30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਅਸਲ੍ਹਾ ਬਰਾਮਦ ਕਰਵਾਉਣ ਗਈ ਪੁਲਿਸ ਪਾਰਟੀ 'ਤੇ ਹਮਲਾ, ਇਕ ਪੁਲਿਸ ਮੁਲਾਜ਼ਮ ਜ਼ਖ਼ਮੀ

ਵਾਰਦਾਤ ਤੋਂ ਬਾਅਦ ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈਂਦੇ ਹੋਏ ਸੀਨੀਅਰ ਕਪਤਾਨ ਪੁਲਿਸ ਸ਼ੁਭਮ ਅਗਰਵਾਲ ਤੇ ਹੋਰ ਅਧਿਕਾਰੀ, ਵਾਰਦਾਤ ਮਗਰੋਂ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਅਤੇ ਵਾਰਦਾਤ ਦੌਰਾਨ ਜ਼ਖਮੀ ਹੋਏ ਪੁਲਿਸ ਮੁਲਾਜ਼ਮ ਅਤੇ ਮੁਲਜ਼ਮਾਂ ਨੂੰ ਇਲਾਜ ਲਈ ਲੈ ਕੇ ਜਾਂਦੇ ਹੋਏ | ਤਸਵੀਰਾਂ: ਕਰਨ <br/> 14-06-2026
ਫ਼ਤਹਿਗੜ੍ਹ ਸਾਹਿਬ, 13 ਜੂਨ (ਬਲਜਿੰਦਰ ਸਿੰਘ)-ਫਿਰੌਤੀਆਂ ਮੰਗਣ ਅਤੇ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦੇਣ ਦੇ ਦੋਸ਼ ਵਿਚ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ 2 ਮੁਲਜ਼ਮਾਂ ਨੇ ਅੱਜ ਉਸ ਵੇਲੇ ਪੁਲਿਸ ਪਾਰਟੀ ਦੇ ਹਮਲਾ ਕਰ ਦਿੱਤਾ ਜਦੋਂ ਸੀ.ਆਈ.ਏ ਸਟਾਫ਼ ਸਰਹਿੰਦ ਅਤੇ ਥਾਣਾ ਬਡਾਲੀ ਆਲਾ ਸਿੰਘ ਦੀ ਪੁਲਿਸ ਪਾਰਟੀ ਉਕਤ ਮੁਲਜ਼ਮਾਂ ਦੁਆਰਾ ਬਾਸੀਆਂ ਵੈਦਵਾਨ, ਐਸ.ਵਾਈ.ਐਲ ਨਹਿਰ ਨੇੜੇ ਬੇਆਬਾਦ ਜਗ੍ਹਾ ਵਿਚ ਛੁਪਾ ਕੇ ਰੱਖਿਆ ਅਸਲਾ ਬਰਾਮਦ ਕਰਵਾਉਣ ਲਈ ਲੈ ਕੇ ਗਈ ਸੀ | ਜਿਸ ਦੌਰਾਨ ਇਕ ਮੁਲਜ਼ਮ ਨੇ ਉੱਥੇ ਛੁਪਾਇਆ ਪਿਸਤੌਲ ਕੱਢ ਕੇ ਪੁਲਿਸ ਪਾਰਟੀ 'ਤੇ ਹਮਲਾ ਕਰ ਦਿੱਤਾ | ਜਿਸ ਕਾਰਨ ਇੱਕ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਿਆ | ਜਦੋਂਕਿ ਜਵਾਬੀ ਕਾਰਵਾਈ ਵਿਚ ਉਕਤ ਮੁਲਜ਼ਮ ਵੀ ਲੱਤ ਵਿਚ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ | ਇਸ ਵਾਰਦਾਤ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਪੁਲਿਸ ਵਲੋਂ ਅਪਰਾਧਿਕ ਮਾਮਲਿਆਂ ਤਹਿਤ 8 ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਸੀ ਜਿਨ੍ਹਾਂ 'ਚੋਂ 6 ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਉਨ੍ਹਾਂ ਪਾਸੋਂ ਪੁਲਿਸ ਨੂੰ ਨਜਾਇਜ਼ ਅਸਲਾ ਵੀ ਬਰਾਮਦ ਹੋਇਆ ਹੈ | ਉਨ੍ਹਾਂ ਦੱਸਿਆ ਕਿ ਇਸੇ ਮਾਮਲੇ ਵਿਚ ਤਿੰਨ ਹੋਰ ਮੁਲਜ਼ਮਾਂ ਮਹਿਕਪ੍ਰੀਤ ਸਿੰਘ, ਸਹਿਜਪ੍ਰੀਤ ਸਿੰਘ ਅਤੇ ਮਨਜੋਤ ਸਿੰਘ ਨੂੰ ਗਿ੍ਫ਼ਤਾਰ ਕੀਤਾ ਗਿਆ ਸੀ | ਜਿਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਹੋਰ ਪੁਛਗਿੱਛ ਲਈ ਉਨ੍ਹਾਂ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਸੀ | ਜਿਸ ਦੌਰਾਨ ਉਨ੍ਹਾਂ ਪਾਸੋਂ ਹੋਏ ਖ਼ੁਲਾਸੇ ਮਗਰੋਂ ਜਦੋਂ ਅੱਜ ਸੀ.