29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਜ਼ਿਲ੍ਹਾ ਹਸਪਤਾਲ ਦੀ ਟੀਮ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ-ਡਾ. ਬੇਦੀ

ਜਾਣਕਾਰੀ ਦਿੰਦੇ ਹੋਏ ਐਪੀਡਿਮੋਲੋਜਿਸਟ ਡਾ. ਸੰਪਨ ਅੱਤਰੀ ਸਿਹਤ ਵਿਭਾਗ ਦੀ ਟੀਮ ਨਾਲ ਦਿਖਾਈ ਦਿੰਦੇ ਹੋਏ | ਅਜੀਤ ਤਸਵੀਰ <br/> 14-06-2026
ਫ਼ਤਹਿਗੜ੍ਹ ਸਾਹਿਬ, 13 ਜੂਨ (ਮਨਪ੍ਰੀਤ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਪ੍ਰੀਤ ਸਿੰਘ ਬੇਦੀ ਦੀ ਅਗਵਾਈ ਹੇਠ ਜ਼ਿਲ੍ਹਾ ਹਸਪਤਾਲ ਦੀਆਂ ਸਿਹਤ ਟੀਮਾਂ ਵਲੋਂ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਮੁਹਿੰਮ ਤਹਿਤ ਵਰਕਸ਼ਾਪਾਂ ਅਤੇ ਕਬਾੜ ਦੀਆਂ ਦੁਕਾਨਾਂ ਵਿਚ ਡੇਂਗੂ ਵਿਰੋਧੀ ਗਤੀਵਿਧੀਆਂ ਤਹਿਤ ਮੱਛਰ ਦੇ ਲਾਰਵੇ ਦੀ ਚੈਕਿੰਗ ਕੀਤੀ ਗਈ ਤੇ ਮਿਲੇ ਮੱਛਰ ਦੇ ਲਾਰਵੇ ਨੂੰ ਮੌਕੇ 'ਤੇ ਨਸ਼ਟ ਕੀਤਾ ਗਿਆ ਅਤੇ ਮੱਛਰ ਮਾਰਨ ਵਾਲੀ ਸਪਰੇਅ ਕਰਵਾਈ ਗਈ | ਫ਼ੀਲਡ ਵਿਚ ਕੰਮ ਕਰ ਰਹੀਆਂ ਟੀਮਾਂ ਅਤੇ ਮੱਛਰ ਦੇ ਲਾਰਵੇ ਦੀ ਚੈਕਿੰਗ ਕਰਨ ਮੌਕੇ ਡਾ. ਬੇਦੀ ਨੇ ਕਿਹਾ ਕਿ ਸਾਵਧਾਨੀਆਂ ਰੱਖ ਕੇ ਡੇਂਗੂ ਬੁਖ਼ਾਰ ਤੋਂ ਬਚਿਆ ਜਾ ਸਕਦਾ ਹੈ, ਮੱਛਰ ਦੀ ਪੈਦਾਇਸ਼ ਨੂੰ ਰੋਕਣ ਲਈ ਆਪੋ-ਆਪਣੇ ਘਰਾਂ ਦੇ ਆਲ਼ੇ-ਦੁਆਲੇ ਪਾਣੀ ਨਾ ਖੜ੍ਹਨ ਦਿੱਤਾ ਜਾਵੇ | ਉਨ੍ਹਾਂ ਦੱਸਿਆ ਕਿ ਡੇਂਗੂ ਦਾ ਮੱਛਰ ਖੜ੍ਹੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ ਅਤੇ ਇਹ ਮਨੁੱਖ ਨੂੰ ਦਿਨ ਵੇਲੇ ਕੱਟਦਾ ਹੈ | ਇਸ ਲਈ ਗਮਲਿਆਂ, ਕੂਲਰਾਂ, ਫ਼ਰਿਜ ਦੀ ਟਰੇਅ ਵਿਚ ਜਾਂ ਕਿਤੇ ਹੋਰ ਪਾਣੀ ਨੂੰ ਖੜ੍ਹਾ ਨਾ ਹੋਣ ਦਿੱਤਾ ਜਾਵੇ | ਇਸ ਮੌਕੇ 'ਤੇ ਐਪੀਡਿਮਾਲੋਜਿਸਟ ਡਾ. ਸੰਪਨ ਅੱਤਰੀ, ਮਾਈਕਰੋਬਾਲੋਜਿਸਟ ਡਾ. ਯੋਗਿਤਾ ਅਤੇ ਸਿਹਤ ਕਰਮਚਾਰੀ ਜਗਰੂਪ ਸਿੰਘ, ਤੇਜਿੰਦਰ ਸਿੰਘ, ਏ.ਐਨ.ਐਮ. ਜਰਨੈਲ ਕੌਰ ਤੋਂ ਇਲਾਵਾ ਨਰਸਿੰਗ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਨੰਬਰਦਾਰ ਹਰਦੇਵ ਸਿੰਘ ਪੰਜੋਲਾ ਕਾਂਗਰਸ ਐਸ.ਸੀ. ਸੈੱਲ ਬਲਾਕ ਸਰਹਿੰਦ ਦੇ ਚੇਅਰਮੈਨ ਨਿਯੁਕਤ ਅਗਲੀ ਖ਼ਬਰ ਜਸਵੀਰ ਸਿੰਘ ਵਿਰਦੀ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।