ਸਹਿ-ਵਿੱਦਿਅਕ ਸਰਗਰਮੀਆਂ ਲਈ ਮਾਤਾ ਗੁਜਰੀ ਕਾਲਜ ਵਿਖੇ ਉੱਚ ਕੋਟੀ ਦੀਆਂ ਹਨ ਸਹੂਲਤਾਂ-ਡਾ. ਬਿਕਰਮਜੀਤ ਸਿੰਘ ਸੰਧੂ
ਅਜੀਤ ਡੈਸਕ
17-06-2026
ਡਾ. ਸੰਧੂ ਨੇ ਅੱਗੇ ਦੱਸਿਆ ਕਿ ਕਾਲਜ ਵਲੋਂ ਵਿਦਿਆਰਥੀਆਂ ਨੂੰ ਸਭਿਆਚਾਰਕ ਅਤੇ ਰਚਨਾਤਮਿਕ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਲਈ ਲਗਾਤਾਰ ਪ੍ਰੇਰਿਤ ਕੀਤਾ ਜਾਂਦਾ ਹੈ ਅਤੇ ਯੁਵਕ ਮੇਲਿਆਂ ਵਿਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਕਾਲਜ ਵਲੋਂ ਫ਼ੀਸ ਵਿਚ ਵੀ ਵਿਸ਼ੇਸ਼ ਛੋਟ ਦਿੱਤੀ ਜਾਂਦੀ ਹੈ। ਇਸੇ ਦਾ ਨਤੀਜਾ ਹੈ ਕਿ ਪਿਛਲੇ ਕੁੱਝ ਸਾਲਾਂ ਦੌਰਾਨ ਮਾਤਾ ਗੁਜਰੀ ਕਾਲਜ ਨੇ ਅੰਤਰ-ਖੇਤਰੀ ਅਤੇ ਖੇਤਰੀ ਯੁਵਕ ਮੇਲਿਆਂ ਦੇ ਨਾਲ-ਨਾਲ ਲੋਕ ਮੇਲਿਆਂ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਈ ਵਾਰ �ਵਰਆਲ ਟਰਾਫ਼ੀਆਂ ਆਪਣੇ ਨਾਮ ਕੀਤੀਆਂ ਹਨ, ਜਿਸ ਨਾਲ ਸੰਸਥਾ ਦੀ ਵਿਲੱਖਣ ਪਛਾਣ ਹੋਰ ਮਜ਼ਬੂਤ ਹੋਈ ਹੈ।