23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਪਾਰਟੀ ਦੇ ਜੁਝਾਰੂ ਵਰਕਰ ਹੀ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ-ਪ੍ਰੋ. ਚੰਦੂਮਾਜਰਾ

ਅਜੀਤ ਡੈਸਕ 13-06-2026
ਫ਼ਤਹਿਗੜ੍ਹ ਸਾਹਿਬ, 12 ਜੂਨ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਕੋਰ ਕਮੇਟੀ ਮੈਂਬਰ ਤੇ ਸਾਬਕਾ ਸੰਸਦ ਮੈਂਬਰ ਪ੍ਰੋਫ਼ੈਸਰ ਪ੍ਰੇਮ ਸਿੰਘ ਚੰਦੂਮਾਜਰਾ, ਸੂਬਾ ਜਨਰਲ ਸਕੱਤਰ ਰਣਵੀਰ ਸਿੰਘ ਪੂਨੀਆ ਅਤੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਤਰਖਾਣ ਮਾਜਰਾ ਨੇ ਪਿੰਡ ਬੀੜ ਭਮਾਰਸੀ ਵਿਖੇ ਪਹੁੰਚ ਕੇ ਪਾਰਟੀ ਦੇ ਟਕਸਾਲੀ ਆਗੂ ਮਲੂਕ ਸਿੰਘ ਬੀੜ ਭਮਾਰਸੀ ਦੀ ਸਿਹਤ ਦਾ ਹਾਲ-ਚਾਲ ਜਾਣਿਆ |
ਇਸ ਮੌਕੇ ਗੱਲਬਾਤ ਕਰਦਿਆਂ ਆਗੂਆਂ ਨੇ ਕਿਹਾ ਕਿ ਪਾਰਟੀ ਦੇ ਵਰਕਰ ਹੀ ਕਿਸੇ ਵੀ ਸੰਗਠਨ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਉਨ੍ਹਾਂ ਦੀ ਨਿਸ਼ਕਾਮ ਸੇਵਾ ਤੇ ਸਮਰਪਣ ਸਦਕਾ ਹੀ ਪਾਰਟੀ ਮਜ਼ਬੂਤੀ ਨਾਲ ਅੱਗੇ ਵੱਧਦੀ ਹੈ | ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਮਲੂਕ ਸਿੰਘ ਬੀੜ ਭਮਾਰਸੀ ਨੇ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਆਪਣੀ ਪੂਰੀ ਉਮਰ ਪਾਰਟੀ ਦੀ ਸੇਵਾ ਕੀਤੀ ਹੈ | ਅਜਿਹੇ ਟਕਸਾਲੀ ਅਤੇ ਵਫ਼ਾਦਾਰ ਆਗੂ ਹਰ ਵਰਕਰ ਲਈ ਪੇ੍ਰਰਨਾ ਸਰੋਤ ਹੁੰਦੇ ਹਨ ਅਤੇ ਪਾਰਟੀ ਨੂੰ ਕਾਮਯਾਬੀ ਦੀਆਂ ਬੁਲੰਦੀਆਂ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ | ਸੂਬਾ ਜਨਰਲ ਸਕੱਤਰ ਪੂਨੀਆ ਨੇ ਕਿਹਾ ਕਿ ਪਾਰਟੀ ਆਪਣੇ ਪੁਰਾਣੇ ਅਤੇ ਸਮਰਪਿਤ ਵਰਕਰਾਂ ਦੇ ਯੋਗਦਾਨ ਨੂੰ ਕਦੇ ਵੀ ਨਹੀਂ ਭੁੱਲ ਸਕਦੀ | ਉਨ੍ਹਾਂ ਦੀ ਮਿਹਨਤ ਅਤੇ ਸੰਘਰਸ਼ ਹੀ ਪਾਰਟੀ ਦੀ ਅਸਲ ਤਾਕਤ ਹੈ | ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਤਰਖਾਣ ਮਾਜਰਾ ਨੇ ਮਲੂਕ ਸਿੰਘ ਦੀ ਚੰਗੀ ਸਿਹਤ ਅਤੇ ਜਲਦੀ ਸਿਹਤਯਾਬੀ ਦੀ ਕਾਮਨਾ ਕਰਦਿਆਂ ਕਿਹਾ ਕਿ ਪਾਰਟੀ ਦਾ ਹਰ ਆਗੂ ਤੇ ਵਰਕਰ ਇਕ ਪਰਿਵਾਰ ਵਾਂਗ ਹੈ ਅਤੇ ਹਰ ਸੁੱਖ-ਦੁੱਖ ਵਿਚ ਇਕ-ਦੂਜੇ ਦੇ ਨਾਲ ਖੜ੍ਹਾ ਰਹਿਣਾ ਸਾਡੀ ਪ੍ਰੰਪਰਾ ਹੈ | ਇਸ ਮੌਕੇ ਮਲੂਕ ਸਿੰਘ ਦੇ ਸਪੁੱਤਰ ਸਰਕਲ (ਦਿਹਾਤੀ ਸਰਹਿੰਦ) ਦੇ ਪ੍ਰਧਾਨ ਗੁਰਦੇਵ ਸਿੰਘ ਹੈਪੀ ਵਿਰਕ ਨੇ ਵਿਸ਼ੇਸ਼ ਤੌਰ 'ਤੇ ਪਹੁੰਚੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ ਅਤੇ ਹਮੇਸ਼ਾ ਹੀ ਉਨ੍ਹਾਂ ਦੇ ਪੁਰਖਿਆਂ ਵਲੋਂ ਕੀਤੀ ਜਾ ਰਹੀ ਪਾਰਟੀ ਦੀ ਸੇਵਾ ਨੂੰ ਸਮਰਪਿਤ ਹੋ ਕੇ ਅੱਗੇ ਤੋਂ ਵੀ ਪਾਰਟੀ ਦੀ ਚੜ੍ਹਦੀਕਲਾ ਲਈ ਕੰਮ ਕਰਨ ਦਾ ਭਰੋਸਾ ਜਿਤਾਇਆ | ਇਸ ਮੌਕੇ 'ਤੇ ਅੰਮਿ੍ਤਪਾਲ ਸਿੰਘ ਰੈਲੋਂ, ਜਥੇਬੰਦਕ ਸਕੱਤਰ ਮਨਜੀਤ ਸਿੰਘ, ਸਰਕਲ ਪ੍ਰਧਾਨ ਹਰਮੇਲ ਸਿੰਘ ਰੰਘੇੜਾ, ਦਰਬਾਰਾ ਸਿੰਘ ਰੰਧਾਵਾ, ਸੁਰਿੰਦਰ ਸਿੰਘ ਸਰਕਲ ਪ੍ਰਧਾਨ ਸੁਹਾਗਹੇੜੀ, ਗੁਰਮੁਖ ਸਿੰਘ ਸੁਹਾਗਹੇੜੀ, ਗੁਰਜਿੰਦਰ ਸਿੰਘ ਬੀੜ ਭਮਾਰਸੀ, ਮਨਿੰਦਰ ਸਿੰਘ, ਯਾਦਵਿੰਦਰ ਸਿੰਘ ਅਤੇ ਗੁਰਭੇਜ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਦੇਸ਼ ਭਗਤ ਆਯੁਰਵੈਦਿਕ ਕਾਲਜ ਅਤੇ ਹਸਪਤਾਲ ਵਿਚ ਜਲ-ਚਿਕਿਤਸਾ ਇਕਾਈ ਦਾ ਉਦਘਾਟਨ ਅਗਲੀ ਖ਼ਬਰ ਨਬਾਲਗਾ ਨੂੰ ਵਰਗ਼ਲਾ ਕੇ ਲੈ ਜਾਣ 'ਤੇ ਇਕ ਨਾਮਜ਼ਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।