ਆਈ.ਏ ਸਟਾਫ਼ ਸਰਹਿੰਦ ਅਤੇ ਥਾਣਾ ਬਡਾਲੀ ਆਲਾ ਸਿੰਘ ਦੀ ਪੁਲਿਸ ਪਾਰਟੀ ਉਕਤ ਮੁਲਜ਼ਮਾਂ ਦੁਆਰਾ ਬਾਸੀਆਂ ਵੈਦਵਾਨ ਐਸ.ਵਾਈ.ਐਲ ਨਹਿਰ ਨੇੜੇ ਬੇਆਬਾਦ ਜਗ੍ਹਾ ਵਿਚ ਛੁਪਾ ਕੇ ਰੱਖਿਆ ਅਸਲਾ ਬਰਾਮਦ ਕਰਵਾਉਣ ਲਈ ਲੈ ਕੇ ਗਈ ਤਾਂ ਮੁਲਜ਼ਮ ਮਹਿਕਪ੍ਰੀਤ ਸਿੰਘ ਨੇ ਉੱਥੇ ਛੁਪਾਇਆ ਪਿਸਤੌਲ ਕੱਢ ਕੇ ਪੁਲਿਸ ਪਾਰਟੀ 'ਤੇ ਹਮਲਾ ਕਰ ਦਿੱਤਾ | ਜਿਸ ਕਾਰਨ ਪੁਲਿਸ ਮੁਲਾਜ਼ਮ ਗੁਰਪ੍ਰੀਤ ਸਿੰਘ ਜ਼ਖਮੀ ਹੋ ਗਿਆ | ਜਦੋਂਕਿ ਜਵਾਬੀ ਕਾਰਵਾਈ ਵਿਚ ਮਹਿਕਪ੍ਰੀਤ ਸਿੰਘ ਵੀ ਲੱਤ ਵਿਚ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ | ਉਨ੍ਹਾਂ ਦੱਸਿਆ ਕਿ ਇਸੇ ਦੌਰਾਨ ਸਹਿਜਪ੍ਰੀਤ ਸਿੰਘ ਵੀ ਪੁਲਿਸ ਪਾਰਟੀ ਨਾਲ ਹੱਥੋਪਾਈ ਵਿਚ ਜ਼ਖਮੀ ਹੋ ਗਿਆ, ਜਿੰਨਾ ਨੂੰ ਇਲਾਜ ਦੇ ਲਈ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਭਰਤੀ ਕਰਵਾਇਆ ਗਿਆ ਹੈ | ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੇ ਹੀ ਮਾਰਚ ਮਹੀਨੇ ਦੌਰਾਨ ਫ਼ਤਹਿਗੜ੍ਹ ਸਾਹਿਬ ਵਿਚ ਫਾਇਰਿੰਗ ਕੀਤੀ ਸੀ |
ਸ੍ਰੀ ਅਗਰਵਾਲ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਦੇ ਸਬੰਧ ਵਿਦੇਸ਼ਾਂ ਵਿਚ ਬੈਠੇ ਗੈਂਗਸਟਰਾਂ ਨਾਲ ਹਨ ਜਿਨ੍ਹਾਂ ਦੇ ਇਸ਼ਾਰੇ 'ਤੇ ਉਹ ਨਜਾਇਜ਼ ਅਸਲੇ ਦੀ ਸਪਲਾਈ, ਨਸ਼ੇ ਦਾ ਕਾਰੋਬਾਰ ਅਤੇ ਲੋਕਾਂ ਨੂੰ ਫਿਰੌਤੀਆਂ ਲਈ ਧਮਕੀਆਂ ਦਿੰਦੇ ਸਨ | ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਇਨ੍ਹਾਂ ਦੇ 3 ਹੋਰ ਸਾਥੀਆਂ ਨੂੰ ਪਿਛਲੇ ਦਿਨੀਂ ਪੁਲਿਸ ਵਲੋਂ ਦੇਸੀ ਪਿਸਟਲ 315, 10 ਜਿੰਦਾ ਰੌਂਦ ਅਤੇ ਨਸ਼ੀਲੇ ਪਦਾਰਥ ਸਮੇਤ ਗਿ੍ਫ਼ਤਾਰ ਕੀਤਾ ਗਿਆ ਸੀ | ਜਿਨ੍ਹਾਂ ਵਿਚ ਹਰਮਨਦੀਪ ਸਿੰਘ, ਰੂਪਨ ਸਿੰਘ ਅਤੇ ਗੁਰਜੰਟ ਸਿੰਘ ਉਰਫ਼ ਜੰਟੀ ਸ਼ਾਮਿਲ ਹਨ | ਉਨ੍ਹਾਂ ਦੱਸਿਆ ਕਿ ਗਿ੍ਫਤਾਰ ਕੀਤੇ ਮੁਲਜ਼ਮਾਂ ਦੇ ਸਾਥੀ ਜੋ ਵਿਦੇਸ਼ ਵਿਚ ਬੈਠੇ ਹਨ, ਨੂੰ ਗਿ੍ਫਤਾਰ ਕਰਨ ਲਈ ਕਾਨੂੰਨੀ ਪ੍ਰਕ੍ਰਿਆ ਅਮਲ ਵਿਚ ਲਿਆਂਦੀ ਜਾ ਰਹੀ ਹੈ ਅਤੇ ਛੇਤੀ ਹੀ ਉਹ ਵੀ ਜੇਲ੍ਹ ਦੀਆਂ ਸਲਾਖ਼ਾਂ ਪਿੱਛੇ ਹੋਣਗੇ |
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਨੂੰ ਦਿੱਤਾ ਮੰਗ-ਪੱਤਰ ਅਗਲੀ ਖ਼ਬਰ ਕੌਂਸਲ ਪ੍ਰਧਾਨਗੀ ਨੂੰ ਲੈ ਕੇ ਸਿਆਸਤ ਗਰਮਾਈ ਕੌਂਸਲਰ ਦਿਲਰਾਜ ਸੋਫਤ ਦੇ ਪਤੀ ਰਾਹੁਲ ਸੋਫਤ ਵਲੋਂ ਮਜ਼ਬੂਤ ਦਾਅਵੇਦਾਰੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।