25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਬਸੀ ਪਠਾਣਾਂ ਹਲਕੇ ਦੇ ਵਿਕਾਸ ਲਈ ਪੂਰੀ ਤਨਦੇਹੀ ਨਾਲ ਕਰਾਂਗਾ ਕੰਮ-ਮਾਰਵਾ

ਅਜੀਤ ਡੈਸਕ 17-06-2026
ਖਮਾਣੋਂ, 16 ਜੂਨ (ਜੋਗਿੰਦਰ ਪਾਲ)�ਹਲਕਾ ਬਸੀ ਪਠਾਣਾਂ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਗੁਰਜੀਤ ਸਿੰਘ ਮਾਰਵਾ ਨੇ ਹਲਕੇ ‘ਚ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਮਾਰਵਾ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਮਕਸਦ ਹਲਕੇ ਦਾ ਸਰਵਪੱਖੀ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਹੈ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਹਰ ਪਿੰਡ ਤੇ ਸ਼ਹਿਰ ਵਿਚ ਜਾ ਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰ ਰਹੇ ਹਨ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਨੇੜਿ�ਂ ਜਾਣ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ, ਸਿੱਖਿਆ ਅਤੇ ਸਿਹਤ ਸਹੂਲਤਾਂ ਨੂੰ ਬਿਹਤਰ ਬਣਾਉਣ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਉਹ ਵੱਧ-ਚੜ੍ਹ ਕੇ ਕੰਮ ਕਰਨਗੇ। ਉਨ੍ਹਾਂ ਭਰੋਸਾ ਦਿਵਾਇਆ ਕਿ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉੱਤਰਦਿਆਂ ਹਲਕੇ ਦੀ ਤਰੱਕੀ ਅਤੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਕਾਂਗਰਸ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ।
ਪਿਛਲੀ ਖ਼ਬਰ ਸਹਿ-ਵਿੱਦਿਅਕ ਸਰਗਰਮੀਆਂ ਲਈ ਮਾਤਾ ਗੁਜਰੀ ਕਾਲਜ ਵਿਖੇ ਉੱਚ ਕੋਟੀ ਦੀਆਂ ਹਨ ਸਹੂਲਤਾਂ-ਡਾ. ਬਿਕਰਮਜੀਤ ਸਿੰਘ ਸੰਧੂ ਅਗਲੀ ਖ਼ਬਰ ਵਾਰਡ ਨੰਬਰ 7 ਦੇ ਸਰਬਪੱਖੀ ਵਿਕਾਸ ’ਚ ਕੋਈ ਕਸਰ ਬਾਕੀ ਨਹੀਂ ਛੱਡਾਂਗੇ-ਕੌਂਸਲਰ ਸੁਖਨਜੀਤ ਕੌਰ ਟੱਕਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।