22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਵਿਚ ਜ਼ਿਲੇ੍ਹ ਦੇ ਚਾਰ ਵਿਦਿਆਰਥੀ ਆਏ ਮੈਰਿਟ 'ਚ

ਅਜੀਤ ਡੈਸਕ 13-06-2026
• ਅਗਲੇ ਦੋ ਸਾਲ ਲਈ ਆਪਣੇ 'ਆਪ' ਨੂੰ ਬਣਾਇਆ ਵਜ਼ੀਫ਼ਾ ਸਕੀਮ ਦਾ ਹੱਕਦਾਰ
ਫ਼ਤਹਿਗੜ੍ਹ ਸਾਹਿਬ, 12 ਜੂਨ (ਬਲਜਿੰਦਰ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ ਰਵਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿਚ 10ਵੀਂ ਜਮਾਤ ਦੇ ਚਾਰ ਵਿਦਿਆਰਥੀਆਂ ਨੇ ਸਾਲ 2025 ਵਿਚ ਹੋਈ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ 'ਚੋਂ ਮੈਰਿਟ ਹਾਸਲ ਕਰਕੇ ਆਪਣੇ ਸਕੂਲ, ਮਾਪੇ ਅਤੇ ਆਪਣੇ ਅਧਿਆਪਕਾਂ ਦਾ ਨਾਮ ਰੌਸ਼ਨ ਕੀਤਾ ਹੈ | ਉਨ੍ਹਾਂ ਦੱਸਿਆ ਕਿ ਮਾਤਾ ਗੁਜਰੀ ਸਕੂਲ ਆਫ਼ ਐਮੀਨੈਂਸ ਫ਼ਤਹਿਗੜ੍ਹ ਸਾਹਿਬ ਦੀ ਵਿਦਿਆਰਥਣ ਸਾਨੀਆ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਲੇਪੁਰ ਦੇ ਸਾਹਿਲ ਖਾਂ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੰਘੋਲ ਦੀ ਨਵਜੌਤ ਕੌਰ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਗੋਬਿੰਦਗੜ੍ਹ ਦੀ ਨਵਜੋਤ ਕੌਰ ਨੇ ਪੀ. ਐਸ. ਟੀ. ਐਸ. ਈ. ਵਿਚ ਮੈਰਿਟ ਹਾਸਲ ਕਰਕੇ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਵਿਚ ਦੋ ਸਾਲ ਲਈ ਆਪਣੇ ਆਪ ਨੂੰ ਵਜ਼ੀਫ਼ਾ ਸਕੀਮ ਦੇ ਹੱਕਦਾਰ ਬਣਾਇਆ ਹੈ | ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਸਾਰੇ ਸਕੂਲ ਮੁਖੀਆਂ ਨੂੰ ਅੱਗੇ ਵੀ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਇਸ ਤਰਾਂ ਦੀਆਂ ਪ੍ਰੀਖਿਆਵਾਂ ਦੇਣ ਲਈ ਪ੍ਰੇਰਿਤ ਕਰਨ ਬਾਰੇ ਅਪੀਲ ਕੀਤੀ |
ਪਿਛਲੀ ਖ਼ਬਰ 17ਵੇਂ ਮੂਰਤੀ ਸਥਾਪਨਾ ਦਿਵਸ ਦੇ ਮੌਕੇ 'ਤੇ ਮੂਰਤੀਆਂ ਦੀ ਪੂਜਾ ਅਰਚਨਾ ਨਾਲ ਹਵਨ ਯੱਗ ਕਰਵਾਇਆ ਅਗਲੀ ਖ਼ਬਰ ਬਸੀ ਪਠਾਣਾਂ ਵਿਚ 63ਵੇਂ ਹਰਿਨਾਮ ਸੰਕੀਰਤਨ ਸੰਮੇਲਨ ਸੰਬੰਧੀ ਕੱਢੀ ਸ਼ੋਭਾ ਯਾਤਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।