30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਅਵਤਾਰ ਸਿੰਘ ਹੱਲੋਤਾਲੀ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਨਿਯੁਕਤ

ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਅਵਤਾਰ ਸਿੰਘ ਹੱਲੋਤਾਲੀ ਨੂੰ ਯੂਥ ਵਿੰਗ ਹਲਕਾ ਫ਼ਤਹਿਗੜ੍ਹ ਸਾਹਿਬ ਦਾ ਪ੍ਰਧਾਨ ਨਿਯੁਕਤ ਹੋਣ 'ਤੇ ਸਾਥੀਆਂ ਸਮੇਤ ਸਨਮਾਨਿਤ ਕਰਦੇ ਹੋਏ | ਅਜੀਤ ਤਸਵੀਰ <br/> 14-06-2026
ਫ਼ਤਹਿਗੜ੍ਹ ਸਾਹਿਬ, 13 ਜੂਨ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਅਵਤਾਰ ਸਿੰਘ ਹੱਲੋਤਾਲੀ ਨੂੰ ਯੂਥ ਵਿੰਗ ਹਲਕਾ ਫ਼ਤਹਿਗੜ੍ਹ ਸਾਹਿਬ ਦਾ ਪ੍ਰਧਾਨ ਨਿਯੁਕਤ ਹੋਣ 'ਤੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕਰਕੇ ਵਧਾਈ ਦਿੰਦਿਆਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਨੌਜਵਾਨਾਂ ਦੀ ਭੂਮਿਕਾ ਬਹੁਤ ਅਹਿਮ ਹੈ | ਭੁੱਟਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਮਿਹਨਤੀ ਤੇ ਵਫ਼ਾਦਾਰ ਵਰਕਰਾਂ ਨੂੰ ਉੱਚ ਅਹੁਦੇ ਦੇ ਕੇ ਸਨਮਾਨਿਤ ਕੀਤਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਹੀ ਨੌਜਵਾਨਾਂ ਲਈ ਸੂਬੇ ਅੰਦਰ ਕਈ ਅਹਿਮ ਸਕੀਮਾਂ ਚਲਾਈਆਂ ਹਨ | ਪਿੰਡ ਹੱਲੋਤਾਲੀ ਵਿਖੇ ਰੱਖੇ ਇਕੱਠ ਨੂੰ ਸੰਬੋਧਨ ਕਰਦਿਆਂ ਸ. ਭੁੱਟਾ ਨੇ ਕਿਹਾ ਕਿ ਨੌਜਵਾਨ ਵਰਗ ਦੇ ਸਹਿਯੋਗ ਨਾਲ ਹੀ ਸੂਬੇ ਨੂੰ ਹੋਰ ਬਿਹਤਰ ਬਣਾਇਆ ਜਾ ਸਕਦਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਭਵਿੱਖ ਵਿਚ ਨੌਜਵਾਨਾਂ ਨੂੰ ਨਾਲ ਲੈ ਕੇ ਵਿਸ਼ੇਸ਼ ਮੁਹਿੰਮ ਸ਼ੁਰੂ ਕਰੇਗੀ ਤਾਂ ਜੋ ਸੂਬੇ ਅੰਦਰੋਂ ਸਮਾਜਿਕ ਲਾਹਨਤਾਂ ਦਾ ਖ਼ਾਤਮਾ ਕੀਤਾ ਜਾ ਸਕੇ | ਭੁੱਟਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੂਬੇ ਦੇ ਨੌਜਵਾਨ ਵਰਗ ਨਾਲ ਸੱਤਾ ਵਿਚ ਆਉਣ ਤੋਂ ਪਹਿਲਾਂ ਜੋ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਪੂਰਾ ਨਹੀਂ ਕੀਤਾ ਗਿਆ | ਜਿਸ ਕਾਰਨ ਅੱਜ ਨੌਜਵਾਨਾਂ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਉਮੀਦ ਪ੍ਰਗਟਾਈ ਕਿ ਅਵਤਾਰ ਸਿੰਘ ਹੱਲੋਤਾਲੀ ਨੌਜਵਾਨ ਸ਼ਕਤੀ ਨੂੰ ਸੰਗਠਿਤ ਕਰਕੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਗੇ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਲਈ ਯਤਨਸ਼ੀਲ ਰਹਿਣਗੇ | ਭੁੱਟਾ ਨੇ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਨੌਜਵਾਨ ਸ਼ਕਤੀ ਨੂੰ ਇਕ ਮੰਚ 'ਤੇ ਇਕੱਠਾ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਝੰਡੇ ਹੇਠ ਲਿਆਂਦਾ ਜਾਵੇ, ਤਾਂ ਜੋ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਨੂੰ ਮਜ਼ਬੂਤੀ ਮਿਲ ਸਕੇ | ਇਸ ਮੌਕੇ ਅਵਤਾਰ ਸਿੰਘ ਹੱਲੋਤਾਲੀ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਯੂਥ ਵਿੰਗ ਨੂੰ ਹੋਰ ਮਜ਼ਬੂਤ ਬਣਾਉਣ ਲਈ ਹਰ ਸੰਭਵ ਯਤਨ ਕਰਨਗੇ | ਇਸ ਮੌਕੇ 'ਤੇ ਦਵਿੰਦਰ ਸਿੰਘ ਸਾਬਕਾ ਚੇਅਰਮੈਨ, ਜਗਤਾਰ ਸਿੰਘ ਗੁਣੀਆ ਮਾਜਰਾ ਸਰਕਲ ਪ੍ਰਧਾਨ ਹੱਲੋਤਾਲੀ, ਧਰਮਿੰਦਰ ਸਿੰਘ ਮੂਲੇਪੁਰ ਜ਼ਿਲ੍ਹਾ ਮੀਤ ਪ੍ਰਧਾਨ, ਲਖਬੀਰ ਸਿੰਘ ਸਰਾਣਾ ਸਰਕਲ ਪ੍ਰਧਾਨ ਚਨਾਰਥਲ, ਸੁਖਦੀਪ ਸਿੰਘ ਬਹਿਲੋਲਪੁਰ ਸਰਕਲ ਪ੍ਰਧਾਨ ਮੂਲੇਪੁਰ, ਜਸਵਿੰਦਰ ਸਿੰਘ ਝਿੰਜਰਾ, ਸੁਖਬੀਰ ਸਿੰਘ ਅਮਰਗੜ੍ਹ, ਡਾ. ਬਲਵਿੰਦਰ ਸਿੰਘ ਹੱਲੋਤਾਲੀ, ਪ੍ਰੇਮ ਸਿੰਘ ਜਾਗੋ ਚਨਾਰਥਲ, ਜਸਪਾਲ ਸਿੰਘ ਸਾਬਕਾ ਸਰਪੰਚ ਦਿੱਤੂਪੁਰ ਫ਼ਕੀਰਾਂ, ਗੁਰਪ੍ਰੀਤ ਸਿੰਘ ਰਾਏ ਸੈਫਲਪੁਰ, ਸਿਕੰਦਰ ਸਿੰਘ, ਸੰਦੀਪ ਸਿੰਘ, ਇੰਦਰਪਾਲ ਸਿੰਘ, ਹਰਪ੍ਰੀਤ ਸਿੰਘ, ਸੁਖਜਿੰਦਰ ਸਿੰਘ, ਹਰਜੀਤ ਸਿੰਘ, ਜਸਪ੍ਰੀਤ ਸਿੰਘ, ਹਰਨੇਕ ਸਿੰਘ, ਜਸਮੇਲ ਸਿੰਘ ਫ਼ੌਜੀ, ਗੁਰਪ੍ਰੀਤ ਸਿੰਘ ਸੇਖੂਪੁਰ, ਗੁਰਸੇਵਕ ਸਿੰਘ ਮੁਕੰਦਪੁਰ, ਗੁਰਪ੍ਰੀਤ ਸਿੰਘ ਝਿੰਜਰਾ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਦੀਪਕ ਕੁਮਾਰ ਰਾਜੂ ਭਾਜਪਾ ਮੰਡਲ ਖਮਾਣੋਂ ਦੇ ਪ੍ਰਧਾਨ ਬਣੇ ਅਗਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਐਜੂਕੇਸ਼ਨ ਟਰੱਸਟ ਦੇ ਨਵੇਂ ਬਣੇ ਮੈਂਬਰ ਜਥੇ. ਮਨਮੋਹਨ ਸਿੰਘ ਮਕਾਰੋਂਪੁਰ ਦਾ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।