01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਪ੍ਰੋ. ਬਾਜਵਾ ਨੇ ਜ਼ਿਲ੍ਹਾ ਹਸਪਤਾਲ ਨੂੰ ਵੀਲ੍ਹ ਚੇਅਰਜ਼ ਭੇਟ ਕੀਤੀਆਂ

ਅਜੀਤ ਡੈਸਕ 12-06-2026
ਫ਼ਤਹਿਗੜ੍ਹ ਸਾਹਿਬ, 11 ਜੂਨ (ਮਨਪ੍ਰੀਤ ਸਿੰਘ)-ਸਿਹਤ ਵਿਭਾਗ ਵਲੋਂ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ 'ਚ ਸਹਿਯੋਗ ਕਰਨ ਅਤੇ ਮਰੀਜ਼ਾਂ ਦੀ ਮਦਦ ਕਰਨ ਦੇ ਉਦੇਸ਼ ਨਾਲ ਪਿੰਡ ਰਾਮਪੁਰ ਨਓ ਆਬਾਦ ਦੇ ਪ੍ਰੋਫੈਸਰ ਭੁਪਿੰਦਰ ਸਿੰਘ ਬਾਜਵਾ ਵਲੋਂ ਜ਼ਿਲ੍ਹਾ ਹਸਪਤਾਲ ਫ਼ਤਹਿਗੜ੍ਹ ਸਾਹਿਬ ਨੂੰ ਵੀਲ੍ਹ ਚੇਅਰਜ਼ ਭੇਟ ਕੀਤੀਆਂ ਗਈਆਂ | ਜ਼ਿਲ੍ਹਾ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਪ੍ਰੀਤ ਸਿੰਘ ਬੇਦੀ ਨੂੰ ਇਹ ਚੇਅਰਜ਼ ਸਪੁਰਦ ਕਰਨ ਮੌਕੇ ਪ੍ਰੋ. ਬਾਜਵਾ ਨੇ ਕਿਹਾ ਕਿ ਉਨ੍ਹਾਂ ਵਲੋਂ ਕੀਤੀ ਗਈ ਇਹ ਇਕ ਨਿਸ਼ਕਾਮ ਸੇਵਾ ਹੈ ਅਤੇ ਆਉਣ ਵਾਲੇ ਸਮੇਂ 'ਚ ਵੀ ਉਹ ਅਜਿਹੀਆਂ ਸੇਵਾਵਾਂ ਕਰਦੇ ਰਹਿਣਗੇ | ਉਨ੍ਹਾਂ ਕਿਹਾ ਕਿ ਮਾਨਵਤਾ ਦੀ ਸੇਵਾ ਕਰਨਾ ਉਨ੍ਹਾਂ ਦਾ ਮੁੱਢਲਾ ਫ਼ਰਜ਼ ਹੈ | ਡਾ. ਬੇਦੀ ਨੇ ਉਨ੍ਹਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਕੀਤੀ ਜਾ ਰਹੀ ਨਿਸ਼ਕਾਮ ਸੇਵਾ ਸਦਕਾ ਸਿਹਤ ਵਿਭਾਗ ਵਲੋਂ ਲੋੜਵੰਦ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਵਿਚ ਹੋਰ ਵਾਧਾ ਹੋਵੇਗਾ | ਇਸ ਮੌਕੇ ਇਸਤਰੀ ਰੋਗਾਂ ਦੇ ਮਾਹਿਰ ਡਾ. ਨੀਰੂ ਸਿਆਲ, ਚਮੜੀ ਰੋਗਾਂ ਦੇ ਮਾਹਿਰ ਡਾ. ਹਰਪ੍ਰੀਤ ਕੌਰ ਅਤੇ ਡਾ. ਨੀਲ ਕਮਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਖਮਾਣੋਂ ਤੋਂ ਆਜ਼ਾਦ ਜੇਤੂ ਕਾੌਸਲਰ ਅਮਰਿੰਦਰ ਸਿੰਘ ਮੌਲਾ ਸਾਥੀਆਂ ਸਮੇਤ 'ਆਪ' 'ਚ ਸ਼ਾਮਿਲ ਅਗਲੀ ਖ਼ਬਰ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ 'ਚ ਜੁਟੀ ਕਾਂਗਰਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।