28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਸਿਆਸੀ ਦਬਾਅ ਹੇਠ ਬਹਾਲ ਹੋਈ ਪੰਚਾਇਤ ਦਰ-ਦਰ ਦੇ ਧੱਕੇ ਖਾਣ ਲਈ ਹੋਈ ਮਜਬੂਰ

ਅਜੀਤ ਡੈਸਕ 17-06-2026
ਨਿਰਭੈ ਸਿੰਘ, 16 ਜੂਨ (ਨਿਰਭੈ ਸਿੰਘ)-ਪਿੰਡ ਰਿਊਣਾ ਉੱਚਾ ਦੀ ਬਹਾਲ ਹੋਈ ਪੰਚਾਇਤ ਨੂੰ ਆਪਣਾ ਕੰਮਕਾਜ ਸ਼ੁਰੂ ਕਰਨ ਲਈ ਅਜੇ ਵੀ ਪ੍ਰਸ਼ਾਸਨਿਕ ਅਤੇ ਸਿਆਸੀ ਰੁਕਾਵਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਚਾਇਤ ਦੇ ਹੱਕ ਵਿਚ ਅਦਾਲਤੀ ਫ਼ੈਸਲਾ ਆਉਣ ਦੇ ਬਾਵਜੂਦ ਪੁਰਾਣਾ ਰਿਕਾਰਡ ਨਾ ਸੌਂਪੇ ਜਾਣ ਕਾਰਨ ਪਿੰਡ ਦੇ ਵਿਕਾਸ ਕਾਰਜ ਠੱਪ ਪਏ ਹਨ। ਇਸ ਮਾਮਲੇ ਨੂੰ ਲੈ ਕੇ ਪਿੰਡ ਦੇ ਪੰਚ, ਪਤਵੰਤੇ ਆਗੂਆਂ ਅਤੇ ਕਿਸਾਨਾਂ ਦਾ ਇਕ ਵਫ਼ਦ ਜ਼ਿਲ੍ਹਾ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੂੰ ਮਿਲਣ ਲਈ ਪਹੁੰਚਿਆ ਅਤੇ ਤੁਰੰਤ ਦਖ਼ਲ ਦੀ ਮੰਗ ਕੀਤੀ। ਬੇਬੁਨਿਆਦ ਇਲਜ਼ਾਮਾਂ ਤਹਿਤ ਕੀਤੀ ਗਈ ਸੀ ਪੰਚਾਇਤ ਮੁਅੱਤਲ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਪੰਚ ਦੇ ਬੇਟੇ ਤਰਨਪ੍ਰੀਤ ਸਿੰਘ ਅਤੇ ਕਿਸਾਨ ਆਗੂ ਸੁਰਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਦੀ ਚੁਣੀ ਹੋਈ ਪੰਚਾਇਤ ਨੂੰ ਬੇਬੁਨਿਆਦ ਇਲਜ਼ਾਮਾਂ ਦੇ ਆਧਾਰ ‘ਤੇ ਸਰਕਾਰੀ ਕਾਰਵਾਈ ਕਰਦਿਆਂ ਮੁਅੱਤਲ ਕਰ ਦਿੱਤਾ ਗਿਆ ਸੀ ਅਤੇ ਉਸ ਦੀ ਥਾਂ ਅਧਿਕਾਰਕ ਪੰਚ ਨਿਯੁਕਤ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਨਾਲ ਪਿੰਡ ਵਾਸੀਆਂ ਵਿਚ ਨਿਰਾਸ਼ਾ ਦਾ ਮਾਹੌਲ ਬਣ ਗਿਆ ਸੀ। ਉਨ੍ਹਾਂ ਦੱਸਿਆ ਕਿ ਪੰਚਾਇਤ ਮੈਂਬਰਾਂ ਨੇ ਇਸ ਫ਼ੈਸਲੇ ਨੂੰ ਪੰਜਾਬ ਸਰਕਾਰ ਦੇ ਪ੍ਰਿੰਸੀਪਲ ਸੈਕਟਰੀ ਅਜੀਤ ਬਾਲਾ ਜੋਸ਼ੀ ਦੀ ਅਦਾਲਤ ਵਿਚ ਚੁਨੌਤੀ ਦਿੱਤੀ। ਸਾਰੇ ਦਸਤਾਵੇਜ਼ਾਂ ਅਤੇ ਸਬੂਤਾਂ ਦੀ ਜਾਂਚ ਤੋਂ ਬਾਅਦ ਅਦਾਲਤ ਨੇ ਪੰਚਾਇਤ ਦੇ ਹੱਕ ਵਿਚ ਫ਼ੈਸਲਾ ਸੁਣਾਉਂਦਿਆਂ ਉਸ ਨੂੰ ਬਹਾਲ ਕਰਨ ਦੇ ਹੁਕਮ ਜਾਰੀ ਕਰ ਦਿੱਤੇ। ਆਗੂਆਂ ਨੇ ਦੋਸ਼ ਲਗਾਇਆ ਕਿ ਬਹਾਲੀ ਦੇ ਹੁਕਮਾਂ ਦੇ ਬਾਵਜੂਦ ਪੰਚਾਇਤ ਨੂੰ ਅਜੇ ਤੱਕ ਪੁਰਾਣਾ ਰਿਕਾਰਡ ਨਹੀਂ ਦਿੱਤਾ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਸੱਤਾਧਾਰੀ ਪਾਰਟੀ ਨਾਲ ਸਬੰਧਿਤ ਆਗੂ ਜਾਣਬੁੱਝ ਕੇ ਪੰਚਾਇਤ ਨੂੰ ਖ਼ੱਜਲ਼-ਖ਼ੁਆਰ ਕਰ ਰਹੇ ਹਨ ਤਾਂ ਜੋ ਉਹ ਆਪਣਾ ਕੰਮਕਾਜ ਸੁਚਾਰੂ ਢੰਗ ਨਾਲ ਨਾ ਕਰ ਸਕੇ। ਤਰਨਪ੍ਰੀਤ ਸਿੰਘ ਅਤੇ ਬਲਜਿੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਡੀ.ਡੀ.ਪੀ.�., ਪੰਚਾਇਤ ਅਫ਼ਸਰ ਅਤੇ ਐਡੀਸ਼ਨਲ ਡਿਪਟੀ ਕਮਿਸ਼ਨਰ (ਵਿਕਾਸ) ਸਮੇਤ ਕਈ ਅਧਿਕਾਰੀਆਂ ਨੂੰ ਲਿਖਤੀ ਮੰਗ ਪੱਤਰ ਸੌਂਪੇ ਗਏ ਹਨ, ਪਰ ਅਜੇ ਤੱਕ ਕੋਈ ਵੀ ਠੋਸ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਇਸੇ ਕਾਰਨ ਉਹ ਹੁਣ ਡਿਪਟੀ ਕਮਿਸ਼ਨਰ ਕੋਲ ਇਨਸਾਫ਼ ਦੀ ਉਮੀਦ ਲੈ ਕੇ ਪਹੁੰਚੇ ਹਨ। ਉਨ੍ਹਾਂ ਦੱਸਿਆ ਕਿ ਪੁਰਾਣਾ ਰਿਕਾਰਡ ਨਾ ਮਿਲਣ ਕਾਰਨ ਪੰਚਾਇਤ ਕਈ ਮਹੱਤਵਪੂਰਨ ਫ਼ੈਸਲੇ ਨਹੀਂ ਲੈ ਸਕਦੀ। ਪਿੰਡ ਦੀਆਂ ਸੜਕਾਂ, ਨਾਲੀਆਂ, ਸਫ਼ਾਈ ਅਤੇ ਹੋਰ ਵਿਕਾਸ ਕਾਰਜਾਂ ਦੀਆਂ ਯੋਜਨਾਵਾਂ ਪ੍ਰਭਾਵਿਤ ਹੋ ਰਹੀਆਂ ਹਨ। ਇਸ ਕਾਰਨ ਪਿੰਡ ਦੇ ਲੋਕਾਂ ਨੂੰ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਪੰਚਾਇਤੀ ਜ਼ਮੀਨ ਦੀ ਬੋਲੀ ਅਜੇ ਤੱਕ ਨਹੀਂ ਕਰਵਾਈ ਗਈ, ਜਿਸ ਕਾਰਨ ਜ਼ਮੀਨ ਠੇਕੇ ‘ਤੇ ਲੈਣ ਵਾਲੇ ਕਿਸਾਨ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਹਨ। ਸਮੇਂ ਸਿਰ ਜ਼ਮੀਨ ਨਾ ਮਿਲਣ ਕਾਰਨ ਫ਼ਸਲਾਂ ਦੀ ਬਿਜਾਈ ਵਿਚ ਦੇਰੀ ਹੋ ਰਹੀ ਹੈ, ਜਿਸ ਦਾ ਸਿੱਧਾ ਅਸਰ ਕਿਸਾਨਾਂ ਦੀ ਆਮਦਨ ‘ਤੇ ਪੈ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਪੰਚਾਇਤੀ ਜ਼ਮੀਨ ਦੀ ਬੋਲੀ ਤੋਂ ਮਿਲਣ ਵਾਲੀ ਆਮਦਨ ਪਿੰਡ ਦੇ ਵਿਕਾਸ ਕਾਰਜਾਂ ਲਈ ਇਕ ਮਹੱਤਵਪੂਰਨ ਸਰੋਤ ਹੁੰਦੀ ਹੈ। ਬੋਲੀ ਨਾ ਹੋਣ ਕਾਰਨ ਨਾ ਸਿਰਫ਼ ਕਿਸਾਨਾਂ ਨੂੰ ਨੁਕਸਾਨ ਹੋ ਰਿਹਾ ਹੈ, ਸਗੋਂ ਪਿੰਡ ਦੇ ਵਿਕਾਸ ਲਈ ਲੋੜੀਂਦੇ ਫ਼ੰਡ ਵੀ ਇਕੱਠੇ ਨਹੀਂ ਹੋ ਰਹੀ। ਪਿੰਡ ਦੇ ਆਗੂਆਂ ਅਤੇ ਕਿਸਾਨਾਂ ਨੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਤੋਂ ਮੰਗ ਕੀਤੀ ਕਿ ਬਹਾਲ ਹੋਈ ਪੰਚਾਇਤ ਨੂੰ ਤੁਰੰਤ ਪੁਰਾਣਾ ਰਿਕਾਰਡ ਸੌਂਪਿਆ ਜਾਵੇ, ਪੰਚਾਇਤੀ ਜ਼ਮੀਨ ਦੀ ਬੋਲੀ ਕਰਵਾਈ ਜਾਵੇ ਅਤੇ ਰੁਕੇ ਹੋਏ ਵਿਕਾਸ ਕਾਰਜਾਂ ਨੂੰ ਜਲਦੀ ਸ਼ੁਰੂ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਇਸ ਮਸਲੇ ਦਾ ਹੱਲ ਨਾ ਕੀਤਾ ਗਿਆ ਤਾਂ ਪਿੰਡ ਦੇ ਲੋਕਾਂ ਅਤੇ ਕਿਸਾਨਾਂ ਨੂੰ ਹੋਰ ਵੀ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪਿੰਡ ਵਾਸੀਆਂ ਨੂੰ ਪ੍ਰਸ਼ਾਸਨ ਤੋਂ ਇਨਸਾਫ਼ ਦੀ ਉਮੀਦ ਪਿੰਡ ਵਾਸੀਆਂ ਨੇ ਉਮੀਦ ਜਿਤਾਈ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਚਾਇਤ ਨੂੰ ਉਸ ਦੇ ਕਾਨੂੰਨੀ ਅਧਿਕਾਰ ਦਿਵਾਏਗਾ ਅਤੇ ਪਿੰਡ ਦੇ ਰੁਕੇ ਹੋਏ ਵਿਕਾਸ ਕਾਰਜਾਂ ਨੂੰ ਮੁੜ ਰਫ਼ਤਾਰ ਮਿਲੇਗੀ, ਜਿਸ ਨਾਲ ਕਿਸਾਨਾਂ ਅਤੇ ਆਮ ਲੋਕਾਂ ਨੂੰ ਰਾਹਤ ਵੀ ਮਿਲੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਚ ਬੂਟਾ ਸਿੰਘ, ਪ੍ਰਿਤਪਾਲ ਸਿੰਘ, ਰਾਜਵੀਰ ਸਿੰਘ, ਚੰਦਰ ਪ੍ਰਭਾ (ਸਾਰੇ ਪੰਚ) ਅਤੇ ਗੁਰਜਿੰਦਰ ਸਿੰਘ ਆਦਿ ਪਿੰਡ ਦੇ ਪਤਵੰਤੇ ਲੋਕ ਵੀ ਮੌਜੂਦ ਸਨ।
ਪਿਛਲੀ ਖ਼ਬਰ ਜਥੇਦਾਰ ਸਾਹਿਬਾਨ ਵਲੋਂ ਤੱਥਹੀਣ ਮੁੱਦਿਆਂ ਦੀ ਥਾਂ ਕੌਮ ਦੇ ਅਸਲ ਮਸਲਿਆਂ ’ਤੇ ਧਿਆਨ ਦਿੱਤਾ ਜਾਵੇ-ਚੇਅਰਮੈਨ ਰਸ਼ਪਿੰਦਰ ਰਾਜਾ ਅਗਲੀ ਖ਼ਬਰ ਮੋਮੀ ਵਲੋਂ ਐਸ.ਸੀ. ਵਿੰਗ ਅਕਾਲੀ ਦਲ ਦੇ ਨਵੇਂ ਹਲਕਾ ਪ੍ਰਧਾਨਾਂ ਦੀਆਂ ਨਿਯੁਕਤੀਆਂ ਦਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।