11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਸਿਹਤ ਵਿਭਾਗ ਦੀ ਟੀਮ ਨੇ ‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਕੀਤੀਆਂ ਗਤੀਵਿਧੀਆਂ

ਅਜੀਤ ਡੈਸਕ 20-06-2026
ਫ਼ਤਹਿਗੜ੍ਹ ਸਾਹਿਬ, 19 ਜੂਨ (ਮਨਪ੍ਰੀਤ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੇ ਹੁਕਮਾਂ ਦੀ ਪਾਲਨਾ ਕਰਦੇ ਹੋਏ ਜ਼ਿਲ੍ਹਾ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਪ੍ਰੀਤ ਸਿੰਘ ਬੇਦੀ ਦੇ ਦਿਸ਼ਾ ਨਿਰਦੇਸ਼ਾਂ ਡਾ. ਹਰਪ੍ਰੀਤ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਹਸਪਤਾਲ ਦੀ ਡੇਂਗੂ ਵਿਰੋਧੀ ਟੀਮ ਵਲੋਂ ‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ। ਇਸ ਦੌਰਾਨ ਹਸਪਤਾਲ ਵਿਚ ਮੀਂਹ ਦੇ ਖੜ੍ਹੇ ਪਾਣੀ ਤੇ ਸਪਰੇਅ ਕੀਤੀ ਗਈ ਅਤੇ ਕੁਆਰਟਰਾਂ ਸਮੇਤ ਡੋਰ-ਟੂ-ਡੋਰ ਸਰਵੇਅ ਕਰਕੇ ਮਿਲੇ ਮੱਛਰ ਦੇ ਲਾਰਵੇ ਨੂੰ ਮੌਕੇ ’ਤੇ ਹੀ ਨਸ਼ਟ ਕਰਵਾਇਆ ਗਿਆ। ਟੀਮ ਵਲੋਂ ਆਮ ਲੋਕਾਂ ਨੂੰ ਡੇਂਗੂ ਸਬੰਧੀ ਜਾਗਰੂਕ ਵੀ ਕੀਤਾ ਗਿਆ। ਇਸ ਮੌਕੇ ਡਾ. ਹਰਪ੍ਰੀਤ ਕੌਰ ਨੇ ਦੱਸਿਆ ਕਿ ਸਾਵਧਾਨੀਆਂ ਰੱਖ ਕੇ ਡੇਂਗੂ ਬੁਖ਼ਾਰ ਤੋਂ ਬਚਿਆ ਜਾ ਸਕਦਾ ਹੈ, ਇਸ ਲਈ ਮੱਛਰ ਦੀ ਪੈਦਾਇਸ਼ ਨੂੰ ਰੋਕਿਆ ਜਾਵੇ। ਇਹ ਮੱਛਰ ਖੜ੍ਹੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ ਅਤੇ ਇਹ ਮਨੁੱਖ ਨੂੰ ਦਿਨ ਵੇਲੇ ਕੱਟਦਾ ਹੈ, ਇਸ ਲਈ ਗਮਲਿਆਂ, ਕੂਲਰਾਂ, ਫ਼ਰਿਜ ਦੀ ਟਰੇਅ ਵਿਚ ਜਾਂ ਕਿਤੇ ਹੋਰ ਪਾਣੀ ਨੂੰ ਖੜ੍ਹਾ ਨਾ ਹੋਣ ਦਿੱਤਾ ਜਾਵੇ।
ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹਰ ਸ਼ੁੱਕਰਵਾਰ ਨੂੰ ਬਤੌਰ ਡਰਾਈ ਡੇਅ ਮਨਾਇਆ ਜਾਵੇ ਅਤੇ ਸਿਹਤ ਵਿਭਾਗ ਵਲੋਂ ਸੁਝਾਈਆਂ ਸਾਵਧਾਨੀਆਂ ’ਤੇ ਅਮਲ ਕੀਤਾ ਜਾਵੇ। ਐਪੀਡਿਮਾਲੋਜਿਸਟ ਡਾ. ਸੰਪਨ ਅੱਤਰੀ ਨੇ ਕਿਹਾ ਕਿ ਮੱਛਰ ਦੇ ਕੱਟਣ ਤੋਂ ਬਚਣ ਲਈ ਸਾਨੂੰ ਪੂਰੀਆਂ ਬਾਂਹਾਂ ਦੇ ਕੱਪੜੇ ਪਾਉਣੇ ਚਾਹੀਦੇ ਹਨ ਅਤੇ ਮੱਛਰਦਾਨੀ, ਮੱਛਰ ਭਜਾਊ ਕਰੀਮਾਂ, ਜਾਲੀਦਾਰ ਦਰਵਾਜ਼ੇ ਆਦਿ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਬੁਖ਼ਾਰ ਹੋਣ ਦੀ ਸੂਰਤ ਵਿਚ ਤੁਰੰਤ ਨੇੜੇ ਦੇ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ। ਇਸ ਟੀਮ ਵਿਚ ਮਾਈਕਰੋਬਾਲੋਜਿਸਟ ਡਾ. ਯੋਗਿਤਾ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ, ਅਮਨਪ੍ਰੀਤ ਸਿੰਘ, ਸਿਹਤ ਕਰਮਚਾਰੀ ਜਗਰੂਪ ਸਿੰਘ, ਤੇਜਿੰਦਰ ਸਿੰਘ, ਹਰੀ ਸਿੰਘ ਅਤੇ ਮਨਜਿੰਦਰ ਸਿੰਘ ਤੋਂ ਇਲਾਵਾ ਨਰਸਿੰਗ ਵਿਦਿਆਰਥੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਕੌਂਸਲਰ ਬਲਵਿੰਦਰ ਕੌਰ ਨੇ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਅਗਲੀ ਖ਼ਬਰ ਕਿਸਾਨਾਂ ਲਈ ਆੜ੍ਹਤੀਏ ਇਕਬਾਲ ਸਿੰਘ ਰਾਏ ਦੀ ਵੱਡੀ ਪਹਿਲ, 20 ਦੇ ਕਰੀਬ ਕਿਸਾਨਾਂ ਦਾ ਇਕ ਸਾਲ ਦਾ ਵਿਆਜ ਕੀਤਾ ਮੁਆਫ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।