23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਨਬਾਲਗਾ ਨੂੰ ਵਰਗ਼ਲਾ ਕੇ ਲੈ ਜਾਣ 'ਤੇ ਇਕ ਨਾਮਜ਼ਦ

ਅਜੀਤ ਡੈਸਕ 13-06-2026
ਰਾਜਪੁਰਾ, 12 ਜੂਨ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਇਕ ਨਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗ਼ਲਾ ਕੇ ਲੈ ਜਾਣ ਅਤੇ ਉਸ ਨਾਲ ਸਰੀਰਕ ਸੰਬੰਧ ਬਣਾਉਣ ਦੇ ਦੋਸ਼ ਹੇਠ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਇਕ ਔਰਤ ਨੇ ਥਾਣਾ ਸ਼ਹਿਰੀ 'ਚ ਬਿਆਨ ਦਰਜ ਕਰਵਾਏ ਕੇ ਉਸ ਦੀ 16 ਸਾਲਾਂ ਲੜਕੀ ਨੂੰ ਰਬਾਜ ਪੁੱਤਰ ਚਾਂਦ ਮੀਆਂ ਵਾਸੀ ਬੈਕਸਾਈਡ ਪੁਰਾਣਾ ਕਿਲ੍ਹਾ ਰਾਜਪੁਰਾ ਵਿਆਹ ਦਾ ਝਾਂਸਾ ਦੇ ਕੇ ਵਰਗ਼ਲਾ ਕੇ ਲੈ ਗਿਆ ਸੀ | ਉਸ ਤੋਂ ਬਾਅਦ ਬੀਤੇ ਦਿਨੀਂ ਉਹ ਉਸ ਦੀ ਲੜਕੀ ਨੂੰ ਰੇਲਵੇ ਸਟੇਸ਼ਨ ਰਾਜਪੁਰਾ ਵਿਖੇ ਛੱਡ ਕੇ ਚਲਾ ਗਿਆ | ਉਸ ਨੇ ਦੱਸਿਆ ਕਿ ਉਕਤ ਨੌਜਵਾਨ ਉਸ ਦੀ ਲੜਕੀ ਨੂੰ ਰੇਲਵੇ ਸਟੇਸ਼ਨ ਬਠਿੰਡਾ ਵਿਖੇ ਲੈ ਕੇ ਗਿਆ ਸੀ ਅਤੇ ਜ਼ਬਰਦਸਤੀ ਉਸ ਦੇ ਨਾਲ ਸਰੀਰਕ ਸੰਬੰਧ ਬਣਾਏ ਅਤੇ ਦੱਸਣ 'ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ | ਜਿਸ 'ਤੇ ਥਾਣਾ ਸ਼ਹਿਰੀ ਦੀ ਪੁਲਿਸ ਨੇ ਉਕਤ ਪੀੜਤਾਂ ਦੀ ਮਾਂ ਦੇ ਬਿਆਨਾਂ ਦੇ ਆਧਾਰ 'ਤੇ ਉਕਤ ਵਿਅਕਤੀ ਦੇ ਖ਼ਿਲਾਫ਼ ਵੱਖ-ਵੱਖ ਧਰਾਵਾਂ ਹੇਠ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਪਾਰਟੀ ਦੇ ਜੁਝਾਰੂ ਵਰਕਰ ਹੀ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ-ਪ੍ਰੋ. ਚੰਦੂਮਾਜਰਾ ਅਗਲੀ ਖ਼ਬਰ ਸਿਹਤ ਵਿਭਾਗ ਨੇ ਬੱਸ ਅੱਡਿਆਂ, ਵਰਕਸ਼ਾਪਾਂ 'ਚ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ-ਸਿਵਲ ਸਰਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।