

ਅਜੀਤ ਡੈਸਕ 12-06-2026
ਸਮਾਣਾ, 11 ਜੂਨ (ਹਰਵਿੰਦਰ ਸਿੰਘ ਟੋਨੀ)-ਚੀਕਾ ਰੋਡ 'ਤੇ ਸਥਿਤ ਫ਼ਰਮ ''ਐਟਰਨਿਟੀ'' ਪਿੰਡ ਮਹਿਮੂਦਪੁਰ ਤਹਿਸੀਲ ਗੂਹਲਾ ਵਿਚ ਕੱਲ੍ਹ ਰਾਤ ਅਣਪਛਾਤੇ ਚੋਰਾਂ ਵਲੋਂ ਵੱਡੀ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ | ਜਾਣਕਾਰੀ ਮੁਤਾਬਿਕ ਚੋਰਾਂ ਨੇ ਫ਼ਰਮ ਵਿਚ ਪਾੜ ਪਾ ਕੇ ਅੰਦਰ ਦਾਖਲ ਹੋਏ ਅਤੇ ਕਰੀਬ ਤਿੰਨ ਲੱਖ ਰੁਪਏ ਦੇ ਸਮਾਨ 'ਤੇ ਹੱਥ ਸਾਫ਼ ਕਰ ਗਏ | ਜਦੋਂ ਫ਼ਰਮ ਦੇ ਕਰਮਚਾਰੀ ਨੂੰ ਰਾਤ ਕਰੀਬ 10.30 ਵਜੇ ਖੜਕਾ ਹੋਣ ਦੀ ਆਵਾਜ਼ ਆਈ ਤਾਂ ਉਨ੍ਹਾਂ ਨੂੰ ਕੁਝ ਅਣਜਾਣ ਬੰਦੇ ਦਿਖਾਈ ਅਤੇ ਓਥੋਂ ਚੋਰੀ ਕਰਕੇ ਭੱਜਦੇ ਦਿਖਾਈ ਦਿੱਤੇ ਪਰ ਜਦ ਤੱਕ ਉਹ ਉਨ੍ਹਾਂ ਤੱਕ ਪਹੁੰਚ ਪਾਉਂਦੇ ਤਾਂ ਉਹ ਓਥੋ ਫ਼ਰਾਰ ਹੋ ਚੁੱਕੇ ਸਨ | ਇਹ ਸਾਰੀ ਵਾਰਦਾਤ ਉੱਥੇ ਲੱਗੇ ਸੀਸੀਟੀਵੀ ਵਿਚ ਵੀ ਕੈਦ ਹੋ ਗਈ | ਇਸ ਤੋਂ ਬਾਅਦ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ | ਪੁਲਿਸ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ | ਇਸ ਘਟਨਾ ਨਾਲ ਇਲਾਕੇ ਦੇ ਵਪਾਰੀਆਂ ਵਿਚ ਡਰ ਦਾ ਮਾਹੌਲ ਬਣ ਗਿਆ ਹੈ ਅਤੇ ਉਨ੍ਹਾਂ ਨੇ ਰਾਤ ਸਮੇਂ ਪੁਲਿਸ ਪਹਿਰੇਦਾਰੀ ਵਧਾਉਣ ਦੀ ਮੰਗ ਕੀਤੀ ਹੈ |
ਪਿਛਲੀ ਖ਼ਬਰ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ 'ਚ ਜੁਟੀ ਕਾਂਗਰਸ ਅਗਲੀ ਖ਼ਬਰ ਸੀਨੀਅਰ ਅਕਾਲੀ ਆਗੂ ਸਾਧੂ ਸਿੰਘ ਖਲੋਰ ਖ਼ਾਲਸਾ ਕਾਲਜ ਪਟਿਆਲਾ ਦੇ ਮੈਂਬਰ ਸਕੱਤਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।