01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਖਮਾਣੋਂ ਤੋਂ ਆਜ਼ਾਦ ਜੇਤੂ ਕਾੌਸਲਰ ਅਮਰਿੰਦਰ ਸਿੰਘ ਮੌਲਾ ਸਾਥੀਆਂ ਸਮੇਤ 'ਆਪ' 'ਚ ਸ਼ਾਮਿਲ

ਅਜੀਤ ਡੈਸਕ 12-06-2026
ਖਮਾਣੋਂ, 11 ਜੂਨ (ਜੋਗਿੰਦਰਪਾਲ)-ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੀ ਅਗਵਾਈ ਹੇਠ ਅੱਜ ਖਮਾਣੋਂ ਵਿਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਨਗਰ ਪੰਚਾਇਤ ਖਮਾਣੋਂ ਵਾਰਡ ਨੰ. 2 ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤੇ ਕੌਂਸਲਰ ਅਮਰਿੰਦਰ ਸਿੰਘ ਮੌਲਾ ਆਪਣੇ ਸਾਥੀਆਂ ਅਤੇ ਪਰਿਵਾਰਕ ਮੈਂਬਰਾਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ | ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ | ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕ ਭਲਾਈ ਲਈ ਕੀਤੇ ਜਾ ਰਹੇ ਇਤਿਹਾਸਕ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਵਰਗਾਂ ਦੇ ਲੋਕ ਲਗਾਤਾਰ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ | ਉਨ੍ਹਾਂ ਕਿਹਾ ਕਿ ਅਮਰਿੰਦਰ ਸਿੰਘ ਦੀ ਪਾਰਟੀ ਵਿਚ ਸ਼ਮੂਲੀਅਤ ਨਾਲ ਖਮਾਣੋਂ ਵਿਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ | ਇਸ ਮੌਕੇ ਅਮਰਿੰਦਰ ਸਿੰਘ ਮੌਲਾ ਨੇ ਕਿਹਾ ਕਿ ਉਹ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉੱਤਰਦੇ ਹੋਏ ਸ਼ਹਿਰ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਆਮ ਆਦਮੀ ਪਾਰਟੀ ਨਾਲ ਮਿਲ ਕੇ ਕੰਮ ਕਰਨਗੇ | ਵਿਧਾਇਕ ਹੈਪੀ ਨੇ ਨਵੇਂ ਸ਼ਾਮਿਲ ਹੋਏ ਸਾਰੇ ਆਗੂਆਂ, ਵਰਕਰਾਂ ਅਤੇ ਪਰਿਵਾਰਕ ਮੈਂਬਰਾਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਿਚ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਲੋਕ ਹਿਤ ਦੇ ਕੰਮਾਂ ਵਿਚ ਉਨ੍ਹਾਂ ਦੀ ਭੂਮਿਕਾ ਨੂੰ ਯਕੀਨੀ ਬਣਾਇਆ ਜਾਵੇਗਾ |
ਪਿਛਲੀ ਖ਼ਬਰ ਖਮਾਣੋਂ ਵਿਖੇ ਕਾਂਗਰਸ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਕੀਤੀ ਮੀਟਿੰਗ ਅਗਲੀ ਖ਼ਬਰ ਪ੍ਰੋ. ਬਾਜਵਾ ਨੇ ਜ਼ਿਲ੍ਹਾ ਹਸਪਤਾਲ ਨੂੰ ਵੀਲ੍ਹ ਚੇਅਰਜ਼ ਭੇਟ ਕੀਤੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।