09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਪਿੰਡ ਹਸਨਪੁਰ ਦੇ ਨਵੇਂ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗੁਰਮਤਿ ਸਮਾਗਮ

ਪਿੰਡ ਹਸਨਪੁਰ ਵਿਖੇ ਗੁਰਮਤਿ ਸਮਾਗਮ ਦੌਰਾਨ ਨਗਰ ਨਿਵਾਸੀ ਗਿਆਨੀ ਰਜਿੰਦਰਪਾਲ ਸਿੰਘ, ਬਾਬਾ ਹਰਦੀਪ ਸਿੰਘ, ਹੱੈਡ ਗ੍ਰੰਥੀ ਰੇਸ਼ਮ ਸਿੰਘ ਦਾ ਸਨਮਾਨ ਕਰਦੇ ਹੋਏ | ਤਸਵੀਰ : ਵਰਿੰਦਰ ਵਰਮਾ <br/> 16-06-2026
ਨਾਭਾ, 15 ਜੂਨ (ਵਰਿੰਦਰ ਵਰਮਾ)-ਨਾਭਾ ਦੇ ਨੇੜਲੇ ਪਿੰਡ ਹਸਨਪੁਰ ਦੇ ਸਮੂਹ ਨਗਰ ਨਿਵਾਸੀ ਸੰਗਤਾਂ ਵੱਲੋਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇ ਨਵੇਂ ਗੁਰਦੁਆਰਾ ਸਾਹਿਬ ਦੀ ਉਸਾਰੀ ਰਿਕਾਰਡ ਸਮੇਂ ਵਿੱਚ ਕਰਵਾ ਕੇ ਸ਼ੁਕਰਾਨੇ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਪ੍ਰਸਿੱਧ ਕਥਾਵਾਚਕ ਗਿਆਨੀ ਰਾਜਿੰਦਰ ਪਾਲ ਸਿੰਘ ਨਾਭਾ ਨੇ ਸੰਗਤਾਂ ਨੂੰ ਗੁਰਬਾਣੀ ਦੇ ਪ੍ਰਮੁੱਖ ਸਿਧਾਂਤ ਸੇਵਾ ਤੇ ਸਿਮਰਨ ਦੀ ਮਹਾਨਤਾ ਨੂੰ ਇਤਿਹਾਸਕ ਪ੍ਰਮਾਣਾਂ ਰਾਹੀਂ ਗੁਰਦੁਆਰਾ ਸਾਹਿਬ ਦੀ ਮਹਾਨਤਾ ਬਾਰੇ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਦੁਆਰਾ ਨਿਹਾਲ ਕੀਤਾ ਅਤੇ ਗੁਰਬਾਣੀ ਨਾਲ ਜੋੜਿਆ | ਜ਼ਿਕਰ ਯੋਗ ਹੈ ਕਿ ਕਾਰ ਸੇਵਾ ਵਾਲੇ ਬਾਬਾ ਹਰਦੀਪ ਸਿੰਘ ਜੀ, ਜਥੇਦਾਰ ਬਾਬਾ ਕਸ਼ਮੀਰਾ ਸਿੰਘ ਜੀ ਅਲੌਹਰਾਂ ਸਾਹਿਬ ਵਾਲਿਆਂ, ਬਾਬਾ ਸਾਹਿਬ ਸਿੰਘ ਅਤੇ ਬਾਬਾ ਜੋਗਿੰਦਰ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਵੀ ਇਸ ਮਹਾਨ ਕਾਰਜ ਵਿੱਚ ਹਰ ਪੱਖੋਂ ਸਹਿਯੋਗ ਦਿੱਤਾ ਅਤੇ ਦਰਬਾਰ ਸਾਹਿਬ ਦੀ ਸੇਵਾ ਵਿੱਚ ਅਹਿਮ ਭੂਮਿਕਾ ਨਿਭਾਈ | ਇਸ ਮੌਕੇ ਹੈਡ ਗ੍ਰੰਥੀ ਭਾਈ ਰੇਸ਼ਮ ਸਿੰਘ ਜੀ ਦੀ ਪ੍ਰੇਰਨਾ ਸਦਕਾ ਸਮੂਹ ਨਗਰ ਵਾਸੀਆਂ ਅਤੇ ਨੌਜਵਾਨਾਂ ਨੇ ਬਹੁਤ ਸ਼ਰਧਾ ਤੇ ਉਤਸ਼ਾਹ ਨਾਲ ਤਨ ਮਨ ਅਤੇ ਧਨ ਕਰਕੇ ਸਹਿਯੋਗ ਦਿੱਤਾ | ਇਲਾਕੇ ਦੀਆਂ ਪ੍ਰਮੁੱਖ ਹਸਤੀਆਂ ਅਤੇ ਬਹੁਤ ਹੀ ਨਜ਼ਦੀਕੀ ਰਿਸ਼ਤੇਦਾਰਾਂ ਨੇ ਹੀ ਇਸ ਮਹਾਨ ਸੇਵਾ ਵਿੱਚ ਆਪਣਾ ਯੋਗਦਾਨ ਪਾਇਆ | ਭੋਗ ਮੌਕੇ ਹੋਰਨਾਂ ਤੋਂ ਇਲਾਵਾ ਮੱਖਣ ਸਿੰਘ ਲਾਲਕਾ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ, ਗੁਰਮੀਤ ਸਿੰਘ ਕੋਟ ਸੀਨੀਅਰ ਅਕਾਲੀ ਲੀਡਰ ਨੇ ਵੀ ਆਪਣੀ ਹਾਜ਼ਰੀ ਲਗਵਾਈ | ਸਮੁੱਚੇ ਨਗਰ ਅਤੇ ਪ੍ਰਬੰਧਕਾਂ ਵੱਲੋਂ ਗਿਆਨੀ ਰਾਜਿੰਦਰਪਾਲ ਸਿੰਘ ਬਾਬਾ ਹਰਦੀਪ ਸਿੰਘ ਕਾਰ ਸੇਵਾ ਵਾਲੇ ਅਤੇ ਹੈਡ ਗ੍ਰੰਥੀ ਭਾਈ ਰੇਸ਼ਮ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ |
ਪਿਛਲੀ ਖ਼ਬਰ ਪਿੰਡ ਹਸਨਪੁਰ ਦੇ ਨਵੇਂ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗੁਰਮਤਿ ਸਮਾਗਮ ਅਗਲੀ ਖ਼ਬਰ ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਡਿੰਪਲ ਖੱਤਰੀ ਨੂੰ ਕੀਤੇ ਸ਼ਰਧਾ ਦੇ ਫ਼ੁੱਲ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।