11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਨੇ ਠੰਢੇ ਮਿੱਠੇ ਜਲ ਦੀ ਛਬੀਲ ਅਤੇ ਛੋਲਿਆਂ ਦਾ ਲੰਗਰ ਲਗਾਇਆ

ਅਜੀਤ ਡੈਸਕ 18-06-2026
ਫ਼ਤਹਿਗੜ੍ਹ ਸਾਹਿਬ, 17 ਜੂਨ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਪੁਲਿਸ ਪ੍ਰਸ਼ਾਸਨ ਵਲੋਂ ਸਰਬੱਤ ਦੇ ਭਲੇ ਲਈ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ। ਜਿਸ ਦੌਰਾਨ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ। ਜਿਸ ਵਿਚ ਸੀਨੀਅਰ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੇ ਸ਼ਮੂਲੀਅਤ ਕਰਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਉਪਰੰਤ ਗਰਮੀ ਦੇ ਮੌਸਮ ਨੂੰ ਮੁੱਖ ਰੱਖਦਿਆਂ ਰਾਹਗੀਰਾਂ ਲਈ ਠੰਢੇ-ਮਿੱਠੇ ਜਲ ਦੀ ਛਬੀਲ ਅਤੇ ਛੋਲਿਆਂ ਦੀ ਲੰਗਰ ਲਗਾਇਆ ਗਿਆ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਰਾਹਗੀਰਾਂ ਨੂੰ ਠੰਢਾ ਜਲ ਅਤੇ ਲੰਗਰ ਵਰਤਾ ਕੇ ਹੱਥੀਂ ਸੇਵਾ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਇਹ ਸਾਰਾ ਪ੍ਰਬੰਧ ਸਮੂਹ ਐਸ.ਪੀ., ਡੀ.ਐਸ.ਪੀ. ਅਤੇ ਪੁਲਿਸ ਮੁਲਾਜ਼ਮਾਂ ਦੇ ਸਹਿਯੋਗ ਨਾਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਨੇ ਅਰਦਾਸ ਕੀਤੀ ਹੈ ਕਿ ਪ੍ਰਮਾਤਮਾ ਦੀ ਮਿਹਰ ਨਾਲ ਜ਼ਿਲ੍ਹੇ ਵਿਚ ਅਮਨ, ਸੁੱਖ-ਸ਼ਾਂਤੀ ਅਤੇ ਆਪਸੀ ਭਾਈਚਾਰਾ ਹਮੇਸ਼ਾ ਬਣਿਆ ਰਹੇ। ਸ਼ੁਭਮ ਅਗਰਵਾਲ ਨੇ ਕਿਹਾ ਕਿ ਸਾਨੂੰ ਧਾਰਮਿਕ ਅਤੇ ਸਮਾਜਿਕ ਕਾਰਜਾਂ ਵਿਚ ਵੱਧ ਚੜ੍ਹ ਕੇ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਜੋ ਸਾਡੇ ਧਾਰਮਿਕ ਤੇ ਅਮੀਰ ਪੰਜਾਬੀ ਵਿਰਸੇ ਅਤੇ ਸਭਿਆਚਾਰ ਨੂੰ ਸੰਭਾਲ ਕੇ ਰੱਖਿਆ ਜਾ ਸਕੇ। ਇਸ ਮੌਕੇ ‘ਤੇ ਡੀ.ਐਸ.ਪੀ ਰਾਜ ਕੁਮਾਰ, ਡੀ.ਐਸ.ਪੀ ਹਰਤੇਸ਼ ਕੌਸ਼ਿਕ, ਡੀ.ਐਸ.ਪੀ ਖੁਸ਼ਪ੍ਰੀਤ ਸਿੰਘ, ਰੀਡਰ ਸੰਦੀਪ ਸਿੰਘ, ਐਸ.ਐਚ.ਓ ਬਸੀ ਪਠਾਣਾ ਬਲਵੀਰ ਸਿੰਘ, ਐਸ.ਐਚ.ਓ ਥਾਣਾ ਮੂਲੇਪੁਰ ਬਲਜਿੰਦਰ ਸਿੰਘ ਕੰਗ ਸਮੇਤ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਤੰਗਰਾਲਾ, ਘੁਟੀਂਡ ਅਤੇ ਰਤਨਪਾਲੋਂ ਵਿਚ ਲੋਕ ਮਿਲਣੀ ਪ੍ਰੋਗਰਾਮ ਕਰਵਾਏ ਅਗਲੀ ਖ਼ਬਰ ਭਾਜਪਾ ਹਲਕਾ ਰਾਜਪੁਰਾ ਅੰਦਰ ਸ਼ੁਰੂ ਕਰੇਗੀ ‘ਪਿੰਡ-ਪਿੰਡ ਜੱਗਾ’ ਮੁਹਿੰਮ-ਜਗਦੀਸ਼ ਜੱਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।