11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਪਿੰਡ ਤੰਗਰਾਲਾ, ਘੁਟੀਂਡ ਅਤੇ ਰਤਨਪਾਲੋਂ ਵਿਚ ਲੋਕ ਮਿਲਣੀ ਪ੍ਰੋਗਰਾਮ ਕਰਵਾਏ

ਅਜੀਤ ਡੈਸਕ 18-06-2026
ਅਮਲੋਹ, 17 ਜੂਨ (ਕੇਵਲ ਸਿੰਘ)-ਆਮ ਆਦਮੀ ਪਾਰਟੀ ਵਲੋਂ ਸ਼ੁਰੂ ਕੀਤੇ ਗਏ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਹਲਕਾ ਅਮਲੋਹ ਦੇ ਪਿੰਡ ਤੰਗਰਾਲਾ, ਘੁਟੀਂਡ ਅਤੇ ਰਤਨਪਾਲੋਂ ਵਿਖੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਵਿੱਕੀ ਚਾਹਲ ਸੂਬਾ ਜੁਆਇੰਟ ਸੈਕਟਰੀ ਯੂਥ ਵਿੰਗ ਦੀ ਅਗਵਾਈ ਹੇਠ ਵੱਖ-ਵੱਖ ਪ੍ਰੋਗਰਾਮ ਕਰਵਾਏ ਗਏ। ਜਿਸ ਵਿਚ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਅਤੇ ਜ਼ਿਲ੍ਹਾ ਪ੍ਰੀਸ਼ਦ ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਸ਼ਿੰਗਾਰਾ ਸਿੰਘ ਸਲਾਣਾ ਨੇ ਉਚੇਚੇ ਤੌਰ ’ਤੇ ਸ਼ਿਰਕਤ ਕਰਕੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ, ਰੋਜ਼ਗਾਰ ਅਤੇ ਬੁਨਿਆਦੀ ਢਾਂਚੇ ਦੇ ਖੇਤਰ ’ਚ ਇਤਿਹਾਸਕ ਫ਼ੈਸਲੇ ਲਏ ਹਨ, ਜਿਨ੍ਹਾਂ ਦਾ ਸਿੱਧਾ ਲਾਭ ਆਮ ਲੋਕਾਂ ਨੂੰ ਮਿਲ ਰਿਹਾ ਹੈ। ਇਸ ਮੌਕੇ ’ਤੇ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਸੂਬਾ ਜੁਆਇੰਟ ਸੈਕਟਰੀ ਤੇ ਲੋਕ ਮਿਲਣੀ ਇੰਚਾਰਜ ਵਿੱਕੀ ਚਾਹਲ ਨੇ ਕਿਹਾ ਕਿ ਲੋਕ ਮਿਲਣੀ ਪ੍ਰੋਗਰਾਮਾਂ ਦਾ ਮਕਸਦ ਸਰਕਾਰ ਦੀਆਂ ਨੀਤੀਆਂ ਤੇ ਸਕੀਮਾਂ ਨੂੰ ਘਰ-ਘਰ ਤੱਕ ਪਹੁੰਚਾਉਣਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਸਮੇਂ ਸਿਰ ਹੱਲ ਕਰਨਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੇ ਸੁਝਾਅ ਤੇ ਮੰਗਾਂ ਪਾਰਟੀ ਨੁਮਾਇੰਦਿਆਂ ਨਾਲ ਸਾਂਝੀਆਂ ਕਰਨ ਤਾਂ ਜੋ ਹਲਕੇ ਦੇ ਸਰਬਪੱਖੀ ਵਿਕਾਸ ਨੂੰ ਹੋਰ ਗਤੀ ਦਿੱਤੀ ਜਾ ਸਕੇ। ਇਸ ਮੌਕੇ ਟੈਣੀ ਸਰਪੰਚ ਸਲਾਣਾ, ਅਵਤਾਰ ਸਿੰਘ ਸਾਬਕਾ ਸਰਪੰਚ, ਪਰਵਿੰਦਰ ਸਿੰਘ ਘੁਟੀਂਡ, ਅਮਨਦੀਪ ਸਿੰਘ ਰਤਨਪਾਲੋਂ, ਸਤਿੰਦਰ ਸਿੰਘ ਇੰਚਾਰਜ ਘੁਟੀਂਡ, ਜਸਵੰਤ ਸਿੰਘ ਤੰਗਰਾਲਾ, ਵਿੱਕੀ, ਸਾਹਬ ਚਾਹਲ, ਰਮਨਦੀਪ ਚੀਮਾ, ਦੀਪਕ ਸਰੋਆ, ਕੋਆਰਡੀਨੇਟਰ ਅਮਲੋਹ ਯੂਥ ਵਿੰਗ ਪ੍ਰਦੀਪ ਕੰਜਾਰੀ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਅਤੇ ਪਿੰਡਾਂ ਦੇ ਲੋਕ ਹਾਜ਼ਰ ਸਨ।
ਪਿਛਲੀ ਖ਼ਬਰ ਬਿਜਲੀ ਮੁਲਾਜ਼ਮ ਸੰਘਰਸ਼ਸ਼ੀਲ ਮੋਰਚੇ ਵਲੋਂ ਗੇਟ ਰੈਲੀ ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਨੇ ਠੰਢੇ ਮਿੱਠੇ ਜਲ ਦੀ ਛਬੀਲ ਅਤੇ ਛੋਲਿਆਂ ਦਾ ਲੰਗਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।