18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਫ਼ੌਜ ’ਚ ਅਫ਼ਸਰ ਬਣਨ ਦੀ ਕੋਚਿੰਗ ਦਾ ਪਹਿਲਾ ਬੈਚ ਜੁਲਾਈ ਤੋਂ

ਅਜੀਤ ਡੈਸਕ 25-06-2026
ਫ਼ਤਹਿਗੜ੍ਹ ਸਾਹਿਬ, 24 ਜੂਨ (ਬਲਜਿੰਦਰ ਸਿੰਘ)-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਵਿਖੇ ਟ੍ਰੇਨਿੰਗ ਪ੍ਰੋਗਰਾਮ ਦਾ ਪਹਿਲਾ ਬੈਚ ਜੁਲਾਈ-2026 ਦੇ ਪਹਿਲੇ ਹਫ਼ਤੇ ਸ਼ੁਰੂ ਹੋ ਰਿਹਾ ਹੈ, ਜਿਸ ਵਿਚ ਆਰਮਡ ਫੋਰਸਿਸ ਵਿਚ ਅਫ਼ਸਰ ਦੇ ਤੌਰ ’ਤੇ ਗ੍ਰੈਜੂਏਟ ਪੱਧਰ ਦੀ ਭਰਤੀ ਦੇ ਲਈ ਨੌਜਵਾਨਾਂ ਨੂੰ ਕੋਚਿੰਗ ਤੇ ਟ੍ਰੇਨਿੰਗ ਦਿੱਤੀ ਜਾਵੇਗੀ। ਡੀ.ਸੀ ਨੇ ਦੱਸਿਆ ਕਿ ਇਸ ਇੰਸਟੀਚਿਊਟ ਵਿਚ ਦਾਖਲਾ ਪ੍ਰੀਖਿਆਵਾਂ ਲਈ 3 ਮਹੀਨੇ ਦੀ ਸੰਗਠਿਤ ਅਕਾਦਮਿਕ ਸਿਖਲਾਈ ਅਤੇ 3 ਹਫ਼ਤਿਆ ਦੀ ਐਸ.ਐਸ.ਬੀ ਟ੍ਰੇਨਿੰਗ ਕਰਵਾਈ ਜਾਵੇਗੀ। ਇਸ ਟ੍ਰੇਨਿੰਗ ਵਿਚ 18 ਤੋਂ 25 ਸਾਲ ਦੀ ਉਮਰ ਦੇ ਗੈ੍ਰਜੂਏਟ ਪਾਸ ਪ੍ਰਾਰਥੀਆਂ ਦੇ ਨਾਲ-ਨਾਲ ਜੋ ਪ੍ਰਾਰਥੀ ਗ੍ਰੈਜੂਏਸ਼ਨ ਕਰ ਰਹੇ ਹਨ, ਉਹ ਵੀ ਭਾਗ ਲੈ ਸਕਦੇ ਹਨ। ਪ੍ਰਾਰਥੀਆਂ ਲਈ ਹੋਸਟਲ ਦੀ ਸੁਵਿਧਾ ਵੀ ਉਪਲਬੱਧ ਹੋਵੇਗੀ।
ਪਿਛਲੀ ਖ਼ਬਰ ਕਾਂਗਰਸੀ ਆਗੂ ਮਨਜੀਤ ਸ਼ਰਮਾ ਸਰਹਿੰਦ ਨੇ ਮਨੀਸ਼ ਚਤਰਥ ਨਾਲ ਕੀਤੀ ਵਿਸ਼ੇਸ਼ ਮੁਲਾਕਾਤ ਅਗਲੀ ਖ਼ਬਰ ਭਾਜਪਾ ਕੌਮੀ ਪ੍ਰਧਾਨ ਨਿਤਿਨ ਨਬੀਨ ਦੀ ਪੰਜਾਬ ਫੇਰੀ ਨੇ ਲੀਡਰਸ਼ਿਪ ਅਤੇ ਵਰਕਰਾਂ ’ਚ ਜੋਸ਼ ਭਰਿਆ-ਮਨਜਿੰਦਰ ਸਿੰਘ ਰੋਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।