23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਸਿਹਤ ਵਿਭਾਗ ਨੇ ਬੱਸ ਅੱਡਿਆਂ, ਵਰਕਸ਼ਾਪਾਂ 'ਚ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ-ਸਿਵਲ ਸਰਜਨ

ਅਜੀਤ ਡੈਸਕ 13-06-2026
ਫ਼ਤਹਿਗੜ੍ਹ ਸਾਹਿਬ, 12 ਜੂਨ (ਮਨਪ੍ਰੀਤ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦਪਾਲ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਮੁਹਿੰਮ ਤਹਿਤ ਜ਼ਿਲੇ੍ਹ ਦੇ ਬੱਸ ਅੱਡਿਆਂ, ਵਰਕਸ਼ਾਪਾਂ ਅਤੇ ਕਬਾੜ ਦੀਆਂ ਦੁਕਾਨਾਂ ਵਿਚ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ | ਇਨ੍ਹਾਂ ਗਤੀਵਿਧੀਆਂ ਦੀ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਜੇਸ਼ ਕੁਮਾਰ ਸਹਾਇਕ ਸਿਵਲ ਸਰਜਨ, ਡਾ. ਕੰਵਲਦੀਪ ਸਿੰਘ ਜ਼ਿਲ੍ਹਾ ਐਪੀਡਿਮਾਲੋਜਿਸਟ, ਡਾ. ਪ੍ਰਭਜੋਤ ਕੌਰ ਜ਼ਿਲ੍ਹਾ ਸਕੂਲ ਹੈਲਥ ਮੈਡੀਕਲ ਅਫ਼ਸਰ, ਡਾ. ਨਵਨੀਤ ਕੌਰ ਅਤੇ ਡਾ. ਸੰਪਨ ਅੱਤਰੀ ਵਲੋਂ ਸਰਹਿੰਦ ਅਤੇ ਫ਼ਤਹਿਗੜ੍ਹ ਸਾਹਿਬ ਦੇ ਵੱਖ-ਵੱਖ ਖੇਤਰਾਂ ਦੀ ਚੈਕਿੰਗ ਕੀਤੀ ਗਈ, ਜਦਕਿ ਜ਼ਿਲੇ੍ਹ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਵਲੋਂ ਆਪੋ-ਆਪਣੇ ਖੇਤਰਾਂ ਵਿਚ ਡੇਂਗੂ ਵਿਰੋਧੀ ਟੀਮਾਂ ਦੁਆਰਾ ਮੱਛਰ ਦੇ ਲਾਰਵੇ ਦੀ ਚੈਕਿੰਗ ਕੀਤੀ ਗਈ | ਚੈਕਿੰਗ ਦੌਰਾਨ ਮਿਲੇ ਮੱਛਰ ਦੇ ਲਾਰਵੇ ਨੂੰ ਮੌਕੇ 'ਤੇ ਨਸ਼ਟ ਕਰਵਾਇਆ ਗਿਆ ਅਤੇ ਮੱਛਰ ਮਾਰਨ ਵਾਲੀ ਸਪਰੇਅ ਕਰਵਾਈ ਗਈ | ਮੇਨ ਬੱਸ ਅੱਡਾ ਜੀ.ਟੀ. ਰੋਡ ਸਰਹਿੰਦ ਵਿਖੇ ਚੈਕਿੰਗ ਕਰਨ ਲਈ ਪਹੁੰਚੇ ਜ਼ਿਲ੍ਹਾ ਐਪੀਡਮੋਲੋਜਿਸਟ ਡਾ. ਪ੍ਰਭਜੋਤ ਕੌਰ ਨੇ ਦੱਸਿਆ ਕਿ ਡੇਂਗੂ ਦਾ ਮੱਛਰ ਖੜ੍ਹੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ ਅਤੇ ਇਹ ਮਨੁੱਖ ਨੂੰ ਦਿਨ ਵੇਲੇ ਕੱਟਦਾ ਹੈ, ਇਸ ਲਈ ਗਮਲਿਆਂ, ਕੂਲਰਾਂ, ਫ਼ਰਿਜ ਦੀ ਟਰੇਅ ਵਿਚ ਜਾਂ ਕਿਤੇ ਹੋਰ ਪਾਣੀ ਨੂੰ ਖੜ੍ਹਾ ਨਾ ਹੋਣ ਦਿੱਤਾ ਜਾਵੇ | ਇਸ ਮੌਕੇ 'ਤੇ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਅਮਨਪ੍ਰੀਤ ਸਿੰਘ, ਇਨਸੈਕਟ ਕੁਲੈਕਟਰ ਮਨਦੀਪ ਕੌਰ, ਸਿਹਤ ਕਰਮਚਾਰੀ ਹਰੀ ਸਿੰਘ, ਤੇਜ ਨਵਕਿਰਨ ਸਿੰਘ ਤੋਂ ਇਲਾਵਾ ਨਰਸਿੰਗ ਵਿਦਿਆਰਥੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਨਬਾਲਗਾ ਨੂੰ ਵਰਗ਼ਲਾ ਕੇ ਲੈ ਜਾਣ 'ਤੇ ਇਕ ਨਾਮਜ਼ਦ ਅਗਲੀ ਖ਼ਬਰ ਬਸਪਾ ਨੇ ਸੂਬੇ 'ਚ ਬੇਰੁਜ਼ਗਾਰੀ, ਨਸ਼ਿਆਂ ਦੀ ਬੇ-ਰੋਕ ਵਿਕਰੀ, ਸਮਾਜਿਕ ਅਤੇ ਸਰਕਾਰੀ ਤਸ਼ੱਦਦ ਵਿਰੁੱਧ ਕਾਰਵਾਈ ਲਈ ਰਾਜਪਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।