23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਬਿਜਲੀ ਮੁਲਾਜ਼ਮ ਸੰਘਰਸ਼ਸ਼ੀਲ ਮੋਰਚੇ ਵਲੋਂ 24 ਨੂੰ ਬਿਜਲੀ ਮੰਤਰੀ ਦੀ ਰਿਹਾਇਸ਼ ਸਾਹਮਣੇ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ

ਅਜੀਤ ਡੈਸਕ 13-06-2026
ਪਟਿਆਲਾ, 12 ਜੂਨ (ਧਰਮਿੰਦਰ ਸਿੰਘ ਸਿੱਧੂ)-ਬਿਜਲੀ ਮੁਲਾਜ਼ਮ ਸੰਘਰਸ਼ਸ਼ੀਲ ਮੋਰਚੇ ਵਲੋਂ ਬਿਜਲੀ ਮੁਲਾਜ਼ਮਾਂ ਦੀਆਂ ਪਿਛਲੇ ਲੰਬੇ ਸਮੇਂ ਤੋਂ ਪੈਡਿੰਗ ਚਲੀਆਂ ਆ ਰਹੀਆਂ ਮੰਗਾਂ ਸੰਬੰਧੀ ਬਿਜਲੀ ਨਿਗਮ ਮੈਨੇਜ਼ਮੈਂਟ ਵਲੋਂ ਵਰਤੀ ਜਾ ਰਹੀ ਲਾਪਰਵਾਹੀ ਦੇ ਖਿਲਾਫ ਸੰਘਰਸ਼ ਪ੍ਰੋਗਰਾਮ ਉਲੀਕੇ ਗਏ ਹਨ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮੋਰਚੇ ਦੇ ਸਕੱਤਰ ਅਵਤਾਰ ਸਿੰਘ ਕੈਂਥ, ਹਰਪੀ੍ਰਤ ਸਿੰਘ, ਕਰਮਜੀਤ ਸਿੰਘ ਸਿੱਧੂ, ਦਲਵੀਰ ਸਿੰਘ ਜੌਹਲ, ਅਮਿਤ ਕੁਮਾਰ, ਜਗਰੂਪ ਸਿੰਘ ਮਹਿਮਦਪੁਰ, ਗੁਰਵਿੰਦਰ ਸਿੰਘ ਗੁਰੂ ਅਤੇ ਸਰਦਾਰਾ ਸਿੰਘ ਗੱਜੂਮਾਜਰਾ ਵਲੋਂ ਦੱਸਿਆ ਗਿਆ ਕਿ ਬਿਜਲੀ ਮੁਲਾਜ਼ਮਾਂ ਦੀਆਂ ਮੰਗਾਂ ਦੀ ਅਣਦੇਖੀ ਕਾਰਨ ਮੋਰਚੇ ਵਲੋਂ ਹੇਠ ਅਨੁਸਾਰ ਪ੍ਰੋਗਰਾਮ ਉਲੀਕੇ ਗਏ ਹਨ, ਜਿਸ ਸੰਬੰਧੀ ਪਾਵਰਕਾਮ ਮੈਨੇਜ਼ਮੈਟ ਨੂੰ ਸੰਘਰਸ਼ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ | 15 ਜੂਨ ਤੋਂ ਲੈ ਕੇ 22 ਜੂਨ ਤੱਕ ਪੰਜਾਬ ਦੇ ਸਮੁੱਚੇ ਸਰਕਲਾਂ ਅੰਦਰ ਰੋਸ ਪ੍ਰਦਰਸ਼ਨ ਕੀਤੇ ਜਾਣਗੇ, ਮੈਨੇਜ਼ਮੈਟ ਵਲੋਂ ਕੀਤੇ ਜਾਣ ਵਾਲੇ ਫੀਲਡ ਦੌਰਿਆਂ ਦੌਰਾਨ ਮੋਰਚੇ ਵਲੋਂ ਕਾਲੇ ਝੰਡਿਆਂ ਨਾਲ ਰੋਸ ਵਿਖਾਵੇ ਕੀਤੇ ਜਾਣਗੇ | ਇਸ ਸਮੇਂ ਦੌਰਾਨ ਮੋਰਚੇ ਨਾਲ ਸੰਬੰਧਿਤ ਧਿਰਾਂ ਵਲੋਂ ਆਪਣੀ ਬਣਦੀ ਡਿਊਟੀ ਹੀ ਕੀਤੀ ਜਾਵੇਗੀ ਅਤੇ ਮਿਤੀ 24.6.26 ਨੂੰ ਬਿਜਲੀ ਮੁਲਾਜ਼ਮ ਸੰਘਰਸ਼ਸ਼ੀਲ ਮੋਰਚੇ ਵਲੋਂ ਬਿਜਲੀ ਮੰਤਰੀ, ਪੰਜਾਬ ਦੀ ਖੰਨਾ ਸਥਿਤ ਰਿਹਾਇਸ਼ ਸਾਹਮਣੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਜੇਕਰ ਫਿਰ ਵੀ ਮੈਨੇਜ਼ਮੈਟ ਵੱਲੋ ਮੋਰਚੇ ਨੂੰ ਮੀਟਿੰਗ ਦੇ ਕੇ ਗੱਲਬਾਤ ਰਾਹੀਂ ਇਹਨਾਂ ਮੰਗਾਂ ਦਾ ਨਿਪਟਾਰਾ ਨਾ ਕੀਤਾ ਗਿਆ ਤਾਂ ਮਿਤੀ 24.6.26 ਦੇ ਰੋਸ ਪ੍ਰਦਰਸ਼ਨ ਦੌਰਾਨ ਅਗਲੇ ਹੋਰ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ |
ਪਿਛਲੀ ਖ਼ਬਰ ਪ੍ਰਵੀਨ ਰਾਣਾ ਦੂਜੀ ਵਾਰ ਮਹਿਲਾ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਬਣੇ ਅਗਲੀ ਖ਼ਬਰ ਗੰਦਾ ਪਾਣੀ ਪੀਣ ਲਈ ਮਜਬੂਰ ਮੰਡੀ ਗੋਬਿੰਦਗੜ੍ਹ ਵਾਸੀ, ਬਿਮਾਰੀਆਂ ਫੈਲਣ ਦਾ ਖ਼ਤਰਾ ਵਧਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।