25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਰਾਕੇਸ਼ ਗੁਪਤਾ ਭਾਜਪਾ ਲੁਧਿਆਣਾ ਦੱਖਣੀ ਵਿਧਾਨ ਸਭਾ ਹਲਕੇ ਦੇ ਇੰਚਾਰਜ ਨਿਯੁਕਤ

ਅਜੀਤ ਡੈਸਕ 13-06-2026
ਮੰਡੀ ਗੋਬਿੰਦਗੜ੍ਹ, 12 ਜੂਨ (ਇਕਬਾਲਦੀਪ ਸੰਧੂ)-ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਦੇ ਪੰਜਾਬ ਦੌਰੇ ਦੇ ਮੱਦੇਨਜ਼ਰ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਸੰਗਠਨ ਜਨਰਲ ਸਕੱਤਰ ਮੰਤਰੀ ਸ੍ਰੀ ਨਿਵਾਸੂਲੂ ਨੇ ਪਾਰਟੀ ਦੇ ਸੂਬਾ ਕਾਰਜਕਾਰੀ ਕਮੇਟੀ ਮੈਂਬਰ ਰਾਕੇਸ਼ ਗੁਪਤਾ ਨੂੰ ਲੁਧਿਆਣਾ ਦੱਖਣੀ ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਹੈ | ਕੌਮੀ ਪ੍ਰਧਾਨ ਨਿਤਿਨ ਨਵੀਨ ਦੇ ਪੰਜਾਬ ਦੌਰੇ ਦੌਰਾਨ ਸੀਨੀਅਰ ਭਾਜਪਾ ਆਗੂਆਂ ਨੂੰ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਕਾਰਜ ਖੇਤਰ ਸੌਂਪੇ ਗਏ ਹਨ | ਜਿਸ ਦੇ ਚਲਦਿਆਂ ਰਾਕੇਸ਼ ਗੁਪਤਾ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ | ਉਹ ਇਸ ਵਿਧਾਨ ਸਭਾ ਦੇ ਵੱਖ-ਵੱਖ ਮੰਡਲਾਂ ਦਾ ਦੌਰਾ ਕਰਨਗੇ ਅਤੇ ਰਾਸ਼ਟਰੀ ਪ੍ਰਧਾਨ ਦੇ ਸਵਾਗਤ ਲਈ ਵਰਕਰਾਂ ਨੂੰ ਲਾਮਬੰਦ ਕਰਨਗੇ | ਰਾਕੇਸ਼ ਗੁਪਤਾ ਨੇ ਕਿਹਾ ਕਿ ਉਹ ਪਾਰਟੀ ਹਾਈ ਕਮਾਂਡ ਵਲੋਂ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਪੂਰੀ ਲਗਨ ਨਾਲ ਨਿਭਾਉਣਗੇ |
ਪਿਛਲੀ ਖ਼ਬਰ ਕਰਨੈਲ ਸਿੰਘ ਦਾ ਫ਼ੈਕਟਰੀ ਦੀ ਤਰੱਕੀ ਲਈ ਯੋਗਦਾਨ ਹਮੇਸ਼ਾ ਯਾਦ ਰੱਖਿਆ ਜਾਵੇਗਾ-ਸਤਿਅਮ ਗੁਪਤਾ ਅਗਲੀ ਖ਼ਬਰ ਡਾ. ਭੀਮ ਰਾਓ ਅੰਬੇਡਕਰ ਸੁਸਾਇਟੀ ਖਮਾਣੋਂ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।