09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਰਾਜਿੰਦਰ ਨਗਰ ਵਿਚ ਹੋਈਆਂ ਚੋਰੀਆਂ ਦੇ ਮਾਮਲੇ ਨੂੰ ਲੈ ਕੇ ਪਿੰਡ ਵਾਸੀਆਂ ਨੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਦਿੱਤੀ ਸ਼ਿਕਾਇਤ

ਅਜੀਤ ਡੈਸਕ 18-06-2026
ਫ਼ਤਹਿਗੜ੍ਹ ਸਾਹਿਬ, 17 ਜੂਨ (ਬਲਜਿੰਦਰ ਸਿੰਘ)-ਥਾਣਾ ਮੂਲੇਪੁਰ ਅਧੀਨ ਪੈਂਦੇ ਪਿੰਡ ਰਾਜਿੰਦਰ ਨਗਰ ਵਿਚ ਪਿਛਲੇ ਦਿਨੀਂ ਵੱਖ-ਵੱਖ ਘਰਾਂ ਵਿਚ ਹੋਈਆਂ ਚੋਰੀਆਂ ਦੇ ਮਾਮਲੇ ਨੂੰ ਲੈ ਕੇ ਅੱਜ ਪਿੰਡਵਾਸੀਆਂ ਅਤੇ ਪ੍ਰਭਾਵਿਤ ਪਰਿਵਾਰਾਂ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਨੂੰ ਲਿਖਤੀ ਸ਼ਿਕਾਇਤ ਦੇ ਕੇ ਇਨਸਾਫ਼ ਦੀ ਮੰਗ ਕੀਤੀ ਗਈ ਹੈ। ਇਸ ਮੌਕੇ ਪਿੰਡ ਰਾਜਿੰਦਰ ਨਗਰ ਦੇ ਵਸਨੀਕਾਂ ਨੇ ਦੱਸਿਆ ਕਿ ਉਨ੍ਹਾਂ ਦੇ ਵਿਚ 8, 9 ਜੂਨ ਦੀ ਦਰਮਿਆਨੀ ਰਾਤ ਨੂੰ ਦੋ ਘਰਾਂ ਵਿਚ ਚੋਰੀਆਂ ਹੋ ਗਈਆਂ ਸਨ ਜਿਸ ਦੌਰਾਨ ਚੋਰ ਇੱਕ ਘਰ ‘ਚੋਂ ਗੋਦਰੇਜ ਦੀ ਅਲਮਾਰੀ ਤੋੜ ਕੇ ਲਗਭਗ 39 ਤੋਲੇ ਸੋਨਾ ਅਤੇ 5 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲੈ ਗਏ ਸਨ ਅਤੇ ਇਸੇ ਰਾਤ ਪਿੰਡ ਦੇ ਇੱਕ ਹੋਰ ਘਰ ‘ਚੋਂ ਢਾਈ ਤੋਲੇ ਸੋਨਾ ਅਤੇ 40 ਹਜ਼ਾਰ ਰੁਪਏ ਦੀ ਨਕਦੀ ਚੋਰੀ ਹੋ ਗਈ ਸੀ। ਇਸ ਸਬੰਧੀ ਥਾਣਾ ਮੂਲੇਪੁਰ ਵਿਚ ਮੁਕੱਦਮਾ ਦਰਜ ਕਰਵਾ ਦਿੱਤਾ ਗਿਆ ਸੀ ਪ੍ਰੰਤੂ ਚੋਰੀ ਦੀਆਂ ਵਾਰਦਾਤਾਂ ਨੂੰ ਵਾਪਰੇ 9 ਦਿਨ ਬੀਤ ਜਾਣ ਦੇ ਬਾਵਜੂਦ ਵੀ ਪੁਲਿਸ ਨੂੰ ਚੋਰਾਂ ਦਾ ਕੋਈ ਸੁਰਾਗ ਨਹੀਂ ਲੱਗ ਸਕਿਆ। ਜਿਸ ਕਾਰਨ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਿਚ ਸਹਿਮ ਦਾ ਮਾਹੌਲ ਹੈ। ਕਿਉਂਕਿ ਜਿਨ੍ਹਾਂ ਵਿਅਕਤੀਆਂ ਨੇ ਉਕਤ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ, ਉਹ ਦੁਬਾਰਾ ਫਿਰ ਚੋਰੀ ਕਰ ਸਕਦੇ ਹਨ। ਪਿੰਡ ਵਾਸੀਆਂ ਨੇ ਜ਼ਿਲ੍ਹਾ ਪੁਲਿਸ ਮੁਖੀ ਤੋਂ ਮੰਗ ਕੀਤੀ ਕਿ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਦੀ ਪੜਤਾਲ ਕਰਕੇ ਉਨ੍ਹਾਂ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਚੋਰੀ ਹੋਏ ਸੋਨੇ ਦੇ ਗਹਿਣੇ ਬਰਾਮਦ ਕਰਵਾ ਕੇ ਪ੍ਰਭਾਵਿਤ ਪਰਿਵਾਰਾਂ ਨੂੰ ਇਨਸਾਫ਼ ਦਿੱਤਾ ਜਾਵੇ। ਇਸ ਮੌਕੇ ‘ਤੇ ਮੋਹਨ ਸਿੰਘ, ਗੁਰਦੇਵ ਸਿੰਘ ਸਾਬਕਾ ਸਰਪੰਚ ਬਸੰਤਪੁਰਾ, ਬਲਵਿੰਦਰ ਸਿੰਘ, ਗੁਰਦੀਪ ਸਿੰਘ, ਹਰਦੇਵ ਸਿੰਘ, ਰਵਿੰਦਰ ਸਿੰਘ, ਰਜਿੰਦਰ ਸਿੰਘ, ਗੁਰਦੇਵ ਸਿੰਘ, ਰਾਜਵੀਰ ਸਿੰਘ, ਬਲਜਿੰਦਰ ਸਿੰਘ, ਲਖਵੀਰ ਸਿੰਘ, ਦਵਿੰਦਰ ਸਿੰਘ, ਮਨਜੀਤ ਸਿੰਘ, ਕੰਵਲਜੀਤ ਸਿੰਘ, ਜਗਦੇਵ ਸਿੰਘ, ਰਾਜਵੀਰ ਸਿੰਘ, ਲਖਵਿੰਦਰ ਸਿੰਘ, ਗੁਰਪਾਲ ਸਿੰਘ, ਰਾਜਾ ਸਿੰਘ ਤੋਂ ਇਲਾਵਾ ਹੋਰ ਪਿੰਡਵਾਸੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਲੁੱਟਣ ਦੀ ਨੀਅਤ ਨਾਲ ਸੜਕ ਹਾਦਸੇ ਦਾ ਡਰਾਮਾ ਕਰਨ ਵਾਲੇ ਨੌਜਵਾਨਾਂ ਖ਼ਿਲਾਫ਼ ਪੁਲਿਸ ਨੂੰ ਦਿੱਤੀ ਸ਼ਿਕਾਇਤ ਅਗਲੀ ਖ਼ਬਰ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੇ ਵਿਦਿਆਰਥੀਆਂ ਨੇ ਬਿਹਾਰ ਟੈਕਨੀਕਲ ਸਰਵਿਸ ਕਮਿਸ਼ਨ ਫਾਰਮਾਸਿਸਟ ਭਰਤੀ ਵਿਚ ਲਹਿਰਾਇਆ ਪਰਚ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।