18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਕਾਂਗਰਸੀ ਆਗੂ ਮਨਜੀਤ ਸ਼ਰਮਾ ਸਰਹਿੰਦ ਨੇ ਮਨੀਸ਼ ਚਤਰਥ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਅਜੀਤ ਡੈਸਕ 25-06-2026
ਫ਼ਤਹਿਗੜ੍ਹ ਸਾਹਿਬ, 24 ਜੂਨ (ਬਲਜਿੰਦਰ ਸਿੰਘ)-ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਤੇ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਦੀ ਟਿਕਟ ਦੇ ਦਾਅਵੇਦਾਰ ਮਨਜੀਤ ਸ਼ਰਮਾ ਸਰਹਿੰਦ ਵਲੋਂ ਅੱਜ ਇੰਡੀਅਨ ਨੈਸ਼ਨਲ ਕਾਂਗਰਸ ਦੇ ਸੀਨੀਅਰ ਆਗੂ ਤੇ ਸੰਸਦ ਮੈਂਬਰ ਰਾਹੁਲ ਗਾਂਧੀ ਦੇ ਅਤਿ ਨਜ਼ਦੀਕੀ ਸਹਿਯੋਗੀ ਮਨੀਸ਼ ਚਤਰਥ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਜਿਸ ਦੌਰਾਨ ਦੋਵਾਂ ਆਗੂਆਂ ਵਿਚਕਾਰ ਪੰਜਾਬ ਦੀ ਮੌਜੂਦਾ ਰਾਜਨੀਤਿਕ ਸਥਿਤੀ ਅਤੇ ਕਾਂਗਰਸ ਪਾਰਟੀ ਦੀ ਭਵਿੱਖੀ ਰਣਨੀਤੀ ਸਬੰਧੀ ਵਿਸਥਾਰਪੂਰਵਕ ਚਰਚਾ ਹੋਈ। ਮੁਲਾਕਾਤ ਦੌਰਾਨ ਖ਼ਾਸ ਤੌਰ ’ਤੇ ਭਵਿੱਖ ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀਆਂ ਤਿਆਰੀਆਂ, ਸੰਗਠਨ ਨੂੰ ਮਜ਼ਬੂਤ ਕਰਨ ਅਤੇ ਜਨਤਾ ਨਾਲ ਸਿੱਧਾ ਸੰਪਰਕ ਵਧਾਉਣ ਦੇ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੁਲਾਕਾਤ ਉਪਰੰਤ ਮਨਜੀਤ ਸ਼ਰਮਾ ਸਰਹਿੰਦ ਨੇ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉੱਤਰਨ ਲਈ ਵਚਨਬੱਧ ਹੈ ਅਤੇ ਆਉਣ ਵਾਲੀਆਂ ਚੋਣਾਂ ਲਈ ਜ਼ਮੀਨੀ ਪੱਧਰ ’ਤੇ ਤਿਆਰੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬਦਲਾਅ ਦੀ ਉਡੀਕ ਕਰ ਰਹੇ ਹਨ ਅਤੇ ਕਾਂਗਰਸ ਪਾਰਟੀ ਸੂਬੇ ਦੇ ਵਿਕਾਸ, ਨੌਜਵਾਨਾਂ ਦੇ ਰੁਜ਼ਗਾਰ ਤੇ ਕਿਸਾਨਾਂ ਦੇ ਹਿਤਾਂ ਦੀ ਰੱਖਿਆ ਲਈ ਆਪਣੀ ਵਚਨਬੱਧਤਾ ਨਾਲ ਅੱਗੇ ਵੱਧ ਰਹੀ ਹੈ। ਇਸ ਮੌਕੇ ਪੰਜਾਬ ਦੇ ਰਾਜਨੀਤਿਕ ਹਾਲਤਾਂ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਭਵਿੱਖੀ ਕਾਰਜ ਯੋਜਨਾ ’ਤੇ ਵੀ ਚਰਚਾ ਕੀਤੀ ਗਈ। ਇਸ ਮੁਲਾਕਾਤ ਦੌਰਾਨ ਉਨ੍ਹਾਂ ਦੇ ਨਾਲ ਰਣਜੀਤ ਸਿੰਘ ਤਰਖਾਣ ਮਾਜਰਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਸਰਹਿੰਦ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਛੇਵੀਂ ਵਿਖੇ 27 ਤੋਂ 30 ਜੂਨ ਤੱਕ ਹੋਣਗੇ ਗੁਰਮਤਿ ਸਮਾਗਮ ਅਗਲੀ ਖ਼ਬਰ ਫ਼ੌਜ ’ਚ ਅਫ਼ਸਰ ਬਣਨ ਦੀ ਕੋਚਿੰਗ ਦਾ ਪਹਿਲਾ ਬੈਚ ਜੁਲਾਈ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।