09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਸਕੀਮਾਂ ਦਾ ਲਾਭ ਲੈਣ ਲਈ 20 ਜੂਨ ਤੱਕ ਕਰਵਾਈ ਜਾ ਸਕਦੀ ਹੈ ਈ-ਕੇ.ਵਾਈ.ਸੀ.

ਅਜੀਤ ਡੈਸਕ 18-06-2026
ਫ਼ਤਹਿਗੜ੍ਹ ਸਾਹਿਬ, 17 ਜੂਨ (ਰਾਜਿੰਦਰ ਸਿੰਘ)-ਜਿਹੜੇ ਕਿਸਾਨਾਂ ਵਲੋਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਆਪਣੀ ਈ-ਕੇ.ਵਾਈ.ਸੀ. ਅਤੇ ਜ਼ਮੀਨ ਦੀ ਤਸਦੀਕ ਦੀ ਪ੍ਰਕਿਰਿਆ ਅਜੇ ਤੱਕ ਪੂਰੀ ਨਹੀਂ ਕੀਤੀ ਗਈ, ਉਹ ਅਗਲੀ ਕਿਸ਼ਤ ਦਾ ਲਾਭ ਲੈਣ ਲਈ 20 ਜੂਨ ਤੱਕ ਇਹ ਕਾਰਵਾਈ ਹਰ ਹਾਲਤ ਵਿਚ ਮੁਕੰਮਲ ਕਰਵਾਉਣ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਦੇਵ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵਲੋਂ ਪੀ.ਐਮ ਕਿਸਾਨ ਯੋਜਨਾ ਦੇ ਲਾਭਪਾਤਰੀਆਂ ਲਈ ਈ-ਕੇ.ਵਾਈ.ਸੀ. ਅਤੇ ਜ਼ਮੀਨ ਦੀ ਤਸਦੀਕ ਨੂੰ ਲਾਜ਼ਮੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਆਪਣੇ ਨੇੜਲੇ ਕਾਮਨ ਸਰਵਿਸ ਸੈਂਟਰ, ਖੇਤੀਬਾੜੀ ਵਿਭਾਗ ਦੇ ਦਫ਼ਤਰ ਨਾਲ ਸੰਪਰਕ ਕਰਕੇ ਈ-ਕੇ.ਵਾਈ.ਸੀ. ਅਤੇ ਜ਼ਮੀਨ ਦੀ ਤਸਦੀਕ ਦੀ ਪ੍ਰਕਿਰਿਆ ਆਸਾਨੀ ਨਾਲ ਪੂਰੀ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਕਿਸਾਨ ਪੀ.ਐਮ ਕਿਸਾਨ ਪੋਰਟਲ ‘ਤੇ ਜਾ ਕੇ ਆਪਣੀ ਅਰਜ਼ੀ ਅਤੇ ਭੁਗਤਾਨ ਸਬੰਧੀ ਸਥਿਤੀ ਦੀ ਜਾਂਚ ਕਰ ਸਕਦੇ ਹਨ।
ਪਿਛਲੀ ਖ਼ਬਰ ਧਾਰਮਿਕ ਅਵੱਗਿਆ ਸਾਬਤ ਹੋਣ ਕਰਕੇ ਮੁੱਖ ਮੰਤਰੀ ਨੈਤਿਕਤਾ ਦੇ ਆਧਾਰ ’ਤੇ ਤੁਰੰਤ ਅਸਤੀਫ਼ਾ ਦੇਣ-ਡਾ. ਅਮਨਦੀਪ ਕੌਰ ਢੋਲੇਵਾਲ ਅਗਲੀ ਖ਼ਬਰ ਲੁੱਟਣ ਦੀ ਨੀਅਤ ਨਾਲ ਸੜਕ ਹਾਦਸੇ ਦਾ ਡਰਾਮਾ ਕਰਨ ਵਾਲੇ ਨੌਜਵਾਨਾਂ ਖ਼ਿਲਾਫ਼ ਪੁਲਿਸ ਨੂੰ ਦਿੱਤੀ ਸ਼ਿਕਾਇਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।