28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਅਮਰਬੀਰ ਕੌਰ ਭੁੱਲਰ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਅਹੁਦਾ ਸੰਭਾਲਿਆ

ਅਜੀਤ ਡੈਸਕ 17-06-2026
ਫ਼ਤਹਿਗੜ੍ਹ ਸਾਹਿਬ, 16 ਜੂਨ (ਮਨਪ੍ਰੀਤ ਸਿੰਘ)-ਅਮਰਬੀਰ ਕੌਰ ਭੁੱਲਰ ਨੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਬਤੌਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਅਹੁਦਾ ਸੰਭਾਲ ਲਿਆ ਹੈ। ਉਹ 2012 ਬੈਚ ਦੇ ਪੀ.ਸੀ.ਐਸ. ਅਧਿਕਾਰੀ ਹਨ। ਇਸ ਤੋਂ ਪਹਿਲਾਂ ਉਹ ਸਕੱਤਰ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਵਜੋਂ ਤਾਇਨਾਤ ਸਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਆਪਣੇ ਦਫ਼ਤਰ ਵਿਚ ਅਹੁਦਾ ਸੰਭਾਲਣ ਮਗਰੋਂ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੇ ਯੋਜਨਾਵਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕੀਤਾ ਜਾਵੇਗਾ ਅਤੇ ਲੋੜਵੰਦ ਲੋਕਾਂ ਨੂੰ ਰਾਜ ਸਰਕਾਰ ਵਲੋਂ ਮੁਹੱਈਆ ਕਰਵਾਈਆਂ ਜਾਂ ਰਹੀਆਂ ਸੁਵਿਧਾਵਾਂ ਦਾ ਪਹਿਲ ਕਦਮੀ ਨਾਲ ਲਾਭ ਪਹੁੰਚਾਇਆ ਜਾਵੇਗਾ। ਉਹ ਆਮ ਲੋਕਾਂ ਦੀਆਂ ਮੁਸ਼ਕਿਲਾਂ ਦਾ ਤੁਰੰਤ ਹੱਲ ਕਰਨ ਲਈ ਪ੍ਰਸ਼ਾਸਨਿਕ ਪ੍ਰਕਿਰਿਆਵਾਂ ਨੂੰ ਹੋਰ ਸਰਲ ਅਤੇ ਪਾਰਦਰਸ਼ੀ ਬਣਾਉਣ ਲਈ ਕੰਮ ਕਰਨਗੇ।
ਪਿਛਲੀ ਖ਼ਬਰ ਐਸ.ਆਈ.ਆਰ. 2026 ਨੂੰ ਲੈ ਕੇ ਹਲਕਾ 54 ਬਸੀ ਪਠਾਣਾਂ ਦੇ ਸਟਾਫ਼ ਨੂੰ ਦਿੱਤੀ ਸਿਖਲਾਈ ਅਗਲੀ ਖ਼ਬਰ ਜਥੇਦਾਰ ਸਾਹਿਬਾਨ ਵਲੋਂ ਤੱਥਹੀਣ ਮੁੱਦਿਆਂ ਦੀ ਥਾਂ ਕੌਮ ਦੇ ਅਸਲ ਮਸਲਿਆਂ ’ਤੇ ਧਿਆਨ ਦਿੱਤਾ ਜਾਵੇ-ਚੇਅਰਮੈਨ ਰਸ਼ਪਿੰਦਰ ਰਾਜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।