11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਮਾਤਾ ਗੁਜਰੀ ਕਾਲਜ ਦੇ ਖੇਤੀਬਾੜੀ ਵਿਭਾਗ ਦੇ ਵਿਦਿਆਰਥੀਆਂ ਦੀ ਨਾਮਵਰ ਕੰਪਨੀ ਵਿਚ ਪਲੇਸਮੈਂਟ

ਅਜੀਤ ਡੈਸਕ 18-06-2026
ਫ਼ਤਹਿਗੜ੍ਹ ਸਾਹਿਬ, 17 ਜੂਨ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਟਰੇਨਿੰਗ ਅਤੇ ਪਲੇਸਮੈਂਟ ਸੈੱਲ ਵਲੋਂ ਨਾਮਵਰ ਉਦਯੋਗਿਕ ਕੰਪਨੀ ਟਰਾਈਡੈਂਟ ਗਰੁੱਪ ਦੇ ਸਹਿਯੋਗ ਨਾਲ ਕਰਵਾਈ ਗਈ ਪਲੇਸਮੈਂਟ ਡਰਾਈਵ ਦੌਰਾਨ ਖੇਤੀਬਾੜੀ ਵਿਭਾਗ ਦੇ ਵਿਦਿਆਰਥੀਆਂ ਦੀ ਕਾਟਨ ਪ੍ਰੋਕਿਊਰਮੈਂਟ ਐਗਜ਼ੀਕਿਊਟਿਵ ਦੇ ਅਹੁਦੇ ਲਈ 7.2 ਲੱਖ ਰੁਪਏ ਸਾਲਾਨਾ ਪੈਕੇਜ ‘ਤੇ ਚੋਣ ਹੋਈ ਹੈ। ਇਸ ਪਲੇਸਮੈਂਟ ਡਰਾਈਵ ਦੌਰਾਨ ਚੁਣੇ ਗਏ ਵਿਦਿਆਰਥੀਆਂ ਵਿਚ ਐੱਮ.ਐੱਸ.ਸੀ. ਐਗਰੀਕਲਚਰ ਦੇ ਸੌਰਵ ਸ਼ਰਮਾ ਅਤੇ ਬੀ.ਐੱਸ.ਸੀ. ਐਗਰੀਕਲਚਰ ਦੇ ਜਸਕਰਨ ਕੌਰ, ਪੰਕਜ ਮਿਸ਼ਰਾ, ਗੌਰਵ ਸ਼ਰਮਾ, ਅਕਾਂਸ਼ਾ, ਜਸ਼ਨਪ੍ਰੀਤ ਸਿੰਘ ਅਤੇ ਗੌਰਵ ਸ਼ਾਮਲ ਹਨ। ਇਸ ਮਾਣਮੱਤੀ ਪ੍ਰਾਪਤੀ ‘ਤੇ ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰਿਆਂ ਦੇ ਸਕੱਤਰ ਇੰਜ. ਸੁਖਮਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਾਲਜ ਵਲੋਂ ਆਯੋਜਿਤ ਪਲੇਸਮੈਂਟ ਡਰਾਈਵਾਂ ਅਤੇ ਰੁਜ਼ਗਾਰ ਮੇਲੇ ਨੌਜਵਾਨਾਂ ਨੂੰ ਪ੍ਰਮੁੱਖ ਉਦਯੋਗਿਕ ਸੰਸਥਾਵਾਂ ਨਾਲ ਜੁੜਨ ਤੇ ਆਪਣੇ ਕਰੀਅਰ ਨੂੰ ਨਵੀਆਂ ਉਚਾਈਆਂ ਤੱਕ ਪਹੁੰਚਾਉਣ ਦਾ ਸੁਨਹਿਰੀ ਮੌਕਾ ਪ੍ਰਦਾਨ ਕਰਦੇ ਹਨ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਸੰਧੂ ਨੇ ਇਸ ਸਫਲਤਾ ਨੂੰ ਵਿਦਿਆਰਥੀਆਂ ਦੀ ਮਿਹਨਤ ਅਤੇ ਅਧਿਆਪਕਾਂ ਦੇ ਮਾਰਗ ਦਰਸ਼ਨ ਦਾ ਨਤੀਜਾ ਦੱਸਦਿਆਂ ਕਿਹਾ ਕਿ ਮਾਤਾ ਗੁਜਰੀ ਕਾਲਜ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਦੇ ਨਾਲ-ਨਾਲ ਬਿਹਤਰ ਰੁਜ਼ਗਾਰ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਕਾਲਜ ਦੀ ਡੀਨ ਪਲੇਸਮੈਂਟ ਡਾ. ਕਮਲਪ੍ਰੀਤ ਕੌਰ ਨੇ ਚੁਣੇ ਗਏ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਟਰੇਨਿੰਗ ਅਤੇ ਪਲੇਸਮੈਂਟ ਸੈੱਲ ਵਲੋਂ ਸਮੇਂ-ਸਮੇਂ ‘ਤੇ ਅਜਿਹੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ ਤਾਂ ਜੋ ਵਿਦਿਆਰਥੀਆਂ ਨੂੰ ਉਦਯੋਗਿਕ ਖੇਤਰ ਵਿਚ ਬਿਹਤਰ ਮੌਕੇ ਪ੍ਰਾਪਤ ਹੋ ਸਕਣ। ਕਾਲਜ ਦੇ ਪਲੇਸਮੈਂਟ ਅਫ਼ਸਰ ਡਾ. ਸੌਰਵ ਸ਼ਰਮਾ ਨੇ ਭਰਤੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਾਲਜ ਵਿਦਿਆਰਥੀਆਂ ਲਈ ਉੱਚ ਪੱਧਰੀ ਰੁਜ਼ਗਾਰ ਦੇ ਮੌਕੇ ਉਪਲਬਧ ਕਰਵਾਉਣ ਲਈ ਵਚਨਬੱਧ ਹੈ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਮੁਖੀ ਡਾ. ਸੰਤੋਸ਼ ਕੁਮਾਰ, ਡਾ. ਸੰਦੀਪ ਕੁਮਾਰ ਸਿੰਘ ਅਤੇ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਸਾਡੀ ਪਹਿਲ-ਵਿਧਾਇਕ ਗੈਰੀ ਬੜਿੰਗ ਅਗਲੀ ਖ਼ਬਰ ਸਰਕਾਰ ਵਲੋਂ ਪੱਕੇ ਕੀਤੇ ਗਏ ਰਜਵਾਹਿਆਂ ਵਿਚ ਨਹੀਂ ਹੈ ਪਾਣੀ-ਚੌਹਾਨc

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।