11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਗੁਰੂ-ਦੋਖੀ ਤੇ ਖ਼ਾਲਸਾ ਪੰਥ ਵਿਰੋਧੀ ਕਰਾਰ ਦਿੱਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਦੇ ਅਹੁਦੇ ’ਤੇ ਬਣੇ ਰਹਿਣਾ ਨੈਤਿਕ ਤੌਰ ’ਤੇ ਉਚਿੱਤ ਨਹੀਂ-ਦੀਦਾਰ ਸਿੰਘ ਭੱਟੀ

ਅਜੀਤ ਡੈਸਕ 18-06-2026
ਫ਼ਤਹਿਗੜ੍ਹ ਸਾਹਿਬ, 17 ਜੂਨ (ਬਲਜਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਦੀਦਾਰ ਸਿੰਘ ਭੱਟੀ ਨੇ ਕਿਹਾ ਕਿ ਪੰਜ ਸਿੰਘ ਸਾਹਿਬਾਨਾਂ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਗੁਰੂ ਸਾਹਿਬਾਨਾਂ ਦਾ ਅਪਮਾਨ ਕਰਨ ਸਬੰਧੀ ਇਤਰਾਜ਼ਯੋਗ ਵੀਡੀਓ ਦੇ ਮਾਮਲੇ ਵਿਚ ਗੁਰੂ-ਦੋਖੀ ਅਤੇ ਖ਼ਾਲਸਾ ਪੰਥ ਵਿਰੋਧੀ ਕਰਾਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਗੁਰੂ ਖ਼ਾਲਸਾ ਪੰਥ ਦੇ ਸਿੱਖਾਂ ਨੂੰ ਉਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਦਾ ਸੰਬੰਧ ਨਾ ਰੱਖਣ ਦਾ ਹੁਕਮ ਵੀ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਸੰਸਥਾ ਹੈ ਅਤੇ ਉੱਥੋਂ ਜਾਰੀ ਹੋਣ ਵਾਲਾ ਹਰ ਹੁਕਮ ਗੁਰੂ ਨਾਨਕ ਨਾਮ ਲੇਵਾ ਸੰਗਤ ਲਈ ਸਤਿਕਾਰ ਸਹਿਤ ਪ੍ਰਵਾਨਯੋਗ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਸ ਪੂਰੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨੈਤਿਕ ਜ਼ਿੰਮੇਵਾਰੀ ਸਵੀਕਾਰ ਕਰਨੀ ਚਾਹੀਦੀ ਹੈ। ਜਦੋਂ ਸਿੱਖ ਕੌਮ ਦੀ ਸਰਵਉੱਚ ਤੇ ਸਦੀਵੀ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਉਨ੍ਹਾਂ ਖ਼ਿਲਾਫ਼ ਇੰਨਾ ਸਖ਼ਤ ਫ਼ੈਸਲਾ ਸੁਣਾਇਆ ਗਿਆ ਹੈ ਤਾਂ ਲੋਕਤੰਤਰੀ ਪਰੰਪਰਾਵਾਂ ਅਤੇ ਨੈਤਿਕ ਮਰਿਆਦਾਵਾਂ ਦੇ ਮੱਦੇਨਜ਼ਰ ਉਨ੍ਹਾਂ ਨੂੰ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਭੱਟੀ ਨੇ ਕਿਹਾ ਕਿ ਪੰਜਾਬ ਦੀ ਜਨਤਾ ਅਤੇ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨਾ ਹਰ ਜਨਤਕ ਅਹੁਦੇਦਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਅਜਿਹਾ ਫ਼ੈਸਲਾ ਲੈਣਾ ਚਾਹੀਦਾ ਹੈ ਜੋ ਪੰਜਾਬ ਦੇ ਪ੍ਰਸ਼ਾਸਨਿਕ ਢਾਂਚੇ, ਸਮਾਜਿਕ ਸਦਭਾਵਨਾ ਅਤੇ ਲੋਕਾਂ ਦੇ ਵਿਸ਼ਵਾਸ ਨੂੰ ਮਜ਼ਬੂਤ ਕਰੇ। ਇਸ ਮੌਕੇ ’ਤੇ ਉਨ੍ਹਾਂ ਦੇ ਨਾਲ ਤਰਲੋਚਨ ਸਿੰਘ ਲਾਲੀ, ਪਰਮਜੀਤ ਸਿੰਘ ਵਜੀਰਾਬਾਦ, ਜਸਪਾਲ ਸਿੰਘ ਸਾਬਕਾ ਸਰਪੰਚ, ਪ੍ਰੀਤਮ ਸਿੰਘ ਤਰਖਾਣ ਮਾਜਰਾ, ਸੰਜੀਵ ਦੀਪੂ, ਬਲਵਰੀ ਸਿੰਘ ਬੀਰਾ, ਜਸਕਰਨ ਸਿੰਘ, ਜੋਗਾ ਸਿੰਘ, ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰ ਵਲੋਂ ਪੱਕੇ ਕੀਤੇ ਗਏ ਰਜਵਾਹਿਆਂ ਵਿਚ ਨਹੀਂ ਹੈ ਪਾਣੀ-ਚੌਹਾਨc ਅਗਲੀ ਖ਼ਬਰ ਬਿਜਲੀ ਮੁਲਾਜ਼ਮ ਸੰਘਰਸ਼ਸ਼ੀਲ ਮੋਰਚੇ ਵਲੋਂ ਗੇਟ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।