ਫ਼ਤਹਿਗੜ੍ਹ ਸਾਹਿਬ, 16 ਜੂਨ (ਰਾਜਿੰਦਰ ਸਿੰਘ)-ਸਰਹਿੰਦ ਸ਼ਹਿਰ ਦੇ ਬਾਬਾ ਜ਼ੋਰਾਵਰ ਸਿੰਘ ਨਗਰ ਵਿਚ ਪਿਛਲੇ 4 ਦਿਨ ਤੋਂ ਵਾਟਰ ਸਪਲਾਈ ਬੰਦ ਹੋਣ ਅਤੇ ਵਧੇਰੇ ਗਰਮੀ ਹੋਣ ਕਾਰਨ ਲੋਕ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ। ਮੁਹੱਲਾ ਨਿਵਾਸੀ ਅਵਤਾਰ ਸਿੰਘ ਜੱਸਲ, ਜੰਗ ਸ਼ੇਰ ਸਿੰਘ, ਜਸਪਾਲ ਸਿੰਘ, ਜਤਿੰਦਰਪਾਲ ਸਿੰਘ, ਜਰਨੈਲ ਸਿੰਘ, ਨਿਰਮਲ ਸਿੰਘ, ਬਲਕਰਨ ਸਿੰਘ ਬਰਾੜ, ਸੁਖਦੇਵ ਸਿੰਘ, ਦਲਜੀਤ ਕੌਰ, ਪਰਮਜੀਤ ਕੌਰ ਅਤੇ ਕੁਲਦੀਪ ਕੌਰ ਆਦਿ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਕੌਂਸਲ ਸਰਹਿੰਦ ਵਾਟਰ ਸਪਲਾਈ ਵਿਭਾਗ ਤੋਂ ਮੰਗ ਕੀਤੀ ਕਿ ਜਿੱਥੇ ਪਾਣੀ ਦੀ ਸਪਲਾਈ ਨਿਰਵਿਘਨ ਸ਼ੁਰੂ ਕੀਤੀ ਜਾਵੇ, ਉੱਥੇ ਪਾਣੀ ਦੇ ਪ੍ਰੈਸ਼ਰ ਵੱਲ ਵੀ ਧਿਆਨ ਦਿੱਤਾ ਜਾਵੇ, ਕਿਉਂਕਿ ਪਹਿਲਾਂ ਵੀ ਪਾਣੀ ਦੀ ਸਪਲਾਈ ਦਾ ਪ੍ਰੈਸ਼ਰ ਬਹੁਤ ਘੱਟ ਸੀ।